Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਰੁਪਿੰਦਰ ਸਿੰਘ ਹੈਪੀ ਨੇ ਪਿੰਡ ਰੈਲੀ ਵਿਖੇ 51 ਲੱਖ ਰੁਪਏ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ

ਕਿਹਾ ਪਿੰਡ ਪੱਧਰ ਤੇ ਬਣ ਰਹੇ ਖੇਡ ਗਰਾਊਂਡ ਪੰਜਾਬ ਦੀ ਖੁਸ਼ਹਾਲੀ ਵੱਲ ਇੱਕ ਹੋਰ ਅਹਿਮ ਕਦਮ

Rupinder Singh Happy, AAP Punjab, Bassi Pathana

5 Dariya News

5 Dariya News

5 Dariya News

ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 04 May 2026

Last updated on: May 05, 2026, 11:39 IST

ਸੂਬੇ ਦੇ ਪਿੰਡਾਂ ਵਿੱਚ ਸ਼ਹਿਰਾਂ ਦੀ ਤਰਜ਼ ਤੇ ਬਣਾਏ ਜਾ ਰਹੇ 3100 ਖੇਡ ਮੈਦਾਨ ਬਣ ਕੇ ਲਗਭਗ ਤਿਆਰ ਹੋ ਚੁੱਕੇ ਹਨ। ਇਨ੍ਹਾਂ ਖੇਡ ਗਰਾਊਂਡਾਂ ਵਿੱਚ ਜਿੱਥੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਸਹੂਲਤ ਮਿਲੇਗੀ,ਉਥੇ ਸ਼ਾਮ ਨੂੰ ਲੋਕਾਂ ਦੇ ਸੈਰ ਕਰਨ ਅਤੇ ਛੋਟੇ ਬੱਚਿਆ ਦੀ ਸੁਵਿਧਾ ਲਈ ਝੂਲੇ ਮੰਨੋਰੰਜ਼ਨ ਤੇ ਤੌਰ ਤੇ ਲਾਹੇਵੰਦ ਸਾਬਿਤ ਹੋਣਗੇ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੱਸੀ ਪਠਾਣਾ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਰੈਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਖੂਬਸੂਰਤ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਹੈਪੀ ਨੇ ਦੱਸਿਆ ਕਿ 1.28 ਏਕੜ ਅੰਦਰ ਨਵੇਂ ਬਣੇ ਖੇਡ ਮੈਦਾਨ ਵਿੱਚ ਵਾਲੀਬਾਲ, ਫੁੱਟਬਾਲ ਸਮੇਤ ਹੋਰ ਰਵਾਇਤੀ ਖੇਡਾਂ ਦੀਆਂ ਸੁਵਿਧਾਵਾਂ, ਲੋਕਾਂ ਦੇ ਬੈਠਣ ਦੇ ਲਈ ਬੈਂਚ, 40 ਫੀਟ ਉੱਚੀਆਂ ਲਾਈਟਾਂ, ਬੱਚਿਆ ਦੇ ਖੇਡਣ ਲਈ ਝੂਲੇ, ਵਾਸ਼ਰੂਮ,ਖੇਡ ਗਰਾਊਂਡ ਦੇ ਚਾਰੇ ਪਾਸੇ ਬਾਊਂਡਰੀ ਵਾਲ ਆਦਿ ਬਣਾਏ ਗਏ ਹਨ। 

ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡਾਂ ਅੰਦਰ ਅਜਿਹੇ ਕਰੀਬ 29 ਖੇਡ ਗਰਾਊਂਡ ਪ੍ਰਗਤੀ ਹਨ, ਜਿਨ੍ਹਾਂ ਦਾ ਕੰਮ ਜਲਦ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਤੌਰ ਦੇ ਸਿਹਤਮੰਦ ਅਤੇ ਨਸ਼ਿਆ ਵਰਗੀ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਖੇਡਾ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀ ਜਦੋਂ ਪੰਜਾਬ ਨੂੰ ਪੁਰਾਤਨ ਖੇਡਾਂ, ਸਭਿਆਚਾਰ ਅਤੇ ਪੁਰਾਣੇ ਵਿਰਸੇ ਨਾਲ ਜੋੜ ਕੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਪੰਜਾਬ ਦੇ ਲੋਕਾਂ ਤੇ ਖ਼ਾਸਕਰ ਕੇ ਸੂਬੇ ਦੇ ਨੌਜਵਾਨਾਂ ਦਾ ਤੰਦਰੁਸਤ ਹੋਣਾ ਲਾਜ਼ਮੀ ਹੈ। ਪੰਜਾਬ ਦੀ ਖੁਸ਼ਹਾਲੀ ਵੱਲ ਇੱਕ ਹੋਰ ਅਹਿਮ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਤੇ ਸਟੇਡੀਅਮ ਬਣਾਏ ਜਾ ਰਹੇ ਹਨ ਤੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ।

ਇਸ ਮੌਕੇ ਸਰਪੰਚ ਗੁਰਜੀਤ ਸਿੰਘ,ਚੇਅਰਮੈਨ ਮਨਪ੍ਰੀਤ ਸਿੰਘ ਸੋਮਲ ਸ਼੍ਰੀ ਰਾਜ ਪੂਰੀ, ਸੁਰਜੀਤ ਸਿੰਘ ਰਿਟਾਇਰ ਟੀਚਰ ਇੰਦਰਜੀਤ ਸਿੰਘ ਇੰਦਰੀ ਕਸ਼ਮੀਰ ਸਿੰਘ ,ਗੁਰਵੰਤ ਸਿੰਘ ,ਜਗਤਾਰ ਸਿੰਘ ਕਲੇਰ,ਹਰਜਿੰਦਰ ਸਿੰਘ, ਜਗਰੂਪ ਸਿੰਘ ਗੁਰੀ ਬਰਵਾਲੀ ,ਯਾਦਵਿੰਦਰ ਸਿੰਘ ਗੋਲਡੀ ਇੰਦਰਜੀਤ ਸਿੰਘ ਬਲਾਕ ਸੰਮਤੀ ਮੈਂਬਰ ,ਪ੍ਰਦੀਪ ਸਿੰਘ ਭੁਪਿੰਦਰ ਸਿੰਘ ,ਗੁਰਵਿੰਦਰ ਸਿੰਘ ,ਬਲਜਿੰਦਰ ਸਿੰਘ ਰਸੂਲਪੁਰ ,ਅਰਵਿੰਦਰ ਸਿੰਘ ,ਵਰਿੰਦਰ ਸਿੰਘ ਵੀਰੂ , ਗੁਰਵਿੰਦਰ ਸਿੰਘ ਗੋਗੀ,ਸੂਬੇਦਾਰ ਜਗਦੀਸ਼ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਪਿੰਡ ਰੈਲੀ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਤੇ ਪਿੰਡ ਵਾਸੀ ਹਾਜ਼ਰ ਸਨ

 

Tags: Rupinder Singh Happy , AAP Punjab , Bassi Pathana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD