Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਵਰਜੀਤ ਵਾਲੀਆ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ

Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 04 May 2026

Last updated on: May 05, 2026, 11:11 IST

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਐਸ.ਡੀ.ਐਮਜ਼ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਲਗਾਤਾਰ ਹਰ ਹਫ਼ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਵਿਭਾਗ ਬਿਹਤਰ ਆਪਸੀ ਤਾਲਮੇਲ ਨਾਲ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਬੇੜੇ ਲਈ ਵਿਅਕਤੀਗਤ ਤਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਕਰਨ ਲਈ ਕਿਹਾ, ਤਾਂ ਜੋ ਲੰਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਆਸ਼ੂਤੋਸ਼ ਦੱਤ, ਏ.ਡੀ.ਸੀ.ਪੀ. ਆਕਰਸ਼ੀ ਜੈਨ, ਐਸ.ਪੀ. ਮਨਜੀਤ ਕੌਰ ਜਲੰਧਰ (ਦਿਹਾਤੀ), ਸੂਬਾ ਸਕੱਤਰ ਵਪਾਰ ਵਿੰਗ ਹਰਿੰਦਰਪਾਲ ਸਿੰਘ ਮਨੋਚਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਸ਼ਹਿਰੀ) ਇੰਦਰਵੰਸ਼ ਸਿੰਘ ਚੱਢਾ, ਜ਼ਿਲ੍ਹਾ ਪ੍ਰਧਾਨ (ਵਪਾਰ ਵਿੰਗ ਦਿਹਾਤੀ) ਅਸ਼ਵਨੀ ਕੋਹਲੀ ਤੋਂ ਇਲਾਵਾ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਹੋਰ ਨੁਮਾਇੰਦੇ, ਸਮੂਹ ਐਸ.ਡੀ.ਐਮਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD