Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਐਲ.ਪੀ.ਜੀ. ਸਿਲੰਡਰਾਂ ਦੀ ਵਿਕਰੀ ’ਚ ਕਾਲਾਬਾਜ਼ਾਰੀ ਤੇ ਮੁਨਾਫ਼ਾਖੋਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹੇ ’ਚ ਐਲ.ਪੀ.ਜੀ. ਸਪਲਾਈ ਦੀ ਸਮੀਖਿਆ

Mohinder Bhagat, AAP Punjab, Varjeet Walia, DC Jalandhar, Jalandhar, Deputy Commissioner Jalandhar

5 Dariya News

5 Dariya News

5 Dariya News

ਜਲੰਧਰ , 04 May 2026

Last updated on: May 05, 2026, 11:17 IST

ਐਲ.ਪੀ.ਜੀ. ਖਪਤਕਾਰਾਂ ਲਈ ਪਾਰਦਰਸ਼ੀ ਅਤੇ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਐਲ.ਪੀ.ਜੀ. ਸਿਲੰਡਰਾਂ ਦੀ ਕਾਲਾਬਾਜ਼ਾਰੀ ਅਤੇ ਮੁਨਾਫ਼ਾਖੋਰੀ ’ਤੇ ਸ਼ਿਕੰਜਾ ਕੱਸਣ ਦੇ ਸਖ਼ਤ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਸਪੱਸ਼ਟ ਕਿਹਾ ਕਿ ਐਲ.ਪੀ.ਜੀ. ਸਿਲੰਡਰਾਂ ਦੀ ਵਿਕਰੀ ਅਤੇ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਸੀਨੀਅਰ ‘ਆਪ’ ਆਗੂਆਂ ਨਿਤਿਨ ਕੋਹਲੀ, ਦਿਨੇਸ਼ ਢੱਲ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਮੌਜੂਦ ਸਨ। ਉਨ੍ਹਾਂ ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਗੈਸ ਏਜੰਸੀਆਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸੁਚਾਰੂ ਸਪਲਾਈ ਪ੍ਰਬੰਧਨ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਇੰਡੀਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.ਐਲ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ.ਪੀ.ਸੀ.ਐਲ.) ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਸਮੇਤ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਏਜੰਸੀਆਂ ਵਿਚਕਾਰ ਸਪਲਾਈ ਦੇ ਭਾਰ ਨੂੰ ਤਰਕਸੰਗਤ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਆਦਾ ਮੰਗ ਦਾ ਸਾਹਮਣਾ ਕਰ ਰਹੀਆਂ ਏਜੰਸੀਆਂ ਨੂੰ ਸਮੇਂ ਸਿਰ ਡਲਿਵਰੀ ਯਕੀਨੀ ਬਣਾਉਣ ਅਤੇ ਖਪਤਕਾਰਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਸਪਲਾਈ ਦਾ ਭਾਰ ਉਨ੍ਹਾਂ ਏਜੰਸੀਆਂ ਨੂੰ ਤਬਦੀਲ ਕਰ ਦੇਣਾ ਚਾਹੀਦਾ ਹੈ, ਜਿਨ੍ਹਾਂ ਕੋਲ ਘੱਟ ਬੈਕਲਾਗ ਹੈ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਉਚਿਤ ਅਤੇ ਮੈਰਿਟ ਆਧਾਰਿਤ ਵੰਡ ਯਕੀਨੀ ਬਣਾਉਣ ਲਈ ‘ਫਸਟ-ਇਨ-ਫਸਟ-ਆਊਟ’(ਐਫ.ਆਈ.ਐਫ.ਓ.) ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੰਚਾਲਨ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਲਈ ਗੈਸ ਏਜੰਸੀਆਂ ਦੇ ਅਚਨਚੇਤ ਆਡਿਟ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਵਿੱਚ 92 ਐਲ.ਪੀ.ਜੀ. ਏਜੰਸੀਆਂ ਹਨ, ਜਿਨ੍ਹਾਂ ਵਿੱਚ ਆਈ.ਓ.ਸੀ.ਐਲ. ਦੀਆਂ 49, ਬੀ.ਪੀ.ਸੀ.ਐਲ. ਦੀਆਂ 28 ਅਤੇ ਐਚ.ਪੀ.ਸੀ.ਐਲ. ਦੀਆਂ 15 ਏਜੰਸੀਆਂ ਸ਼ਾਮਲ ਹਨ, ਜੋ 7.22 ਲੱਖ ਤੋਂ ਵੱਧ ਖਪਤਕਾਰਾਂ ਨੂੰ ਸੇਵਾਵਾਂ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਵੰਡ ਯਕੀਨੀ ਬਣਾਉਣ ਲਈ ਚਾਰ ਸਮਰਪਿਤ ਟੀਮਾਂ ਵੱਲੋਂ ਪਹਿਲਾਂ ਹੀ ਸਟਾਕ ਰਜਿਸਟਰਾਂ ਦੀ ਤਸਦੀਕ ਸਮੇਤ ਨਿਯਮਿਤ ਨਿਰੀਖਣ ਕੀਤਾ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਅਤੇ ਜ਼ਿਲ੍ਹੇ ਭਰ ਵਿੱਚ ਨਿਰਵਿਘਨ ਐਲ.ਪੀ.ਜੀ. ਸਪਲਾਈ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਡੀ.ਐਫ.ਐਸ.ਸੀ. ਨਰਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Mohinder Bhagat , AAP Punjab , Varjeet Walia , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD