Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਵਾਤਾਵਰਨ ਬਚਾਉਣ ਦੇ ਨਾਹਰਿਆਂ ਨਾਲ ਕੀਤਾ ਜਾਗਰੂਕ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਕੋਟਕਪੂਰਾ , 05 May 2026

Last updated on: May 05, 2026, 15:12 IST

ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਗਰੁੱਪ ਆਫ ਫੈਮਿਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਜਾਗਾਂਗੇ ਜਗਾਵਾਂਗੇ-ਵਾਤਾਵਰਨ ਬਚਾਵਾਂਗੇ’ ਨਾਅਰੇ ਹੇਠ ਪਿੰਡ ਸੰਧਵਾਂ ਦੇ ਭਾਈ ਕਿਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜਾਗਰੂਕਤਾ ਸੈਮੀਨਾਰ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਸਰਕਾਰ ਨੇ ਆਪਣੇ ਬਜਟ ਦਾ 25 ਫੀਸਦੀ ਅਰਥਾਤ ਚੌਥਾ ਹਿੱਸਾ ਸਿੱਖਿਆ ਉਪਰ ਖਰਚ ਦਿੱਤਾ ਹੈ, ਹੁਣ ਪੰਜਾਬ ਭਰ ਦੇ ਵਿਦਿਆਰਥੀ/ਵਿਦਿਆਰਥਣਾ ਕੋਲ ਵੱਡੇ ਅਫਸਰ ਬਨਣ ਦੇ ਅਨੇਕਾਂ ਸੁਨਹਿਰੀ ਮੌਕੇ ਹਨ। 

ਉਨ੍ਹਾਂ ਬੱਚਿਆ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਵਾਤਾਵਰਨ ਸਾਫ ਸੁੱਥਰਾ ਬਣਿਆ ਰਿਹਾ। ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਮੱਘਰ ਸਿੰਘ ਖਾਲਸਾ ਅਤੇ ਹਰਵਿੰਦਰ ਸਿੰਘ ਮਰਵਾਹ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦਰਿਆਵਾਂ ਦੇ ਪਲੀਤ ਹੋ ਰਹੇ ਪਾਣੀਆਂ, ਧਰਤੀ ਹੇਠਲੇ ਡੂੰਘੇ ਹੋ ਰਹੇ ਪਾਣੀ, ਜੰਗਲਾਂ ਦੀ ਘੱਟ ਰਹੀ ਗਿਣਤੀ, ਜਲਗਾਹਾਂ ਦੇ ਰਕਬੇ ਦੀ ਘਾਟ, ਹਵਾ ਦੇ ਪ੍ਰਦੂਸ਼ਣ ਦਾ ਪੈਮਾਨਾ, ਜਲਵਾਯੂ ਪਰਿਵਰਤਨ, ਰੇਹਾਂ ਅਤੇ ਸਪਰੇਆਂ, ਸ਼ੋਰ ਪ੍ਰਦੂਸ਼ਣ, ਪਟਾਕੇ/ਆਤਿਸ਼ਬਾਜੀਆਂ ਅਤੇ ਪਰਾਲੀ ਨੂੰ ਲੱਗਦੀਆਂ ਅੱਗਾਂ ਦਾ ਧੂੰਆਂ, ਵਾਹਨਾ ਅਤੇ ਉਦਯੋਗਿਕ ਇਕਾਈਆਂ ਦਾ ਪ੍ਰਦੂਸ਼ਣ ਵਰਗੀਆਂ ਅਨੇਕਾਂ ਉਦਾਹਰਨਾ ਦੇ ਕੇ ਬੱਚਿਆ ਨੂੰ ਸਮਝਾਇਆ ਕਿ ਜੇਕਰ ਅਜੇ ਵੀ ਨਾ ਸੰਭਲੇ ਤਾਂ ਆਉਣ ਵਾਲਾ ਸਮਾਂ ਬੜਾ ਭਿਆਨਕ ਅਤੇ ਖਤਰਨਾਕ ਹੋਵੇਗਾ।

ਜਾਗਰੂਕਤਾ ਸੈਮੀਨਾਰ ਮੌਕੇ ਸਕੂਲੀ ਬੱਚਿਆਂ ,ਅਧਿਆਪਕਾਂ ਅਤੇ ਸਮੁੱਚੇ ਸਟਾਫ ਨੇ ਪ੍ਰਣ ਕੀਤਾ ਕਿ ਉਹ ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣਗੇ, ਪਟਾਕੇ ਅਤੇ ਆਤਿਸ਼ਬਾਜੀ ਤੋਂ ਗੁਰੇਜ ਕਰਨਗੇ, ਪ੍ਰਦੂਸ਼ਣ ਨਹੀਂ ਫੈਲਾਉਣਗੇ। ਉਹਨਾ ਪਾਣੀ ਦੀ ਬੱਚਤ, ਮੀਂਹ ਦੇ ਪਾਣੀ ਦੀ ਸੰਭਾਲ, ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ, ਬੂਟਿਆਂ/ਦਰੱਖਤਾਂ ਦੀ ਸੰਭਾਲ ਵਰਗੇ ਅਨੇਕਾਂ ਨੁਕਤਿਆਂ ਦੀ ਸਾਂਝ ਪਾਉਂਦਿਆਂ ਅਤੇ ਅੰਕੜਿਆਂ ਸਹਿਤ ਅਨੇਕਾਂ ਉਦਾਹਰਨਾ ਦਿੰਦਿਆਂ ਦੱਸਿਆ ਕਿ ਤੰਦਰੁਸਤ ਸਮਾਜ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਦੇ ਉਪਰਾਲਿਆਂ ਵਿੱਚ ਯੋਗਦਾਨ ਪਾਉਣ ਲਈ ਵਾਤਾਵਰਣ ਦੀ ਸੰਭਾਲ ਬਹੁਤ ਜਰੂਰੀ ਹੈ। 

ਇਸ ਮੌਕੇ ਬੱਚਿਆਂ ਨੂੰ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਮੁਫਤ ਵੰਡੀਆਂ ਗਈਆਂ। ਜਦਕਿ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੈਣ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਿ. ਰਾਜੇਸ਼ ਕੁਮਾਰ ਸ਼ਰਮਾ, ਇੰਜ. ਜਗਤਾਰ ਸਿੰਘ ਗਿੱਲ, ਇੰਸ. ਹਰੀਸ਼ ਵਰਮਾ, ਰਾਜਿੰਦਰ ਸਿੰਘ ਬਰਾੜ, ਗੁਰਮੀਤ ਸਿੰਘ ਸੰਧੂ, ਡਾ. ਸਤਵਿੰਦਰ ਸਿੰਘ ਗਿੱਲ, ਗੋਗੀ ਬਰਾੜ, ਸੁਨੀਲ ਕੁਮਾਰ ਬਿੱਟਾ ਗਰੋਵਰ ਤੋਂ ਇਲਾਵਾ ਹੋਰ ਹਾਜ਼ਰ ਸਨ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD