Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧੂਰੀ ਦੇ ਪਿੰਡ ਭਸੌੜ ਵਿਖੇ 40 ਲੱਖ ਰੁਪਏ ਨਾਲ ਬਣਿਆ ਅਤਿ ਆਧੁਨਿਕ ਸਹੂਲਤਾਂ ਵਾਲਾ ਖੇਡ ਮੈਦਾਨ

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਭਸੌੜ ਵਿਖੇ ਨਵਾਂ ਬਣਿਆ ਖੇਡ ਮੈਦਾਨ ਪਿੰਡ ਵਾਸੀਆਂ ਨੂੰ ਕੀਤਾ ਸਮਰਪਿਤ

Sukhveer Singh, Dalvir Singh Dhillon, Rajwant Singh Ghuli, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 04 May 2026

Last updated on: May 04, 2026, 18:17 IST

ਧੂਰੀ ਹਲਕੇ ਦੇ ਪਿੰਡ ਭਸੌੜ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਵਕਫ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਛਪਾਲ ਸਿੰਘ, ਹਰਜਿੰਦਰ ਸਿੰਘ ਕਾਂਝਲਾ ਅਤੇ ਗਗਨ ਜਵੰਧਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਖੇਡ ਮੈਦਾਨ ਨੂੰ ਸਮਰਪਿਤ ਕਰਦਿਆਂ ਸੁਖਵੀਰ ਸਿੰਘ ਨੇ ਦੱਸਿਆ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਰਚੂਅਲ ਤਰੀਕੇ ਨਾਲ ਸੂਬੇ ਭਰ ਵਿੱਚ 250 ਖੇਡ ਮੈਦਾਨ ਸੂਬਾ ਵਾਸੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਤੱਕ ਸੂਬੇ ਵਿੱਚ 3100 ਖੇਡ ਮੈਦਾਨ/ਸਟੇਡੀਅਮ ਤਿਆਰ ਹੋ ਜਾਣਗੇ, ਜਿੱਥੇ ਸਾਡੇ ਪਿੰਡਾਂ ਦੇ ਨੌਜਵਾਨ ਤਿਆਰੀ ਕਰਕੇ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ।

ਇਸ ਮੌਕੇ ਉਨ੍ਹਾਂ ਅੱਠਵੀਂ ਕਲਾਸ ਦੀ ਵਿਦਿਆਰਥਣ ਸਹਿਜ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਸ ਨੇ ਛੋਟੀ ਉਮਰ ਵਿੱਚ ਕੌਮੀ ਪੱਧਰ 'ਤੇ ਪ੍ਰਦਰਸ਼ਨ ਕਰਕੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਅਤੇ ਹੋਰ ਬੱਚਿਆਂ ਲਈ ਪ੍ਰੇਰਣਾ ਦਾ ਸਰੋਤ ਬਣੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਟੀਚਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾਵੇ। 

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਧੂਰੀ ਬਲਾਕ ਦੇ ਨਾਲ-ਨਾਲ ਸ਼ੇਰਪੁਰ ਬਲਾਕ ਦੇ ਪਿੰਡ ਇੰਨਾਬਾਜਵਾ ਵਿੱਚ ਵੀ ਇੱਕ ਹੋਰ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਉਹਨਾਂ ਪਿੰਡ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਵੀ ਪ੍ਰਦਾਨ ਕੀਤਾ। ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਲਾਇਬਰੇਰੀਆਂ ਸਥਾਪਿਤ ਕਰਕੇ ਬੱਚਿਆਂ ਵਿੱਚ ਪੜ੍ਹਨ ਦੀ ਰੁਚੀ ਵਧਾਈ ਗਈ ਹੈ ਅਤੇ ਨਾਲ ਹੀ ਖੇਡ ਮੈਦਾਨ ਬਣਾਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਗਿਆ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਕੌਮਾਂਤਰੀ ਵੈਟਰਨ ਖਿਡਾਰੀ ਅਤੇ ਚੇਅਰਮੈਨ ਰਾਜਵੰਤ ਸਿੰਘ ਘੁਲੀ ਨੇ ਕਿਹਾ ਕਿ ਖੇਡਾਂ ਮਨੁੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਇਹ ਸਰੀਰਕ ਤਾਕਤ ਦੇ ਨਾਲ-ਨਾਲ ਮਾਨਸਿਕ ਮਜ਼ਬੂਤੀ ਵੀ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਰੋਜ਼ਾਨਾ ਖੇਡ ਮੈਦਾਨ ਵਿੱਚ ਆ ਕੇ ਪ੍ਰੈਕਟਿਸ ਕਰਨ ਲਈ ਪ੍ਰੇਰਿਤ ਕੀਤਾ।

ਪਿੰਡ ਭਸੌੜ ਦੇ ਵਸਨੀਕ ਅਤੇ ਵਕਫ ਬੋਰਡ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਪਿੰਡ ਨੂੰ ਚਾਰ ਕਰੋੜ ਰੁਪਏ ਤੋਂ ਵੱਧ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪਿੰਡ ਵਿੱਚ ਲਾਇਬਰੇਰੀ, ਕਮਿਊਨਿਟੀ ਸੈਂਟਰ ਅਤੇ ਖੇਡ ਮੈਦਾਨ ਵਰਗੀਆਂ ਆਧੁਨਿਕ ਸਹੂਲਤਾਂ ਮੁਹੱਈਆ ਹੋਈਆਂ ਹਨ।

ਇਸ ਮੌਕੇ ਬੀ.ਡੀ.ਪੀ.ਓ. ਸੁਖਵਿੰਦਰ ਸਿੰਘ, ਪਰਮਜੀਤ ਕੌਰ, ਬਹਾਦਰ ਸਿੰਘ, ਕਰਮਜੀਤ ਸਿੰਘ, ਐਡਵੋਕੇਟ ਹੈਪੀ ਗਰਗ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।

 

Tags: Sukhveer Singh , Dalvir Singh Dhillon , Rajwant Singh Ghuli , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD