Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਪੱਕਾ ਵਿਖੇ 64 ਲੱਖ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਕੀਤਾ ਸਮਰਪਿਤ

Kultar Singh Sandhwan, AAP Punjab, Kotkapura

5 Dariya News

5 Dariya News

5 Dariya News

ਕੋਟਕਪੂਰਾ , 04 May 2026

Last updated on: May 05, 2026, 13:36 IST

ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਪਿੰਡਾਂ ਵਿੱਚ ਆਧੁਨਿਕ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਲਈ 3100 ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਜਿਸ ਦੇ ਪਹਿਲੇ ਪੜਾਅ ਅਧੀਨ ਪਿੰਡ ਪੱਕਾ ਵਿਖੇ 64 ਲੱਖ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਗਏ ਅਤਿਆਧੁਨਿਕ ਖੇਡ ਸਟੇਡੀਅਮ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ। 

ਇਸ ਮੌਕੇ ਸੰਬੋਧਨ ਕਰਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨਸ਼ਿਆਂ ਦੇ ਦਲ ਦਲ ਵਿਚ ਫਸ ਕੇ ਆਪਣੀ ਜਵਾਨੀ ਨੂੰ ਨਸ਼ਟ ਕਰ ਰਹੀ ਹੈ ਉਨ੍ਹਾਂ ਲਈ ਅਜਿਹੇ ਖੇਡ ਸਟੇਡੀਅਮ ਪ੍ਰਰੇਨਾਦਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਖੇਡਦੇ ਸਮੇਂ ਕਈ ਵਾਰ ਖਿਡਾਰੀਆਂ ਨੂੰ ਸੱਟਾਂ ਲੱਗ ਜਾਂਦੀਆਂ ਹਨ, ਉਨ੍ਹਾਂ ਦੇ ਇਲਾਜ ਲਈ ਫ਼ਰੀਦਕੋਟ ਵਿਖੇ ਮੈਡੀਸਨ ਸੈਂਟਰ ਵੀ ਖੋਲਿਆ ਗਿਆ ਹੈ। 

ਜਿਥੇ ਉਨ੍ਹਾਂ ਦਾ ਮੁਫਤ ਵਿੱਚ ਇਲਾਜ ਕੀਤਾ ਜਾਵੇਗਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ। ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਸਾਰਿਆਂ ਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੀ ਗੱਲ ਸੁਣੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਸਰਬ ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਥਰਮਲ ਪਲਾਂਟ ਵੀ ਖਰੀਦੇ ਗਏ ਹਨ। ਨੌਜਵਾਨਾਂ ਨੂੰ 65000 ਤੋਂ ਵੱਧ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ, ਸੈਕਟਰੀ ਰੈਡ ਕਰਾਸ ਮਨਦੀਪ ਮੌਂਗਾ, ਬੀ.ਡੀ.ਪੀ.ਓ ਕੋਟਕਪੂਰਾ ਸ੍ਰੀ ਵਿਕਾਸ ਸ਼ਰਮਾ, ਸੁਖਵੰਤ ਪੱਕਾ ਸਟੇਟ ਜੁਆਇੰਟ ਸੈਕਟਰੀ ਯੂਥ ਵਿੰਗ ਪੰਜਾਬ,ਸਰਪੰਚ ਮਲਕੀਤ ਸਿੰਘ,ਸਰਪੰਚ ਗੁਰਸੇਵਕ ਸਿੰਘ,ਗਿਆਨੀ ਦਲੀਪ ਸਿੰਘ,ਕਮਲਜੀਤ ਸਿੰਘ ਮਾਨ ,ਜੋਗਿੰਦਰ ਸਿੰਘ,ਸੁਖਵੀਰ ਸਿੰਘ,ਗੁਰਜੰਟ ਸਿੰਘ,ਬੱਬੂ ਸੇਖੋਂ,ਗੁਰਜਿੰਦਰ ਸਿੰਘ ,ਸਰਪੰਚ ਜਗਜੀਤ ਸਿੰਘ,ਸਰਪੰਚ ਦਿਲਬਾਗ ਸਿੰਘ ,ਪਾਲ ਸਿੰਘ,ਸੁਖਵੰਤ ਸਿੰਘ ਹਰੀਏਆਲਾ ,ਜਸਵੰਤ ਸਿੰਘ ਚੈਅਰਮੈਨ ਜੇਪੀ ਸਰਾਂ,ਨਿਰਮਲ ਸਿੰਘ ਗੋਰਵ ਅਰੋੜਾ,ਲੱਖਾ ਸਰਾਂ,ਡਾਕਟਰ ਸੁਖਮੰਦਰ ਸਿੰਘ,ਡਾਕਟਰ ਨਿਸ਼ਾਨ ਸਿੰਘ,ਹਰਨੇਕ ਸਿੰਘ,ਸੁਖਦੇਵ ਸਿੰਘ,ਬੋਹੜ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD