Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਸ਼ਾਦੀਹਰੀ ਵਿਖੇ ਨਵੇਂ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ

01 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਹੈ ਆਧੁਨਿਕ ਖੇਡ ਮੈਦਾਨ

Harpal Singh Cheema, Advocate Harpal Singh Cheema, AAP Punjab, Dirba

Gurpreet Singh

Gurpreet Singh

5 Dariya News

ਦਿੜ੍ਹਬਾ , 04 May 2026

Last updated on: May 04, 2026, 17:50 IST

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੀ ਕੜੀ ਤਹਿਤ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਸ਼ਾਦੀਹਰੀ ਵਿਖੇ ਲਗਭਗ 01 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਖੇਡ ਮੈਦਾਨ ਨੂੰ ਲੋਕ ਅਰਪਿਤ ਕੀਤਾ।

ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਉਹ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਣ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਦੇ ਤਿਆਰ ਹੋਣ ਨਾਲ ਇਲਾਕੇ ਦੇ ਖਿਡਾਰੀਆਂ ਨੂੰ ਉੱਚ ਪੱਧਰੀ ਅਭਿਆਸ ਦਾ ਮੌਕਾ ਮਿਲੇਗਾ ਅਤੇ ਖੇਡਾਂ ਵਿੱਚ ਨਵੀਂ ਪੀੜ੍ਹੀ ਨੂੰ ਅੱਗੇ ਵਧਣ ਲਈ ਪ੍ਰੇਰਨਾ ਮਿਲੇਗੀ।

ਕੈਬਨਟ ਮੰਤਰੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਮਹੱਤਪੂਰਨ ਸਾਧਨ ਹਨ। ਖੇਡਾਂ ਕੇਵਲ ਇਨਸਾਨ ਦੇ ਸਰੀਰ ਨੂੰ ਮਜ਼ਬੂਤ ਨਹੀਂ ਕਰਦੀਆਂ ਸਗੋਂ ਉਸ ਦੇ ਮਨ ਨੂੰ ਵੀ ਮਜ਼ਬੂਤ ਕਰਦੀਆਂ ਹਨ। ਕਿਸੇ ਵੀ ਖੇਤਰ ਦੇ ਵਿੱਚ ਖਿਡਾਰੀ ਹੋਰਨਾਂ ਲੋਕਾਂ ਨਾਲੋਂ ਜ਼ਿਆਦਾ ਵਧੀਆ ਪ੍ਰਦਰਸ਼ਨ ਕਰਨ ਦੀ ਸਮਰੱਥਾ ਰੱਖਦੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਸਾਰੀਆਂ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਖੇਡਾਂ ਦੀ ਪ੍ਰੈਕਟਿਸ ਆਸਾਨੀ ਨਾਲ ਕੀਤੀ ਜਾ ਸਕੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਰਾਜ ਭਰ ਵਿੱਚ ਇਸ ਤਰ੍ਹਾਂ ਦੇ ਹੋਰ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਸਟੇਡੀਅਮ ਦੀ ਸੰਭਾਲ ਸਾਂਝੇ ਤੌਰ 'ਤੇ ਕੀਤੀ ਜਾਵੇ ਅਤੇ ਨੌਜਵਾਨ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ।

ਇਸ ਮੌਕੇ ਇਮਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿਲ, ਐਸ.ਡੀ.ਐਮ. ਦਿੜ੍ਹਬਾ ਤਰਸੇਮ ਚੰਦ ਸਮੇਤ ਸਥਾਨਕ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਜਿਨ੍ਹਾਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

 

Tags: Harpal Singh Cheema , Advocate Harpal Singh Cheema , AAP Punjab , Dirba

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD