Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿਖੇ ਖੇਡ ਮੈਦਾਨ ਕੀਤਾ ਲੋਕ ਅਰਪਿਤ

32.59 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਅਤਿ-ਆਧੁਨਿਕ ਖੇਡ ਮੈਦਾਨ

Gurpreet Singh Banawali, AAP Punjab, Mansa, Sardulgarh

5 Dariya News

5 Dariya News

5 Dariya News

ਸਰਦੂਲਗੜ੍ਹ , 04 May 2026

Last updated on: May 05, 2026, 13:08 IST

ਪੰਜਾਬ ਨੂੰ ਮੁੜ ‘ਖੇਡਾਂ ਦੀ ਨਰਸਰੀ’ ਬਣਾਉਣ ਅਤੇ ਬੱਚਿਆਂ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਸਰਦੂਲੇਵਾਲਾ ਵਿਖੇ 32.59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਣਾਂਵਾਲੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ 15 ਜੁਲਾਈ ਤੱਕ 3100 ਖੇਡ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਅੱਜ ਇਸੇ ਕੜੀ ਦੇ ਪਹਿਲੇ ਪੜਾਅ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ 250 ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਲੜੀ ਤਹਿਤ ਇਹਨਾਂ ਖੇਡ ਮੈਦਾਨ ਦਾ ਨਿਰਮਾਣ, ਖੇਡ ਖੇਤਰ ਵਿੱਚ ਹਾਂ ਪੱਖੀ ਨਤੀਜੇ ਸਾਹਮਣੇ ਲਿਆਵੇਗਾ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਇਹ ਖੇਡ ਮੈਦਾਨ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਖਿਡਾਰੀਆਂ ਲਈ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਹੈ। ਵਿਧਾਇਕ ਨੇ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚਾ ਮਜ਼ਬੂਤ ਹੋਣ ਨਾਲ ਪੇਂਡੂ ਪ੍ਰਤਿਭਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਚਮਕਣ ਦਾ ਮੌਕਾ ਮਿਲੇਗਾ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੰਨੇ ਜ਼ਿਆਦਾ ਖੇਡ ਮੈਦਾਨ ਹੋਣਗੇ, ਓਨਾ ਹੀ ਨੌਜਵਾਨਾਂ ਦਾ ਰੁਝਾਨ ਸਿਹਤਮੰਦ ਜੀਵਨ ਸ਼ੈਲੀ ਵੱਲ ਵਧੇਗਾ। ਸਮਾਗਮ ਦੌਰਾਨ ਵਿਧਾਇਕ ਬਣਾਂਵਾਲੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦੀ ਵੱਧ ਤੋਂ ਵੱਧ ਵਰਤੋਂ ਵੱਲ ਵਿਸ਼ੇਸ਼ ਧਿਆਨ ਦੇਣ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਇਸ ਦਾ ਲਾਭ ਉਠਾ ਸਕਣ। 

ਉਹਨਾਂ ਦੱਸਿਆ ਕਿ ਇਸ ਵਿਚ ਵੱਖ-ਵੱਖ ਖੇਡਾਂ ਦੀ ਵਿਵਸਥਾ ਕੀਤੀ ਗਈ ਹੈ ਜਿਸ ਦਾ ਖਿਡਾਰੀ ਲਾਭ ਹਾਸਲ ਕਰਨਗੇ। ਉਨ੍ਹਾਂ ਇਸ ਮੌਕੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ। ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਰਾਜ ਕੁਮਾਰ, ਗ੍ਰਾਮ ਪੰਚਾਇਤ ਅਤੇ ਇਲਾਕੇ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

 

Tags: Gurpreet Singh Banawali , AAP Punjab , Mansa , Sardulgarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD