Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗੁਰਦਿੱਤ ਸਿੰਘ ਸੇਖੋ ਵਲੋਂ ਸੁੱਖਣਵਾਲਾ ਅਤੇ ਅਰਾਈਆਂਵਾਲਾ ਕਲਾਂ ਵਿਖੇ 53.86 ਲੱਖ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕ ਅਰਪਿਤ

ਖੇਡ ਮੈਦਾਨ ਸਿਰਫ ਖੇਡਾਂ ਲਈ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਸਪਿਰਿਟ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦਾ ਮਜ਼ਬੂਤ ਸਾਧਨ- ਸੇਖੋਂ

Gurdit Singh Sekhon, AAP Punjab

5 Dariya News

5 Dariya News

5 Dariya News

ਫ਼ਰੀਦਕੋਟ , 04 May 2026

Last updated on: May 05, 2026, 11:43 IST

ਪੰਜਾਬ ਸਰਕਾਰ ਦੀ ਨੌਜਵਾਨ-ਕੇਂਦਰਿਤ ਅਤੇ ਨਸ਼ਾ ਵਿਰੋਧੀ ਦ੍ਰਿੜ੍ਹ ਨੀਤੀ ਅਧੀਨ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਹਲਕਾ ਫ਼ਰੀਦਕੋਟ ਦੇ ਪਿੰਡ ਸੁੱਖਣਵਾਲਾ ਅਤੇ ਅਰਾਈਆਂਵਾਲਾ ਕਲਾਂ ਵਿਖੇ ਆਧੁਨਿਕ ਸੁਵਿਧਾਵਾਂ ਨਾਲ ਲੈਸ ਨਵੇਂ ਖੇਡ ਮੈਦਾਨ ਵਿਧਾਇਕ ਗੁਰਦਿੱਤ ਸਿੰਘ ਸੇਖੋ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੇ ਗਏ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਹ ਦੋਨੇ  ਸਟੇਡੀਅਮ 53.86 ਲੱਖ ਦੀ ਲਾਗਤ ਨਾਲ ਤਿਆਰ ਕੀਤੇ ਗਏ ਹਨ।

ਵਿਧਾਇਕ ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ ਇੱਕ ਵਿਸ਼ੇਸ਼ ਅਤੇ ਇਤਿਹਾਸਕ ਪਹਿਲਕਦਮੀ ਤਹਿਤ ਪਹਿਲੇ ਪੜਾਅ ਵਿੱਚ 3,100 ਪਿੰਡਾਂ ਵਿੱਚ ਉੱਚ-ਗੁਣਵੱਤਾ ਵਾਲੇ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅੰਦਰ ਰਹਿੰਦੇ ਨੌਜਵਾਨਾਂ ਨੂੰ ਖੇਡਾਂ ਅੰਦਰ ਆਪਣੀ ਕਲਾ ਵਿਖਾਉਣ ਦਾ ਮੌਕਾ ਦੇ ਰਹੀ ਹੈ ਅਤੇ ਹੁਣ ਉਨ੍ਹਾਂ ਨੂੰ ਤਿਆਰੀ ਕਰਨ ਲਈ ਜ਼ਿਆਦਾ ਦੂਰ ਨਹੀਂ ਜਾਣਾ ਪਵੇਗਾ ਕਿਉਂਕਿ ਸਰਕਾਰ ਵੱਲੋਂ ਹੁਣ ਪਿੰਡਾਂ ਵਿੱਚ ਸਟੇਡੀਅਮਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਫੰਡ ਵੀ ਜਾਰੀ ਕੀਤਾ ਗਿਆ ਹੈ। 

ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ। ਵਿਧਾਇਕ ਸ.ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪਿੰਡ ਪੱਧਰ ‘ਤੇ ਉੱਚ-ਮਿਆਰੀ ਖੇਡ ਢਾਂਚਾ ਖੜ੍ਹਾ ਕਰਨਾ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਮਜ਼ਬੂਤੀ ਦੇਣ ਵੱਲ ਇੱਕ ਕ੍ਰਾਂਤੀਕਾਰੀ ਉਪਰਾਲਾ ਹੈ।

ਉਨ੍ਹਾਂ ਹੋਰ ਕਿਹਾ ਕਿ ਖੇਡ ਮੈਦਾਨ ਸਿਰਫ ਖੇਡਾਂ ਲਈ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਸਪਿਰਿਟ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦਾ ਮਜ਼ਬੂਤ ਸਾਧਨ ਬਣਨਗੇ। ਸਥਾਨਕ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਸ.ਸੇਖੋਂ ਦਾ ਇਸ ਉਪਰਾਲੇ ਲਈ ਧੰਨਵਾਦ ਕਰਦੇ ਹੋਏ ਕਿਹਾ ਗਿਆ ਕਿ ਇਹ ਖੇਡ ਮੈਦਾਨ ਨੌਜਵਾਨ ਪੀੜ੍ਹੀ ਲਈ ਇੱਕ ਨਵੀਂ ਦਿਸ਼ਾ ਸਾਬਤ ਹੋਣਗੇ।

ਇਸ ਮੌਕੇ ਚੇਅਰਮੈਨ ਸ. ਅਮਨਦੀਪ ਸਿੰਘ ਬਾਬਾ (ਮਾਰਕਿਟ ਕਮੇਟੀ ਫ਼ਰੀਦਕੋਟ), ਚੇਅਰਮੈਨ ਸ. ਸਰਬਜੀਤ ਸਿੰਘ ਬਰਾੜ (ਬਲਾਕ ਸੰਮਤੀ ਫ਼ਰੀਦਕੋਟ), ਚੇਅਰਮੈਨ ਜਗਮੋਹਨ ਸਿੰਘ ਲੱਕੀ ਜੀ, ਗੁਰਪ੍ਰੀਤ ਸਿੰਘ ਧਾਲੀਵਾਲ, ਹਲਕਾ  ਸੰਗਠਨ ਇੰਚਾਰਜ, ਪੰਚਾਇਤ ਯੂਨੀਅਨ ਪ੍ਰਧਾਨ ਹਲਕਾ ਫ਼ਰੀਦਕੋਟ, ਸਰਪੰਚ ਸ. ਹਰਜੀਤ ਸਿੰਘ ਬਰਾੜ, ਸ. ਗੁਰਸ਼ਰਨ ਸਿੰਘ ਬਰਾੜ (ਸਰਪੰਚ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਅਨਮੋਲ ਸਿੰਘ ਸੇਖੋਂ, ਸਿਮਰਤ ਸਿੰਘ, ਸੁਖਮੰਦਰ ਸਿੰਘ ਬੱਬੂ, ਕੁਲਵਿੰਦਰ ਸਿੰਘ, ਗੁਰਭੇਜ ਸਿੰਘ, ਬਲਰਾਜ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਜਤਿੰਦਰ ਸਿੰਘ ਮੈਬਰ ਸਮੇਤ ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੇ ਬੱਚਿਆਂ ਨੇ ਭਾਗ ਲਿਆ।

 

Tags: Gurdit Singh Sekhon , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD