Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਪਾਈਪ ਲਾਈਨ ਦਾ ਕੀਤਾ ਉਦਘਾਟਨ

436 ਏਕੜ ਰਕਬੇ ਨੂੰ ਮਿਲੇਗਾ ਸਿੰਚਾਈ ਲਈ ਪਾਣੀ: ਖੁੱਡੀਆਂ

Gurmeet Khudian, Gurmeet Singh Khudian, AAP Punjab

Web Admin

Web Admin

5 Dariya News

ਲੰਬੀ , 04 May 2026

Last updated on: May 05, 2026, 13:16 IST

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਪਾਣੀ ਦੀ ਸਿੰਚਾਈ ਲਈ ਜ਼ਮੀਨਦੋਜ਼ ਪਾਈਪ ਲਾਈਨ ਦਾ ਉਦਘਾਟਨ ਕੀਤਾ ਗਿਆ। ਸ. ਖੁੱਡੀਆਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ, ਪੰਜਾਬ ਦੇ ਉੱਦਮ ਸਦਕਾ ਮੋਘਾ ਨੰ. 131250/ਟੀ.ਆਰ.ਸੀ. ਪਿੰਡ ਭੁੱਲਰਵਾਲਾ ਵਿਖੇ 436 ਏਕੜ ਰਕਬੇ ਲਈ ਇਸ ਪਾਈਪ ਲਾਈਨ ਰਾਹੀਂ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਹ 18 ਇੰਚੀ ਪਾਈਪ ਲਾਈਨ ਦੀ ਲੰਬਾਈ 2125 ਮੀਟਰ ਹੈ ਅਤੇ ਇਸ ਉੱਤੇ 29 ਲੱਖ 71 ਹਜ਼ਾਰ ਚਾਰ ਸੌ ਰੁਪਏ ਦਾ ਖਰਚ ਆਵੇਗਾ, ਜਿਸ ਨਾਲ 55 ਪਰਿਵਾਰਾਂ ਦੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਇਸ ਮੌਕੇ ਬੋਲਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਵਾਅਦਾ ਸੀ ਕਿ ਹਰੇਕ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਜਾਵੇ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟੇਲਾਂ ਤੱਕ ਪਾਣੀ ਨੂੰ ਪਹੁੰਚਾਇਆ ਗਿਆ ਹੈ ਅਤੇ ਨਹਿਰੀ ਢਾਂਚੇ ਦਾ ਨਵੀਨੀਕਰਣ ਕਰਕੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਪਹਿਲਾਂ ਨਾਲੋਂ 70 ਪ੍ਰਤੀਸ਼ਤ ਵੱਧ ਪਾਣੀ ਵਰਤਣ ਲਈ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਬਾਗਬਾਨੀ ਵਿਭਾਗ, ਸਬਜੀਆਂ ਅਤੇ ਖੇਤੀ ਵਿਭਿੰਨਤਾ ਲਈ ਪੰਜਾਬ ਸਰਕਾਰ ਵੱਲੋਂ 1350 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਹਰੇਕ ਪਰਿਵਾਰ ਨੂੰ 600 ਯੂਨਿਟ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ਼ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੇਕ ਪਰਿਵਾਰ ਨੂੰ ਇਸ ਲਈ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋੜ ਪੈਣ ’ਤੇ ਕੋਈ ਵੀ ਨਾਗਰਿਕ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ।

ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਐਕਸੀਅਨ ਇੰਦਰਜੀਤ ਸਿੰਘ ਭੂਮੀ ਅਤੇ ਜਲ ਸੰਭਾਲ ਵਿਭਾਗ, ਚਰਨਜੀਤ ਸਿੰਘ ਐਸ.ਡੀ.ਓ. ਹਰਪ੍ਰੀਤ ਸਿੰਘ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਰਾਜਨਬੀਰ ਸਿੰਘ, ਨਿਰਜੀਤ ਸਿੰਘ ਸਰਪੰਚ ਤੱਪਾਖੇੜਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ, ਸ਼ਿਵਰਾਜ ਸਿੰਘ ਮਿੱਠੜੀ, ਜੁੰਗਨੂੰ ਭੀਟੀ ਵਾਲਾ, ਦਿਓਣ ਸਿੰਘ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD