Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Gurmeet Khudian, Gurmeet Singh Khudian, AAP Punjab

5 Dariya News

5 Dariya News

5 Dariya News

ਲੰਬੀ/ਸ੍ਰੀ ਮੁਕਤਸਰ ਸਾਹਿਬ , 04 May 2026

Last updated on: May 05, 2026, 11:28 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।   

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ। ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ,  ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD