Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਪ੍ਰਿੰਸੀਪਲ ਬੁੱਧ ਰਾਮ ਵੱਲੋਂ ਭਾਵਾ ਵਿਖੇ 35.54 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦਾ ਉਦਘਾਟਨ

ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਤੇ ਮਹੱਤਵਪੂਰਨ ਕਦਮ ਹਨ ਨਵੇਂ ਖੇਡ ਮੈਦਾਨ: ਵਿਧਾਇਕ ਬੁੱਧ ਰਾਮ

Principal Budh Ram, AAP Punjab, Budhlada

5 Dariya News

5 Dariya News

5 Dariya News

ਬੁਢਲਾਡਾ , 04 May 2026

Last updated on: May 05, 2026, 13:13 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਨਿਰੰਤਰ ਉਪਰਾਲਿਆਂ ਤਹਿਤ ਅੱਜ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪਿੰਡ ਭਾਵਾ ਵਿਖੇ 35.54 ਲੱਖ ਰੁਪਏ ਦੀ ਲਾਗਤ ਨਾਲ 1.5 ਏਕੜ ਵਿੱਚ ਤਿਆਰ ਕੀਤੇ ਗਏ ਅਤਿ-ਆਧੁਨਿਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਪੰਜਾਬ ਭਰ ਵਿੱਚ 3100 ਨਵੇਂ ਪੇਂਡੂ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਹ ਖੇਡ ਮੈਦਾਨ ਨੌਜਵਾਨਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣ ਵੱਲ ਇੱਕ ਮੀਲ ਪੱਥਰ ਸਾਬਤ ਹੋਣਗੇ। 

ਉਨ੍ਹਾਂ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵਿੱਚ ਖੇਡਾਂ ਦੀ ਅਹਿਮ ਭੂਮਿਕਾ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖੇਡਾਂ ਵਿੱਚ ਸਰਗਰਮ ਭਾਗੀਦਾਰੀ ਨੌਜਵਾਨਾਂ ਨੂੰ ਨਾ ਸਿਰਫ਼ ਨਸ਼ਿਆਂ ਤੋਂ ਦੂਰ ਰੱਖਦੀ ਹੈ ਸਗੋਂ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਵੀ ਸਹਾਈ ਹੁੰਦੀ ਹੈ। ਉਨ੍ਹਾਂ ਦੱਸਿਆ ਕਿ 1.5 ਏਕੜ ਵਿੱਚ ਫੈਲੇ ਇਸ ਮੈਦਾਨ ਅੰਦਰ ਵਾਲੀਬਾਲ ਅਤੇ ਫੁੱਟਬਾਲ ਦੇ ਗਰਾਊਂਡ ਤਿਆਰ ਕੀਤੇ ਗਏ ਹਨ ਅਤੇ ਖਿਡਾਰੀਆਂ ਦੀ ਸਹੂਲਤ ਲਈ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਖਿਡਾਰੀਆਂ ਦੇ ਮਾਰਗਦਰਸ਼ਨ ਲਈ ਕੋਚ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ ਹੈ ਤਾਂ ਜੋ ਪੇਂਡੂ ਖੇਤਰ ਦੇ ਖਿਡਾਰੀ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕਰ ਸਕਣ।

ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਪ੍ਰੀਤ ਸਿੰਘ, ਸਰਪੰਚ ਭਾਵਾ ਬਿੱਕਰ ਸਿੰਘ, ਜ਼ਿਲ੍ਹਾ ਪ੍ਰਧਾਨ (ਸਰਪੰਚ) ਸੁਖਵਿੰਦਰ ਸਿੰਘ, ਹਲਕਾ ਪ੍ਰਧਾਨ ਰਜਿੰਦਰ ਸਿੰਘ, ਸਰਪੰਚ ਦਿਆਲਪੁਰਾ ਗੁਰਦੀਪ ਸਿੰਘ, ਸਰਪੰਚ ਕਾਹਨਗੜ੍ਹ ਜਗਤਾਰ ਸਿੰਘ ਜੱਗੀ, ਸਰਪੰਚ ਬੀਰੇਵਾਲਾ ਡੋਗਰਾ ਬਿੰਦਰ ਸਿੰਘ, ਬਲਾਕ ਸੰਮਤੀ ਚੇਅਰਮੈਨ ਬਲਵੀਰ ਸਿੰਘ, ਵਾਇਸ ਚੇਅਰਮੈਨ ਕੁਲਵੰਤ ਸਿੰਘ ਸ਼ੇਰਖਾਂ ਵਾਲਾ, ਟਰੇਡ ਕਮਿਸ਼ਨ ਮੈਂਬਰ ਲਲਿਤ ਜੈਨ, ਬਲਾਕ ਪ੍ਰਧਾਨ ਕੇਸਰ ਸਿੰਘ ਅਤੇ ਪੰਚਾਇਤ ਸੰਮਤੀ ਮੈਂਬਰ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਪਿੰਡ ਨਿਵਾਸੀ ਹਾਜ਼ਰ ਸਨ।

 

Tags: Principal Budh Ram , AAP Punjab , Budhlada

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD