Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਮਰਪਾਲ ਸਿੰਘ ਨੇ ਪਿੰਡ ਚੀਮਾ ਖੁੱਡੀ ਵਿਖੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ

Amarpal Singh, AAP Punjab, Sri Hargobindpur

Gurpreet Singh

Gurpreet Singh

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ , 05 May 2026

Last updated on: May 05, 2026, 15:03 IST

ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸਿਹਤਮੰਦ ਸਰੀਰ, ਤੰਦਰੁਸਤ ਮਨ’ ਦੇ ਸਿਧਾਂਤ ਅਧੀਨ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਤੋਹਫ਼ਾ ਦਿੱਤਾ ਗਿਆ ਹੈ। ਉਨ੍ਹਾਂ ਵਲੋਂ ਪਿੰਡ ਚੀਮਾਂ ਖੁੱਡੀ ਵਿੱਖੇ ਆਧੁਨਿਕ ਖੇਡ ਸਟੇਡੀਅਮ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। 

ਉਨ੍ਹਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਅਤੇ ਖ਼ੁਦ ਨੌਜਵਾਨਾਂ ਨਾਲ ਖੇਡ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਅੱਗੇ ਲਿਜਾਣ ਲਈ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ, ਰਾਜ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਫੁਲਿਤ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ ਵੱਖ ਪਿੰਡਾਂ ਅੰਦਰ ਖੇਡ ਮੈਦਾਨ ਤਿਆਰ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਿਆ ਜਾ ਸਕੇ। ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਖੇਡਦੀ ਉਸਾਰੀ ਨਾਲ ਪਿੰਡ ਚੀਮਾ ਖੁੱਡੀ ਅਤੇ ਹੋਰ ਨੇੜਲੇ ਪਿੰਡਾਂ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਦੇ ਹੋਰ ਮੌਕੇ ਮਿਲਣਗੇ ਅਤੇ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਸੰਕਲਪ ਹਨ।

 

Tags: Amarpal Singh , AAP Punjab , Sri Hargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD