Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੁਲਵੰਤ ਸਿੰਘ ਪੰਡੋਰੀ ਵਲੋਂ 35 ਲੱਖ ਦੀ ਲਾਗਤ ਨਾਲ ਤਿਆਰ ਪਿੰਡ ਠੁੱਲੀਵਾਲ ਦੇ ਖੇਡ ਮੈਦਾਨ ਦਾ ਉਦਘਾਟਨ

ਕਿਹਾ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵਲੋਂ ਤਿਆਰ ਕੀਤੇ ਗਏ ਹਨ ਆਧੁਨਿਕ ਖੇਡ ਮੈਦਾਨ

Kulwant Singh Pandori, AAP Punjab, Mehal Kalan

Web Admin

Web Admin

5 Dariya News

ਮਹਿਲ ਕਲਾਂ , 04 May 2026

Last updated on: May 05, 2026, 13:31 IST

ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਣਾਏ 3100 ਖੇਡ ਮੈਦਾਨਾਂ ਨੂੰ ਲੋਕ ਸਮਰਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਅੱਜ ਹਲਕਾ ਮਹਿਲ ਕਲਾਂ ਦੇ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਹਲਕੇ ਦੇ ਪਿੰਡ ਠੁੱਲੀਵਾਲ ਵਿਚ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ “ਮੁੱਖ ਮੰਤਰੀ ਖੇਡ ਮੈਦਾਨ ਵਿਕਾਸ ਯੋਜਨਾ” ਹੇਠ ਗ੍ਰਾਮ ਪੰਚਾਇਤ ਨੂੰ ਜਾਰੀ ਕੀਤੀ ਗਰਾਂਟ ਨਾਲ ਪਿੰਡ ਠੁੱਲੀਵਾਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਵਾਂ ਅਤੇ ਆਧੁਨਿਕ ਖੇਡ ਮੈਦਾਨ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਜਿਸ 'ਤੇ ਕਰੀਬ 35 ਲੱਖ ਦੀ ਲਾਗਤ ਆਈ ਹੈ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਵਿੱਚ ਲਗਭਗ 3100 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ, ਜਿਸ ਨਾਲ ਪਿੰਡ ਪੱਧਰ ’ਤੇ ਖੇਡ ਢਾਂਚਾ ਮਜ਼ਬੂਤ ਹੋ ਰਿਹਾ ਹੈ। ਸਕੂਲਾਂ ਵਿੱਚ ਖੇਡ ਮੈਦਾਨ ਬਣਨ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਦਾ ਮੌਕਾ ਮਿਲੇਗਾ।

ਓਹਨਾਂ ਦੱਸਿਆ ਕਿ ਇਸ ਖੇਡ ਮੈਦਾਨ ਵਿੱਚ ਟਰੈਕ, ਕਬੱਡੀ ਅਤੇ ਵਾਲੀਬਾਲ ਦੇ ਮੈਦਾਨ, ਹੋਰ ਸਾਜ਼ੋ-ਸਾਮਾਨ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਵਿੱਚ ਖੇਡਾਂ ਦਾ ਮਾਹੌਲ ਬਣੇ ਅਤੇ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਾਰ ਸਾਲਾਂ ਵਿਚ ਜਿਥੇ ਵਾਅਦੇ ਪੂਰੇ ਕੀਤੇ ਗਏ ਹਨ ਓਥੇ ਹੋਰ ਵੀ ਲੋਕ ਭਲਾਈ ਸਕੀਮਾਂ ਲਿਆਂਦੀਆਂ ਗਈਆਂ ਹਨ। 

ਲੋਕਾਂ ਨੂੰ ਮੁਫ਼ਤ ਬਿਜਲੀ, ਨਹਿਰੀ ਪਾਣੀ, ਸ਼ਹੀਦ ਪਰਿਵਾਰਾਂ ਲਈ ਆਰਥਿਕ ਸਹਾਇਤਾ, ਮਹਿਲਾਵਾਂ ਲਈ ਆਰਥਿਕ ਯੋਜਨਾਵਾਂ, ਸਿੱਖਿਆ ਤੇ ਸਿਹਤ ਖੇਤਰ ਵਿੱਚ ਵੱਡੇ ਕਦਮ ਚੁੱਕੇ ਗਏ ਹਨ। ਇਸ ਮੌਕੇ ਸਰਪੰਚ ਪਰਮਜੀਤ ਕੌਰ ਸਿੱਧੂ, ਯੂਥ ਵਿੰਗ ਹਲਕਾ ਕੋਆਰਡੀਨੇਟਰ ਹਰਤੇਜ ਸਿੰਘ ਸਿੱਧੂ ਅਤੇ ਸਮੂਹ ਗ੍ਰਾਮ ਪੰਚਾਇਤ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਧੰਨਵਾਦ ਕੀਤਾ ਅਤੇ ਸਨਮਾਨ ਕੀਤਾ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਬਲਾਕ ਸਮਿਤੀ ਮੈਂਬਰ ਹਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ ਬਰਨਾਲਾ, ਹਰਮਨਜੀਤ ਸਿੰਘ ਕੁਤਬਾ, ਬਿੰਦਰ ਸਿੰਘ ਖਾਲਸਾ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Kulwant Singh Pandori , AAP Punjab , Mehal Kalan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD