Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਹਲਕੇ ਦੇ ਪਿੰਡ ਲੋਹਾਰਾ ਵਿਖੇ ਖੇਡ ਮੈਦਾਨ ਦਾ ਕੀਤਾ ਉਦਘਾਟਨ

Hardeep Singh Dhillon, AAP Punjab, Gidderbaha

5 Dariya News

5 Dariya News

5 Dariya News

ਗਿੱਦੜਬਾਹਾ , 04 May 2026

Last updated on: May 05, 2026, 13:21 IST

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸੌਂਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਗਿੱਦੜਬਾਹਾ ਦੇ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕੇ ਦੇ ਪਿੰਡ ਲੋਹਾਰਾ ਵਿਖੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਪਿੰਡ ਵਾਸੀਆਂ ਦੇ ਸਪੁਰਦ ਕੀਤਾ।

ਇਸ ਮੌਕੇ ਸ. ਡਿੰਪੀ ਢਿੱਲੋਂ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਖੇਡ ਮੈਦਾਨ ਦੀ ਉਸਾਰੀ ’ਤੇ 25 ਲੱਖ ਰੁਪਏ ਦਾ ਖਰਚ ਆਇਆ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਦੇ ਨਿਰਮਾਣ ਨਾਲ ਪਿੰਡਾਂ ਦੇ ਨੌਜਵਾਨਾਂ ਦਾ ਖੇਡਾਂ ਵੱਲ ਰੁਝਾਨ ਵਧੇਗਾ ਅਤੇ ਉਹ ਨਸ਼ਿਆਂ ਜਿਹੀ ਭੈੜੀ ਅਲਾਮਤ ਤੋਂ ਬਚੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੁੱਲ 3100 ਖੇਡ ਮੈਦਾਨ ਉਸਾਰੇ ਜਾ ਰਹੇ ਹਨ ਅਤੇ ਅੱਜ ਪਹਿਲੇ ਪੜਾਅ ਅਧੀਨ ਇਸ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ, ਜਿੱਥੇ ਪਿੰਡ ਦੇ ਖਿਡਾਰੀਆਂ ਵੱਲੋਂ ਇਸ ਖੇਡ ਮੈਦਾਨ ਵਿੱਚ ਪ੍ਰੈਕਟਿਸ ਕਰਕੇ ਆਪਣੀ ਖੇਡ/ਗੇਮ ਨੂੰ ਹੋਰ ਪ੍ਰਫੁੱਲਤ ਕਰਨ ਦਾ ਮੌਕਾ ਮਿਲੇਗਾ।

ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਨਜੋਤ ਸਿੰਘ, ਸਰਪੰਚ ਪਰਮਜੀਤ ਕੌਰ, ਸੈਕਟਰੀ ਗੁਰਮੀਤ ਸਿੰਘ ਅਤੇ ਸਤਿਨਾਮ ਸਿੰਘ, ਕੁਲਦੀਪ ਸਿੰਘ ਸਾਬਕਾ ਸਰਪੰਚ, ਹਰਚਰਨ ਸਿੰਘ ਮੈਂਬਰ, ਅਮਰੀਕ ਸਿੰਘ ਦੋਦਾ, ਗੁਰਮੇਲ ਸਿੰਘ, ਮੱਖਣ ਸਿੰਘ, ਮਨਜੀਤ ਸਿੰਘ, ਗੁਰਨਾਮ ਸਿੰਘ, ਸਮਸ਼ੇਰ ਸਿੰਘ, ਬਲਵੀਰ ਸਿੰਘ, ਮਨਜਿੰਦਰ ਸਿੰਘ, ਨਛੱਤਰ ਸਿੰਘ, ਸੁਖਦੇਵ ਸਿੰਘ, ਪਵਨ ਸੰਧੂ, ਬੱਬੂ, ਅਮਰਪਾਲ ਸਿੰਘ ਬੁੱਟਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ।

 

Tags: Hardeep Singh Dhillon , AAP Punjab , Gidderbaha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD