Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੂਨਮਦੀਪ ਕੌਰ ਨੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

PoonamDeep Kaur, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 04 May 2026

Last updated on: May 05, 2026, 13:45 IST

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜਿਲ੍ਹਾ ਫ਼ਰੀਦਕੋਟ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵੱਖ-ਵੱਖ ਵਿਭਾਗ ਜਿਵੇਂ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜਿਲ੍ਹੇ ਦੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਫਰੀਦਕੋਟ ਡਾ. ਪ੍ਰਗਿਆ ਜੈਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

ਉਨ੍ਹਾਂ ਮੀਟਿੰਗ ਵਿੱਚ ਹਾਜ਼ਿਰ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਕਲੱਸਟਰ ਅਤੇ ਨੋਡਲ ਅਫਸਰਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਿੰਡਾਂ ਵਿੱਚ ਵਿਜਿਟ ਕਰਨ ਅਤੇ ਕਿਸਾਨਾਂ ਨੂੰ ਕਣਕ ਦੀ ਰਹਿੰਦ—ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨ ਲਈ ਪਾਬੰਦ ਕਰਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਦਿਨ ਇਸ ਕੰਮ ਲਈ ਬਹੁਤ ਅਹਿਮ ਹਨ, ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅੱਗ ਦੀਆਂ ਘਟਨਾਵਾਂ ਵੱਧ ਸਕਦੀਆਂ ਹਨ। 

ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਕਿਸਾਨ ਸਿਖਲਾਈ ਕੈਂਪ, ਨੁੱਕੜ ਮੀਟਿੰਗਾਂ, ਪ੍ਰਚਾਰ ਵੈਨਾਂ, ਸੋਸ਼ਲ ਮੀਡੀਆ ਆਦਿ ਰਾਹੀਂ ਕਣਕ ਦੇ ਨਾੜ ਨੂੰ ਖੇਤ ਵਿੱਚ ਵਾਹੁਣ ਲਈ ਪ੍ਰੇਰਿਤ ਕਰਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਤੂੜੀ ਬਣਾਉਣ ਉਪਰੰਤ ਬਚੀ ਰਹਿੰਦ-ਖੂੰਹਦ ਨੂੰ ਆਪਣੇ ਖੇਤਾਂ ਵਿੱਚ ਹੀ ਵਾਹਿਆ ਜਾਵੇ ਤਾਂ ਜੋ ਜਮੀਨ ਦੀ ਸਿਹਤ ਬਰਕਰਾਰ ਰੱਖੀ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਦੇ ਖਰਚੇ ਤੋਂ ਬਚਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਅੱਗ ਲਗਾਉਣ ਨਾਲ ਵਾਤਾਵਰਨ ਵਿੱਚ ਤਪਸ਼ ਜਿਆਦਾ ਹੋਣ ਨਾਲ ਸਾਰੇ ਹੀ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਇਸ ਦੌਰਾਨ ਹਵਾ ਖੁਸ਼ਕ ਹੋਣ ਕਰਕੇ ਦਰੱਖਤ ਤੇ ਹੋਰ ਬਨਸਪਤੀ ਵੀ ਸੜ ਜਾਂਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾ ਨੂੰ ਅਪੀਲ ਕੀਤੀ ਗਈ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸਾਂਭ—ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ,ਸ੍ਰੀ ਪੁਨੀਤ ਸ਼ਰਮਾ ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ, ਸ੍ਰੀ ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ, ਸ੍ਰੀ ਗੁਰਪ੍ਰੀਤ ਸਿੰਘ ਖੇਤੀਬਾੜੀ ਅਫਸਰ ਫਰੀਦਕੋਟ, ਸ੍ਰੀ ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਫਰੀਦਕੋਟ, ਸ੍ਰੀ ਰਵੀਦੀਪ ਸਿੰਗਲਾ ਵਾਤਾਵਰਨ ਇੰਜੀਨੀਅਰ ਫਰੀਦਕੋਟ, ਸ੍ਰੀ ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਫਰੀਦਕੋਟ ਹਾਜ਼ਿਰ ਸਨ। 

 

Tags: PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD