Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਯੁੱਧ ਨਸ਼ਿਆਂ ਵਿਰੁੱਧ ; ਜ਼ਿਲ੍ਹੇ ਦੇ 6 ਪਿੰਡਾਂ ’ਚ ਮਾਡਲ ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਦਾ ਸਵਾਗਤ

ਹਲਕਾ ਵਿਧਾਇਕਾਂ ਬਲਕਾਰ ਸਿੰਘ ਅਤੇ ਇੰਦਰਜੀਤ ਕੌਰ ਮਾਨ ਨੇ ਪਿੰਡ ਵਾਸੀਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟਾਇਆ

Balkar Singh, AAP Punjab, Jalandhar

5 Dariya News

5 Dariya News

5 Dariya News

ਜਲੰਧਰ , 04 May 2026

Last updated on: May 05, 2026, 11:21 IST

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨਸ਼ੈਲੀ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਅੱਜ ਵਰਚੂਅਲ ਢੰਗ ਨਾਲ ਸਮਰਪਿਤ ਕੀਤੇ ਗਏ ਮਾਡਲ ਪੇਂਡੂ ਖੇਡ ਮੈਦਾਨਾਂ ਵਿੱਚ 6 ਜ਼ਿਲ੍ਹਾ ਜਲੰਧਰ ਨਾਲ ਸਬੰਧਤ ਹਨ। ਅੱਜ ਜ਼ਿਲ੍ਹੇ ਦੇ 6 ਪਿੰਡਾਂ ਕਾਲੜਾ, ਨਾਹਲ, ਸੰਗੋਵਾਲ, ਕਾਂਗਨਾ, ਮੋਰੋਂ ਅਤੇ ਫੋਲੜੀਵਾਲ ਵਿਖੇ ਮਾਡਲ ਪੇਂਡੂ ਖੇਡ ਮੈਦਾਨ ਸਮਰਪਿਤ ਕੀਤੇ ਗਏ।  

ਪਿੰਡ ਨਾਹਲ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਹਲਕਾ ਵਿਧਾਇਕ ਕਰਤਾਰਪੁਰ ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਦੇ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਖੇਡ ਮੈਦਾਨ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਸ ਉਪਰਾਲੇ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ, ਉਨ੍ਹਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਾਉਣਾ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲ ਨਸ਼ਿਆਂ ਦੀ ਰੋਕਥਾਮ ਅਤੇ ਸਿਹਤਮੰਦ ਤੇ ਵਧੇਰੇ ਮਜ਼ਬੂਤ ਪੀੜ੍ਹੀ ਤਿਆਰ ਕਰਨ ਵਿੱਚ ਮਦਦਗਾਰ ਸਾਬਿਤ ਹੋਵੇਗੀ। ਇਸੇ ਤਰ੍ਹਾਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਪਿੰਡ ਕਾਂਗਨਾ ਵਿਖੇ ਖੇਡ ਮੈਦਾਨ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨ ਪੀੜ੍ਹੀ ਨੂੰ ਨਵੀਂ ਦਿਸ਼ਾ ਦੇ ਰਹੀ ਹੈ, ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬਣਾਏ ਜਾ ਰਹੇ ਇਹ ਖੇਡ ਮੈਦਾਨ ਨੌਜਵਾਨੀ ਨੂੰ ਨਵੀਂ ਸੇਧ ਦੇਣਗੇ ਅਤੇ ਪੰਜਾਬ ਸਰਕਾਰ ਦੇ ਅਜਿਹੇ ਉਪਰਾਲਿਆਂ ਨਾਲ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਹੋਇਆ ਹੈ।

ਹਲਕਾ ਵਿਧਾਇਕਾਂ ਨੇ ਪਿੰਡ ਵਾਸੀਆਂ ਸਮੇਤ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੇ ਪੜਾਅ ਵਿੱਚ 3100 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜੋ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿੱਚ ਕੁੱਲ 168 ਖੇਡ ਮੈਦਾਨ ਬਣਾਏ ਜਾਣਗੇ। 

ਉਨ੍ਹਾਂ ਕਿਹਾ ਕਿ ਖੇਡ ਮੈਦਾਨ ਬਣਨ ਨਾਲ ਜਿੱਥੇ ਸਾਡੇ ਨੌਜਵਾਨਾਂ ਦੀ ਖੇਡਾਂ ਵਿੱਚ ਰੁਚੀ ਵਧੇਗੀ, ਉੱਥੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣਗੇ।

 

Tags: Balkar Singh , AAP Punjab , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD