Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਕਲਾ, ਥੀਏਟਰ ਅਤੇ ਸਿਨੇਮਾ ਵਿਦਿਆਰਥੀਆਂ ਦੇ ਵਿਅਕਤੀਗਤ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ : ਤਰੁਨਪ੍ਰੀਤ ਸਿੰਘ ਸੌਂਦ

Tarunpreet Singh Sond, AAP Punjab, Kulwant Singh, Bal Mukand Sharma, Jaswinder Bhalla, Dr Jaswinder Singh Bhalla, SAS Nagar, Mohali

Web Admin

Web Admin

5 Dariya News

ਐਸ.ਏ.ਐਸ. ਨਗਰ , 04 May 2026

Last updated on: May 05, 2026, 10:27 IST

ਪੰਜਾਬੀ ਸਿਨੇਮਾ ਦੇ ਪ੍ਰਸਿੱਧ ਕਲਾਕਾਰ, ਪ੍ਰੋਫੈਸਰ ਅਤੇ ਕਮੇਡੀਅਨ ਡਾ. ਜਸਵਿੰਦਰ ਸਿੰਘ ਭੱਲਾ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਆਡੀਟੋਰੀਅਮ, ਸੈਕਟਰ-62, ਮੋਹਾਲੀ ਵਿਖੇ ਆਯੋਜਿਤ ਕੀਤਾ ਗਿਆ। ਇਸ ਮੌਕੇ “ਡਾ. ਜਸਵਿੰਦਰ ਸਿੰਘ ਭੱਲਾ ਚੌਂਕ” ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਗਿਆ ਅਤੇ ਯਾਤਰਾ ਤੇ ਸਭਿਆਚਾਰਕ ਮਾਮਲੇ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮਜੂਦਗੀ ਵਿੱਚ ਪਹਿਲਾ “ਡਾ. ਭੱਲਾ ਮੈਮੋਰੀਅਲ ਲੈਕਚਰ” ਵੀ ਕਰਵਾਇਆ ਗਿਆ।

ਇਸ ਸਮਾਗਮ ਵਿੱਚ ਪੰਜਾਬ ਦੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਮਜ਼ਦੂਰ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦੌਰਾਨ "ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਵਿੱਚ ਕਲਾ, ਰੰਗਮੰਚ ਅਤੇ ਸਿਨੇਮਾ ਦੀ ਭੂਮਿਕਾ" (“Role of Art, Theatre and Cinema in Personality Development of Students”) ਵਿਸ਼ੇ ’ਤੇ ਮੈਮੋਰੀਅਲ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਖੇਤਰਾਂ ਨਾਲ ਜੁੜੀਆਂ ਹਸਤੀਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ।

ਆਪਣੇ ਸੰਬੋਧਨ ਵਿੱਚ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਡਾ. ਜਸਵਿੰਦਰ ਸਿੰਘ ਭੱਲਾ ਨੇ ਆਪਣੀ ਬਹੁਪੱਖੀ ਪ੍ਰਤਿਭਾ ਰਾਹੀਂ ਸਿੱਖਿਆ, ਕਲਾ ਅਤੇ ਮਨੋਰੰਜਨ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਖਸੀਅਤਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾਦਾਇਕ ਹਨ। ਉਨ੍ਹਾਂ ਕਿਹਾ ਕਿ ਅੱਜ ਜਿਹੜੇ ਚੌਂਕ ਦਾ ਨਾਮ ਉਨ੍ਹਾਂ ਦੇ ਨਾਮ ਤੇ ਰੱਖਿਆ ਗਿਆ ਹੈ, ਲੋਕ ਆਉਂਦੇ-ਜਾਂਦੇ ਹਮੇਸ਼ਾਂ ਉਨ੍ਹਾਂ ਨੂੰ ਯਾਦ ਕਰਨਗੇ।

ਉਨ੍ਹਾਂ ਦੇ ਅਜੀਜ਼ ਦੋਸਤ ਬਾਲ ਮੁਕੰਦ ਸ਼ਰਮਾ, ਚੇਅਰਮੈਨ ਪੰਜਾਬ ਫੂਡ ਕਮਿਸ਼ਨ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਮੰਤਰੀ ਸੌਂਦ ਨੇ ਕਿਹਾ ਕਿ ਉਹ ਪੰਜਾਬ ਦੇ ਜਿੰਨੇ ਵੀ ਕਮੇਡੀਅਨ ਕਲਾਕਾਰ ਹੋਏ ਹਨ, ਜਿਵੇਂ ਮੇਹਰ ਮਿੱਤਲ, ਜਸਪਾਲ ਭੱਟੀ ਅਤੇ ਡਾ. ਜਸਵਿੰਦਰ ਭੱਲਾ ਦੀ ਯਾਦ ਵਿੱਚ ਇੱਕ ਵਿਸ਼ਾਲ ਆਡੀਟੋਰੀਅਮ ਬਣਾਉਣ ਲਈ ਗਮਾਡਾ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵਿਚਾਰ ਕਰਨਗੇ।

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਸਵਿੰਦਰ ਭੱਲਾ ਵਰਗੀਆਂ ਹਸਤੀਆਂ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਨਾਮ ‘ਤੇ ਚੌਕ ਦਾ ਨਾਮਕਰਨ ਨਵੀਂ ਪੀੜ੍ਹੀ ਲਈ ਪ੍ਰੇਰਣਾ ਸਰੂਪ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਮਹਾਨ ਕਲਾਕਾਰਾਂ ਦੀ ਯਾਦ ਨੂੰ ਹਮੇਸ਼ਾ ਜੀਵੰਤ ਰੱਖਣ ਵਿੱਚ ਸਹਾਇਕ ਸਾਬਤ ਹੁੰਦੇ ਹਨ।

ਇਸ ਮੌਕੇ ਡਾ. ਜਸਵਿੰਦਰ ਸਿੰਘ ਭੱਲਾ ਦੀ ਪਤਨੀ ਸ੍ਰੀਮਤੀ ਪਰਮਦੀਪ ਕੌਰ ਭੱਲਾ, ਪੁੱਤਰ ਪੁਖਰਾਜ ਭੱਲਾ, ਬਾਲ ਮੁਕੰਦ ਸ਼ਰਮਾ, ਚੇਅਰਮੈਨ ਫੂਡ ਕਮਿਸ਼ਨ, ਅਮਰਪਾਲ ਸਿੰਘ, ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਗਾਇਕ ਸ਼ੈਰੀ ਮਾਨ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਹੋਰ ਵੱਖ-ਵੱਖ ਕਲਾਕਾਰ ਅਤੇ ਗਾਇਕ, ਵੱਡੀ ਗਿਣਤੀ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਕਲਾ ਪ੍ਰੇਮੀਆਂ, ਸਮਾਜ ਸੇਵੀਆਂ ਨੇ ਹਾਜ਼ਰੀ ਭਰੀ।

 

Tags: Tarunpreet Singh Sond , AAP Punjab , Kulwant Singh , Bal Mukand Sharma , Jaswinder Bhalla , Dr Jaswinder Singh Bhalla , SAS Nagar , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD