Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ

65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ, ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

Mukh Mantri Sehat Yojana, Hoshiarpur

Web Admin

Web Admin

5 Dariya News

ਚੰਡੀਗੜ੍ਹ / ਹੁਸ਼ਿਆਰਪੁਰ , 04 May 2026

Last updated on: May 05, 2026, 10:14 IST

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਖੇਤਰ ਵਿੱਚ ਪੈਂਦੇ ਪਿੰਡ ਪਨਵਾ ਦੀ 65 ਸਾਲਾ ਕੇਵਲ ਕੌਰ ਦੇ ਜੀਵਨ ਵਿੱਚ 17 ਅਪ੍ਰੈਲ ਦਾ ਦਿਨ ਬਹੁਤ ਖੁਸ਼ੀਆਂ ਲੈ ਕੇ ਆਇਆ। ਪਿਛਲੇ ਕਈ ਸਾਲਾਂ ਤੋਂ ਉਹ ਗੋਡਿਆਂ ਦੇ ਅਸਹਿਣਯੋਗ ਦਰਦ ਨਾਲ ਜੂਝ ਰਹੀ ਸੀ, ਜਿਸ ਕਾਰਨ ਉਸ ਦੀ ਦੁਨੀਆ ਬਸ ਦਰਦਾਂ ਤੱਕ ਹੀ ਸੀਮਿਤ ਹੋ ਕੇ ਰਹਿ ਗਈ ਸੀ। ਉਹ ਬਿਨਾਂ ਸਹਾਰੇ ਤੋੰ ਚੱਲ ਨਹੀਂ ਸੀ ਸਕਦੀ ਅਤੇ ਹਰ ਦਿਨ ਸੰਘਰਸ਼ ਜਿਹਾ ਲੱਗਦਾ ਸੀ।

ਅੱਜ, ਕੇਵਲ ਕੌਰ ਫਿਰ ਤੋਂ ਆਪਣੇ ਪੈਰਾਂ ‘ਤੇ ਖੜ੍ਹੀ ਹੋਣ ਵੱਲ ਵਧ ਰਹੀ ਹੈ, ਉਹ ਵੀ ਬਿਨਾਂ ਕਿਸੇ ਆਰਥਿਕ ਬੋਝ ਦੇ ਜਿਸ ਦਾ ਸਿਹਰਾ ਭਗਵੰਤ ਮਾਨ ਸਰਕਾਰ ਦੀ ਸਿਹਤ ਪਹਿਲਕਦਮੀ ਨੂੰ ਜਾਂਦਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਹਿਤ ਉਹਨਾਂ ਦੇ ਗੋਡਿਆਂ ਦਾ ਅਪ੍ਰੇਸ਼ਨ 'ਪੰਜਾਬ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ਼' ਜਲੰਧਰ ਵਿਖੇ ਸਫ਼ਲਤਾਪੂਰਵਕ ਕੀਤਾ ਗਿਆ। ਕਿਸੇ ਵਕਤ ਪਰਿਵਾਰ ਨੂੰ ਇਹ ਇਲਾਜ ਵਿਤੋਂ ਬਾਹਰ ਲਗਦਾ ਸੀ ਕਿਓਂਕਿ ਆਪ੍ਰੇਸ਼ਨ ਤੇ ਪਹਿਲਾਂ ਕਰੀਬ 1.5 ਲੱਖ ਰੁਪਏ ਦਾ ਖਰਚ ਹੁੰਦਾ ਸੀ, ਜੋ ਹੁਣ ਬਿਲਕੁਲ ਮੁਫ਼ਤ ਕੀਤਾ ਗਿਆ।

ਕੇਵਲ ਕੌਰ ਦੇ ਪੁੱਤਰ ਮਨਦੀਪ ਸਿੰਘ, ਜੋ ਕਿਸਾਨ ਹੈ , ਇਹਨਾਂ ਮੁਸ਼ਕਿਲ ਸਮਿਆਂ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਜਾਂਦਾ ਹੈ । ਲਗਭਗ ਪੰਜ ਸਾਲ ਤੱਕ ਉਸਦੀ ਮਾਂ ਲਗਾਤਾਰ ਦਰਦ ਵਿੱਚ ਰਹੀ। ਉਨ੍ਹਾਂ ਨੇ ਕਈ ਡਾਕਟਰਾਂ ਨਾਲ ਸਲਾਹ ਕੀਤੀ, ਦਵਾਈਆਂ ਲਈਆਂ, ਪਰ ਕੋਈ ਸਥਾਈ ਰਾਹਤ ਨਹੀਂ ਮਿਲੀ। ਆਖ਼ਿਰਕਾਰ ਹਾਲਤ ਐਸੀ ਹੋ ਗਈ ਕਿ ਬਿਨਾਂ ਸਹਾਰੇ ਇੱਕ ਕਦਮ ਵੀ ਚੱਲਣਾ ਔਖਾ ਹੋ ਗਿਆ।

ਉਹ ਦੱਸਦੇ ਹਨ, “ਜਦੋਂ ਮੇਰੇ ਮਾਤਾ ਜੀ ਪੂਰੀ ਤਰ੍ਹਾਂ ਨਿਰਭਰ ਹੋ ਗਏ, ਤਦ ਸਰਜਰੀ ਹੀ ਇਕੱਲੀ ਉਮੀਦ ਸੀ।” ਮਨਦੀਪ ਨੇ ਪਹਿਲਾਂ ਅਖ਼ਬਾਰ ਵਿੱਚ ਇਸ ਯੋਜਨਾ ਬਾਰੇ ਪੜ੍ਹਿਆ ਸੀ ਅਤੇ ਹੈਲਥ ਕਾਰਡ ਬਣਵਾਇਆ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਵੱਡਾ ਬਦਲਾਅ ਲੈ ਕੇ ਆਇਆ। ਹਸਪਤਾਲ ਦੀਆਂ ਕਾਰਵਾਈਆਂ ਤੋਂ ਬਾਅਦ 17 ਅਪ੍ਰੈਲ ਨੂੰ ਡਾ. ਅਨਿਤ ਸੱਚਰ ਅਤੇ ਉਨ੍ਹਾਂ ਦੀ ਟੀਮ ਨੇ ਲਗਭਗ ਦੋ ਘੰਟਿਆਂ ਦੀ ਪ੍ਰਕਿਰਿਆ ਵਿੱਚ ਸਰਜਰੀ ਸਫ਼ਲਤਾਪੂਰਵਕ ਪੂਰੀ ਕੀਤੀ।

ਹੁਣ ਰਿਕਵਰੀ ਸ਼ੁਰੂ ਹੋ ਚੁੱਕੀ ਹੈ, ਅਤੇ ਨਾਲ ਹੀ ਆਤਮ-ਸਨਮਾਨ ਤੇ ਸਕੂਨ ਦੀ ਵਾਪਸੀ ਵੀ। ਹਾਲਾਂਕਿ ਟਾਂਕੇ ਅਜੇ ਲੱਗੇ ਹੋਏ ਹਨ ਅਤੇ ਜਲਦੀ ਹੀ ਕੱਟ ਦਿੱਤੇ ਜਾਣਗੇ, ਪਰ ਜੋ ਦਰਦ ਸਾਲਾਂ ਤੋਂ ਉਹਨਾਂ ਦੀ ਜ਼ਿੰਦਗੀ ਦਾ ਹਿੱਸਾ ਸੀ, ਉਹ ਹੁਣ ਘਟਣ ਲੱਗਾ ਹੈ। ਭਾਵੁਕ ਹੋ ਕੇ ਕੇਵਲ ਕੌਰ ਕਹਿੰਦੇ ਹਨ, “ਮੁੱਖ ਮੰਤਰੀ ਭਗਵੰਤ ਮਾਨ ਮੇਰੇ ਲਈ ਤੀਜੇ ਪੁੱਤਰ ਵਰਗੇ ਹਨ। ਮੇਰਾ ਆਪ੍ਰੇਸ਼ਨ ਬਿਨਾਂ ਇੱਕ vi ਪੈਸਾ ਖ਼ਰਚ ਕੀਤੇ ਹੋ ਗਿਆ।

ਹੁਣ ਮੈਂ ਕਿਸੇ ‘ਤੇ ਬੋਝ ਨਹੀਂ ਹਾਂ। ਜ਼ਿੰਦਗੀ ਹੁਣ ਆਸਾਨ ਹੋਵੇਗੀ।” ਪਰਿਵਾਰ ਲਈ ਇਹ ਸਿਰਫ਼ ਇੱਕ ਮੈਡੀਕਲ ਪ੍ਰਕਿਰਿਆ ਨਹੀਂ ਸੀ, ਬਲਕਿ ਆਤਮ-ਸਨਮਾਨ ਦੀ ਵਾਪਸੀ ਸੀ। ਮਨਦੀਪ ਦੱਸਦੇ ਹਨ ਕਿ ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਆਰਥਿਕ ਮਦਦ ਵੀ ਸੰਭਵ ਸੀ, ਪਰ ਇਸ ਯੋਜਨਾ ਨੇ ਉਨ੍ਹਾਂ ਨੂੰ ਆਜ਼ਾਦੀ ਅਤੇ ਮਾਣ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਕੇਵਲ ਕੌਰ ਦੇ ਨਾਲ ਮੋਹਾਲੀ, ਹੁਸ਼ਿਆਰਪੁਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੇ ਲਗਭਗ ਪੰਜ ਹੋਰ ਬਜ਼ੁਰਗ ਮਰੀਜ਼ਾਂ ਦਾ ਵੀ ਇਸੇ ਯੋਜਨਾ ਅਧੀਨ ਗੋਡਿਆਂ ਦਾ ਅਪ੍ਰੇਸ਼ਨ ਹੋਇਆ।

ਸ਼ੁਰੂਆਤੀ ਟੈਸਟਾਂ ਵਿੱਚ ਕਰੀਬ 2,400 ਰੁਪਏ ਦਾ ਖ਼ਰਚ ਆਇਆ, ਪਰ ਪੂਰਾ ਇਲਾਜ ਮੁਫ਼ਤ ਰਿਹਾ। ਮਨਦੀਪ ਅਨੁਸਾਰ, ਇਸ ਯੋਜਨਾ ਤਹਿਤ ₹10 ਲੱਖ ਤੱਕ ਦਾ ਮੁਫ਼ਤ ਇਲਾਜ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਕੇਵਲ ਕੌਰ ਦੀ ਕਹਾਣੀ ਸਿਰਫ਼ ਇੱਕ ਸਫਲ ਆਪ੍ਰੇਸ਼ਨ ਦੀ ਕਹਾਣੀ ਨਹੀਂ ਹੈ ਸਗੋਂ ਇਹ ਇਸ ਗੱਲ ਦਾ ਸਪਸ਼ਟ ਉਦਾਹਰਨ ਹੈ ਕਿ ਜਦੋਂ ਸਹੀ ਸਮੇਂ ‘ਤੇ ਸਹੀ ਮਦਦ ਮਿਲਦੀ ਹੈ, ਤਾਂ ਉਹ ਸਿਰਫ਼ ਸਿਹਤ ਹੀ ਨਹੀਂ ਵਾਪਸ ਲਿਆਉਂਦੀ, ਬਲਕਿ ਉਮੀਦ, ਆਤਮ-ਸਨਮਾਨ ਅਤੇ ਜੀਵਨ ਜਿਉਣ ਦੀ ਇੱਛਾ ਵੀ ਵਾਪਸ ਲਿਆਉਂਦੀ ਹੈ।

 

Tags: Mukh Mantri Sehat Yojana , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD