Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

Kulwant Singh Mohali, AAP Punjab

5 Dariya News

5 Dariya News

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 04 May 2026

Last updated on: May 05, 2026, 10:43 IST

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਮਾਜਰਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਤਿਆਰ ਕੀਤੇ ਗਏ ਨਵੇਂ ਮਾਡਲ ਪੇਂਡੂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਗਰਾਊਂਡ ਦਾ ਰਸਮੀ ਉਦਘਾਟਨ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਪੰਜਾਬ ਭਰ ਵਿੱਚ ਖੇਡ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 3100 ਖੇਡ ਗਰਾਊਂਡ ਬਣਾਏ ਜਾ ਰਹੇ ਹਨ ਅਤੇ ਦੂਜੇ ਪੜਾਅ ਵਿੱਚ ਹੋਰ 3000 ਖੇਡ ਗਰਾਊਂਡ ਤਿਆਰ ਕਰਨ ਦੀ ਯੋਜਨਾ ਹੈ, ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨੌਜਵਾਨ ਪੀੜੀ ਨੂੰ ਸਹੀ ਦਿਸ਼ਾ ਦੇਣ ਲਈ ਖੇਡਾਂ ਦਾ ਮਾਹੌਲ ਵੀ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਖੇਡ ਗਰਾਊਂਡਾਂ ਰਾਹੀਂ ਬੱਚੇ ਅਤੇ ਨੌਜਵਾਨ ਆਪਣਾ ਖਾਲੀ ਸਮਾਂ ਖੇਡਾਂ ਵਿੱਚ ਬਿਤਾ ਕੇ ਸਿਹਤਮੰਦ ਰਹਿ ਸਕਦੇ ਹਨ ਅਤੇ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਦੇ ਹਨ, ਜਿਸ ਨਾਲ ਉਹ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਨਾਮ ਰੌਸ਼ਨ ਕਰ ਸਕਦੇ ਹਨ।

ਇਸ ਖੇਡ ਗਰਾਊਂਡ ਵਿੱਚ ਫੁੱਟਬਾਲ, ਵਾਲੀਬਾਲ ਸਮੇਤ ਹੋਰ ਖੇਡਾਂ ਲਈ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਬੱਚਿਆਂ ਲਈ ਝੂਲੇ, ਲਾਈਟਾਂ, ਦੌੜ ਲਈ ਟਰੈਕ ਅਤੇ ਬਾਥਰੂਮ ਆਦਿ ਦੀ ਵੀ ਵਿਵਸਥਾ ਕੀਤੀ ਗਈ ਹੈ, ਤਾਂ ਜੋ ਖਿਡਾਰੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਜੈਕਟ ਪਿੰਡ ਦੀ ਪੰਚਾਇਤ ਅਤੇ ਸਥਾਨਕ ਵਾਸੀਆਂ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਲੋੜੀਂਦਾ ਵਾਤਾਵਰਣ ਤਿਆਰ ਕਰ ਦਿੱਤਾ ਗਿਆ ਹੈ ਅਤੇ ਖੇਡ ਸਮਾਨ ਵੀ ਸਮੇਂ-ਸਮੇਂ ਤੇ ਮੁਹੱਈਆ ਕਰਵਾਇਆ ਜਾਂਦਾ ਰਹੇਗਾ। ਇਸ ਮੌਕੇ 24 ਬੱਚਿਆਂ ਨੂੰ ਖੇਡ ਬੂਟ ਵੀ ਵੰਡੇ ਗਏ ਅਤੇ ਭਵਿੱਖ ਵਿੱਚ ਟਰੈਕ ਸੂਟ ਅਤੇ ਹੋਰ ਸਮਾਨ ਵੀ ਦਿੱਤਾ ਜਾਵੇਗਾ।

ਇਸ ਮੌਕੇ ਪਰਮਜੀਤ ਕੌਰ (ਸਰਪੰਚ), ਅਵਤਾਰ ਸਿੰਘ ਮੌਲੀ (ਬਲਾਕ ਪ੍ਰਧਾਨ), ਧਨਵੰਤ ਸਿੰਘ ਰੰਧਾਵਾ (ਬੀ.ਡੀ.ਪੀ.ਓ. ਮੋਹਾਲੀ), ਕੁਲਦੀਪ ਸਿੰਘ ਸਮਾਣਾ, ਜਸਪਾਲ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਗੁਰਜੰਟ ਸਿੰਘ (ਸਰਪੰਚ ਭਾਗੋਮਜਰਾ), ਮਨਪ੍ਰੀਤ ਸਿੰਘ ਬੈਰਮਪੁਰ, ਗੁਰਪ੍ਰੀਤ ਸਿੰਘ ਬਰਿਆਲੀ, ਸਤਨਾਮ ਸਿੰਘ (ਸਰਪੰਚ ਗਿਗੇਮਜਰਾ), ਰਣਜੀਤ ਸਿੰਘ, ਨਿਰਮੈਲ ਸਿੰਘ ਸਨੇਟਾ ਅਤੇ ਦਲਵੀਰ ਸਿੰਘ ਖਾਲਸਾ ਮਾਣਕਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਪ੍ਰਮੁੱਖ ਵਿਅਕਤੀ ਮੌਜੂਦ ਰਹੇ।

 

Tags: Kulwant Singh Mohali , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD