Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਏਧਰਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕ ਅਰਪਿਤ

Barinder Kumar Goel, Barinder Kumar Goyal, AAP Punjab, Lehragaga

5 Dariya News

5 Dariya News

5 Dariya News

ਲਹਿਰਾਗਾਗਾ , 04 May 2026

Last updated on: May 05, 2026, 11:55 IST

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਢਾਂਚਾ ਮਜ਼ਬੂਤ ਕਰਨ ਦੇ ਮਕਸਦ ਨਾਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਰਾਏਧਰਾਣਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡ ਪੱਧਰ ‘ਤੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਣ ਲਈ ਇੱਕ ਵਧੀਆ ਮੰਚ ਮੁਹੱਈਆ ਕਰੇਗਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਸਾਬਤ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਹੈ ਅਤੇ ਸਰਕਾਰ ਵੱਲੋਂ ਇਸ ਉਤਸ਼ਾਹ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ, ਜ਼ਿਲ੍ਹੇ ਅਤੇ ਰਾਜ ਦਾ ਨਾਮ ਰੌਸ਼ਨ ਕਰਨ। ਇਸ ਦੌਰਾਨ ਪਿੰਡ ਵਾਸੀਆਂ ਅਤੇ ਖਿਡਾਰੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਇਸ ਖੇਡ ਮੈਦਾਨ ਦਾ ਪੂਰਾ ਲਾਭ ਲਿਆ ਜਾਵੇਗਾ।

ਇਸ ਸਮਾਗਮ ਦੌਰਾਨ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ, ਪਿੰਡ ਦੇ ਪ੍ਰਤਿਨਿਧੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੌਜੂਦ ਸਨ।

 

Tags: Barinder Kumar Goel , Barinder Kumar Goyal , AAP Punjab , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD