Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਪਿੰਡ ਸੈਦਪੁਰ ਵਿੱਚ 33.92 ਲੱਖ ਰੁਪਏ ਨਾਲ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਰਕਾਰ ਦੀ ਵੱਡੀ ਪਹਿਲਕਦਮੀ: ਸ. ਹਰਭਜਨ ਸਿੰਘ ਈ.ਟੀ.ਓ.

Harbhajan Singh ETO, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ , 04 May 2026

Last updated on: May 05, 2026, 13:26 IST

ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਸੈਦਪੁਰ ਵਿਖੇ 33. 92 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਆਧੁਨਿਕ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਤਕਸੀਮ ਕੀਤੀਆਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਪਿੰਡ ਪੱਧਰ ’ਤੇ ਮਜ਼ਬੂਤ ਖੇਡ ਢਾਂਚਾ ਤਿਆਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਚੇਨ ਲਿੰਕ ਫੈਂਸਿੰਗ, ਫੁੱਟ ਲਾਈਟਸ, ਹਾਈ ਮਾਸਟ ਲਾਈਟਸ ਅਤੇ ਬੋਰਵੈਲ ਹਾਈਡਰੈਂਟ ਵਰਗੀਆਂ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਜਿਸ ਨਾਲ ਨੌਜਵਾਨਾਂ ਨੂੰ ਸੁਰੱਖਿਅਤ ਅਤੇ ਸੁਵਿਧਾਜਨਕ ਮਾਹੌਲ ਵਿੱਚ ਖੇਡਣ ਦਾ ਮੌਕਾ ਮਿਲੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਖੇਡ ਮੈਦਾਨ ਵਿਕਸਿਤ ਕਰਨ ਦੀ ਇਹ ਇਕ ਵੱਡੀ ਅਤੇ ਵਿਲੱਖਣ ਪਹਿਲਕਦਮੀ ਹੈ। ਪਹਿਲੇ ਪੜਾਅ ਵਿੱਚ ਸੂਬੇ ਦੇ ਲਗਭਗ 3,100 ਪਿੰਡਾਂ ਵਿੱਚ ਇਸ ਤਰ੍ਹਾਂ ਦੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਹਰ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਲਈ ਉਚਿਤ ਥਾਂ ਪ੍ਰਦਾਨ ਕੀਤੀ ਜਾ ਸਕੇ।

ਇਸ ਸੰਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਜਾਰੀ ਕੀਤੇ ਇਸ ਪ੍ਰੋਜੈਕਟ ਅਧੀਨ ਸਿਵਲ ਬੁਨਿਆਦੀ ਢਾਂਚਾ, ਮਨਰੇਗਾ ਦੇ ਕੰਮ ਅਤੇ ਖੇਡਾਂ ਦੇ ਸਾਮਾਨ ਸਮੇਤ ਕੁੱਲ ਲਾਗਤ ਕਰੀਬ 1250 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਾ ਮਹੱਤਵਪੂਰਨ ਹਿੱਸਾ ਹੈ। 

ਖੇਡਾਂ ਰਾਹੀਂ ਨੌਜਵਾਨਾਂ ਵਿੱਚ ਤੰਦਰੁਸਤੀ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨੂੰ ਪ੍ਰੋਤਸਾਹਨ ਮਿਲੇਗਾ, ਜਿਸ ਨਾਲ ਉਹ ਆਪਣੀ ਊਰਜਾ ਨੂੰ ਰਚਨਾਤਮਕ ਦਿਸ਼ਾ ਵੱਲ ਮੋੜਦੇ ਹੋਏ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਪੰਜਾਬ ਦੇ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਨਵੀਂ ਤਾਕਤ ਮਿਲੇਗੀ ਅਤੇ ਇੱਕ ਤੰਦਰੁਸਤ ਅਤੇ ਮਜ਼ਬੂਤ ਸਮਾਜ ਦਾ ਮੁੱਢ ਬੱਝੇਗਾ।

 

Tags: Harbhajan Singh ETO , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD