Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਨਰਿੰਦਰ ਪਾਲ ਸਿੰਘ ਸਮਨਾ ਨੇ ਪਿੰਡ ਚੁਆੜਿਆਂ ਵਾਲੀ ਵਿਖੇ 50 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ

Narinder Pal Singh Sawna, AAP Punjab, Fazilka

5 Dariya News

5 Dariya News

5 Dariya News

ਫਾਜ਼ਿਲਕਾ , 04 May 2026

Last updated on: May 05, 2026, 13:42 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਅਤੇ ਸਿੱਖਿਆ ਨਾਲ ਜੋੜ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜਿਆ ਰਹੇ।

ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਚੁਆੜਿਆਂ ਵਾਲੀ ਵਿਖੇ 50 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਖੇਡ ਦਾ ਸਮਾਨ ਵੀ ਵੰਡਿਆ!

ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਮਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜਿੱਥੇ ਖੇਡ ਮੈਦਾਨ ਬਣਾਏ ਜਾ ਰਹੇ ਹਨ ਉਥੇ ਹੀ ਸਿੱਖਿਆ ਨਾਲ ਜੋੜਨ ਲਈ ਸਕੂਲਾਂ ਦਾ ਆਧੁਨਿਕੀਕਰਨ ਵੀ ਕੀਤਾ ਜਾ ਰਿਹਾ! ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ।

ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਤੇ ਤੰਦਰੁਸਤ ਹੋਵੇਗਾ। ਪਿੰਡਾਂ ਵਿੱਚ ਖੇਡ ਮੈਦਾਨ ਹੋਣ ਨਾਲ ਖਿਡਾਰੀ ਆਪਣੀ ਖੇਡ ਨੂੰ ਹੋਰ ਨਿਖਾਰ ਸਕੇਗਾ ਤੇ ਕਿਸੇ ਹੋਰ ਥਾਂ ਤੇ ਖੇਡ ਲਈ ਆਉਣ ਜਾਣ ਦੀ ਖੱਜਲ ਖਵਾਰੀ ਤੋਂ ਵੀ ਬਚੇਗਾ। ਨੌਜਵਾਨ ਖੇਡਾਂ ਖੇਡ ਕੇ ਸੂਬੇ ਦਾ ਨਾਮ ਰੋਸ਼ਨ ਕਰੇਗਾ ਤੇ ਚੰਗੀ ਮੁਹਾਰਤ ਹਾਸਲ ਕਰੇਗਾ। 

ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ।

 

Tags: Narinder Pal Singh Sawna , AAP Punjab , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD