Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਵਾਲੇ ਖੇਡ ਮੈਦਾਨ ਦਾ ਉਦਘਾਟਨ

Dr Vijay Singla, AAP Punjab

5 Dariya News

5 Dariya News

5 Dariya News

ਮਾਨਸਾ , 04 May 2026

Last updated on: May 05, 2026, 12:03 IST

ਪੰਜਾਬ ਨੂੰ ਖੇਡਾਂ ਦੇ ਨਕਸ਼ੇ 'ਤੇ ਮੋਹਰੀ ਬਣਾਉਣ ਅਤੇ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਪਾਸੇ ਲਗਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਵੱਲੋਂ ਪਿੰਡ ਭੈਣੀ ਬਾਘਾ ਵਿਖੇ 29.10 ਲੱਖ ਰੁਪਏ ਦੀ ਲਾਗਤ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਲਾਕੇ ਦੇ ਖਿਡਾਰੀਆਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਪਿੰਡਾਂ ਵਿੱਚ ਅਤਿ-ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡ ਮੈਦਾਨਾਂ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਖਿਡਾਰੀਆਂ ਅੰਦਰ ਛੁਪੀ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ ਇੱਕ ਅਹਿਮ ਕੇਂਦਰ ਸਾਬਤ ਹੋਵੇਗਾ ਅਤੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਆਪਣੀ ਯੋਗਤਾ ਦਿਖਾਉਣ ਲਈ ਵਧੀਆ ਮੰਚ ਪ੍ਰਦਾਨ ਕਰੇਗਾ।

ਸਮਾਗਮ ਦੌਰਾਨ ਵਿਧਾਇਕ ਸਿੰਗਲਾ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਖਿਡਾਰੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਮੌਕੇ ਖਿਡਾਰੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ ਅਤੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਅਤੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Vijay Singla , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD