Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪ੍ਰਧਾਨ ਮੰਤਰੀ ਦੀ ਪਾਰਦਰਸ਼ੀ ਸ਼ਾਸਨ, ਜਨਹਿਤੈਸ਼ੀ ਅਤੇ ਵਿਕਾਸਪੱਖੀ ਨੀਤੀਆਂ 'ਤੇ ਜਨਤਾ ਨੇ ਲਗਾਈ ਮੋਹਰ - ਵਿਪੁਲ ਗੋਇਲ

ਭਾਜਪਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਕਰ ਰਹੀ ਹੈ ਕਾਰਜ

Vipul Goel, BJP Haryana, Haryana

Web Admin

Web Admin

5 Dariya News

ਚੰਡੀਗੜ੍ਹ , 04 May 2026

Last updated on: May 05, 2026, 14:30 IST

ਹਰਿਆਣਾ ਦੇ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਦੀ ਜਨਤਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਸਰਕਾਰ ਦੀਆਂ ਜਨਹਿਤੈਸ਼ੀ ਨੀਤੀਆਂ, ਪਾਰਦਰਸ਼ੀ ਸ਼ਾਸਨ, ਸੁਸ਼ਾਸਨ ਅਤੇ ਵਿਕਾਸਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ। ਇਸ ਲਈ ਇਨ੍ਹਾਂ ਤਿੰਨਾਂ ਰਾਜਾਂ ਦੀ ਜਨਤਾ ਵਧਾਈ ਦੀ ਪਾਤਰ ਹੈ।

ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਅੱਜ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਚੋਣਾਂ ਨੂੰ ਲੈ ਕੇ ਜਨਤਾ ਨੇ ਪਹਿਲਾਂ ਹੀ ਫੀਡਬੈਕ ਦੇ ਦਿੱਤਾ ਸੀ ਅਤੇ ਹੁਣ ਵੋਟ ਪਾ ਕੇ ਪੂਰਨ ਬਹੁਮਤ ਦੇਣ ਦਾ ਕਾਰਜ ਕੀਤਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਜਨਤਾ ਵਿਰੋਧੀ ਸਰਕਾਰਾਂ ਤੋਂ ਪਰੇਸ਼ਾਨ ਸੀ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਉਤਸੁਕ ਸੀ। 

ਅੱਜ ਦੇਸ਼ ਦੇ ਸਾਰੇ ਰਾਜ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਵਿਕਾਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸਾਮ ਦੀ ਜਨਤਾ ਨੇ ਭਾਜਪਾ ਨੂੰ ਮੁੜ ਬਹੁਮਤ ਦਿੱਤਾ ਹੈ। ਭਾਜਪਾ ਨੇ 5 ਸਾਲਾਂ ਵਿੱਚ ਅਸਾਮ ਵਿੱਚ ਪੂਰਨ ਰੂਪ ਵਿੱਚ ਸ਼ਾਂਤੀ ਬਹਾਲ ਕਰਕੇ ਵਿਕਾਸ ਦੀ ਰਾਹ ਆਸਾਨ ਕੀਤੀ ਹੈ। 

ਇਸੇ ਤਰ੍ਹਾਂ ਪੁਡੂਚੇਰੀ ਸੈਰ-ਸਪਾਟੇ ਲਈ ਬਹੁਤ ਹੀ ਬਿਹਤਰ ਸਥਾਨ ਹੈ, ਇਸ ਨੂੰ ਸੈਲਾਨੀਆਂ ਲਈ ਹੋਰ ਜ਼ਿਆਦਾ ਵਿਕਸਤ ਕੀਤਾ ਜਾਵੇਗਾ। ਭਾਜਪਾ ਹੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਕਾਰਜ ਕਰ ਰਹੀ ਹੈ। ਇੱਕ ਸਵਾਲ ਦੇ ਜਵਾਬ ਵਿੱਚ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਨੇ ਕਿਹਾ ਕਿ ਭਾਜਪਾ ਹਿੰਦੂ-ਮੁਸਲਿਮ, ਜਾਤ-ਪਾਤ ਅਤੇ ਸੰਪ੍ਰਦਾਏ ਦੀ ਰਾਜਨੀਤੀ ਤੋਂ ਉੱਪਰ ਹੈ। 

ਇਨ੍ਹਾਂ ਸਾਰੇ ਰਾਜਾਂ ਵਿੱਚ ਭਾਜਪਾ ਦੇ ਵਰਕਰਾਂ ਦਾ ਸੰਘਰਸ਼ ਅਤੇ ਮਿਹਨਤ ਰੰਗ ਲਿਆਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੀ ਜਦੋਂ ਹਾਰ ਹੁੰਦੀ ਹੈ ਤਾਂ ਉਹ ਭਾਜਪਾ 'ਤੇ ਭਾਂਡਾ ਭੰਨਣ ਦਾ ਕੰਮ ਕਰਦੀ ਹੈ। ਪੱਛਮੀ ਬੰਗਾਲ ਵਿੱਚ ਵੀ ਸ੍ਰੀਮਤੀ ਮਮਤਾ ਬੈਨਰਜੀ ਸਰਕਾਰ ਨੂੰ ਹਾਰ ਦਾ ਦੋਸ਼ ਭਾਜਪਾ 'ਤੇ ਲਗਾਉਣ ਦੀ ਬਜਾਏ ਆਤਮ-ਮੰਥਨ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦੀਆਂ ਕਿਹੜੀਆਂ ਗਲਤ ਨੀਤੀਆਂ ਕਾਰਨ ਉਨ੍ਹਾਂ ਨੂੰ ਹਾਰ ਮਿਲੀ ਹੈ ਅਤੇ ਹੁਣ ਹਾਰ ਨੂੰ ਜਨਤਾ ਦਾ ਫਤਵਾ ਸਮਝ ਕੇ ਸਵੀਕਾਰ ਕਰਨਾ ਚਾਹੀਦਾ ਹੈ।

ਸ੍ਰੀ ਗੋਇਲ ਨੇ ਕਿਹਾ ਕਿ ਹਰਿਆਣਾ ਵਿੱਚ ਨਗਰ ਨਿਗਮ ਚੋਣਾਂ ਵਿੱਚ ਵੀ ਭਾਜਪਾ ਨੂੰ ਜ਼ਰੂਰ ਜਿੱਤ ਮਿਲੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਮਾਰਗਦਰਸ਼ਨ ਵਿੱਚ ਸਰਕਾਰ ਨੇ ਮੁੜ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਤੱਕ 150 ਵਾਅਦਿਆਂ ਨੂੰ ਪੂਰਾ ਕੀਤਾ ਹੈ ਅਤੇ ਉਹ ਹਰ ਵਰਗ ਦੀ ਭਲਾਈ ਲਈ ਕਾਰਜ ਕਰ ਰਹੀ ਹੈ। ਐੱਸ.ਆਈ.ਆਰ. ਦੇ ਜਵਾਬ ਵਿੱਚ ਮਾਲ ਮੰਤਰੀ ਨੇ ਕਿਹਾ ਕਿ ਇਸ ਦੇ ਜ਼ਰੀਏ ਯੋਗ ਵਿਅਕਤੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਦਾ ਹੈ ਅਤੇ ਅਯੋਗ ਵਿਅਕਤੀਆਂ ਦੀਆਂ ਵੋਟਾਂ ਕੱਟੀਆਂ ਜਾਂਦੀਆਂ ਹਨ। 

ਦੇਸ਼ ਦੇ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਨਹੀਂ ਕੱਟੀ ਗਈ। ਉਨ੍ਹਾਂ ਕਿਹਾ ਕਿ ਐੱਸ.ਆਈ.ਆਰ. ਤਾਂ ਪਿਛਲੀਆਂ ਸਰਕਾਰਾਂ ਵੀ ਨਿਯਮਤ ਰੂਪ ਵਿੱਚ ਕਰਦੀਆਂ ਰਹੀਆਂ ਹਨ। ਵੋਟਾਂ ਦੀ ਸੋਧ ਜਾਂ ਸ਼ੁੱਧੀਕਰਨ ਕਰਨਾ ਲਾਜ਼ਮੀ ਹੈ। ਇੱਕ ਹੋਰ ਜਵਾਬ ਵਿੱਚ ਮਾਲ ਮੰਤਰੀ ਨੇ ਕਿਹਾ ਕਿ ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਰਕਾਰ ਹੈਟ੍ਰਿਕ ਬਣਾਏਗੀ ਅਤੇ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣੇਗੀ। 

ਭਾਜਪਾ ਵਿੱਚ ਪਹਿਲਾਂ ਵਰਕਰ ਅਤੇ ਅਹੁਦਾ ਬਾਅਦ ਵਿੱਚ ਹੁੰਦਾ ਹੈ। ਇਸ ਲਈ ਹਰ ਵਰਕਰ ਜ਼ਮੀਨੀ ਪੱਧਰ 'ਤੇ ਪ੍ਰੋਤਸਾਹਿਤ ਹੋ ਕੇ ਕਾਰਜ ਕਰਦਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਵੀ ਭਾਜਪਾ ਦੁਬਾਰਾ ਸਰਕਾਰ ਬਣਾਏਗੀ। ਇਹ ਦੇਸ਼ ਵਿਆਪੀ ਮੁਹਿੰਮ ਹੈ ਅਤੇ ਪ੍ਰਧਾਨ ਮੰਤਰੀ ਦੀਆਂ ਨੀਤੀਆਂ ਦੀ ਜਿੱਤ ਹੈ।

ਮਾਲ ਮੰਤਰੀ ਨੇ ਕਿਹਾ ਕਿ ਭਾਜਪਾ ਦੇ ਪਿਛਲੇ 11 ਸਾਲਾਂ ਦੇ ਸ਼ਾਸਨ ਵਿੱਚ ਕੋਈ ਵੀ ਘੁਟਾਲਾ ਜਾਂ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਨਹੀਂ ਆਇਆ। ਹੁਣ ਵੀ ਵਿਰੋਧੀ ਸਰਕਾਰਾਂ 'ਤੇ ਦੋਸ਼ ਲਗਾਏ ਜਾ ਰਹੇ ਹਨ ਅਤੇ ਜਨਤਾ ਭਾਜਪਾ ਦੀਆਂ ਨੀਤੀਆਂ ਨੂੰ ਪਸੰਦ ਕਰਕੇ ਜਿੱਤ ਦਿਵਾਉਣ ਦਾ ਕੰਮ ਕਰ ਰਹੀ ਹੈ।

 

Tags: Vipul Goel , BJP Haryana , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD