Friday, 05 June 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਯੋਜਨਾ ਸਬੰਧੀ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ

Kultar Singh Sandhwan, AAP Punjab, Kotkapura

Gurpreet Singh

Gurpreet Singh

5 Dariya News

ਫ਼ਰੀਦਕੋਟ , 05 May 2026

Last updated on: May 05, 2026, 15:17 IST

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਟੀ ਦਫਤਰ ਨੇੜੇ ਬੀ.ਡੀ.ਪੀ.ਓ. ਦਫਤਰ ਕੋਟਕਪੂਰਾ ਵਿਖੇ ਮਾਵਾਂ-ਧੀਆਂ ਸਨਮਾਨ ਯੋਜਨਾ ਸਬੰਧੀ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ ਅਤੇ ਉਨ੍ਹਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ “ਮਾਵਾਂ-ਧੀਆਂ ਦਾ ਸਨਮਾਨ” ਇੱਕ ਅਹਿਮ ਪਹਿਲ ਹੈ। 

ਉਨ੍ਹਾਂ ਨੇ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਬਾਰੇ ਘਰ-ਘਰ ਜਾ ਕੇ ਜਾਗਰੂਕਤਾ ਫੈਲਾਉਣ ਤਾਂ ਜੋ ਹਰ ਯੋਗ ਲਾਭਪਾਤਰੀ ਤੱਕ ਇਸਦਾ ਫਾਇਦਾ ਪਹੁੰਚ ਸਕੇ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਦਾ ਸਨਮਾਨ ਅਤੇ ਉਨ੍ਹਾਂ ਦੀ ਸਮਾਜ ਵਿੱਚ ਭਾਗੀਦਾਰੀ ਵਧਾਉਣਾ ਸਰਕਾਰ ਦੀ ਪਹਿਲ ਹੈ।  

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਕੋਟਕਪੂਰਾ ਵਿੱਚ 70 ਪ੍ਰਤੀਸ਼ਤ ਮਹਿਲਾਵਾਂ ਦੀ ਰਜਿਸਟਰੇਸ਼ਨ ਪੂਰੀ ਹੋ ਚੁੱਕੀ ਹੈ ਅਤੇ ਬਾਕੀ ਟੀਚਾ ਵੀ ਜਲਦ ਪੂਰਾ ਕਰ ਲਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਜੋ ਮਹਿਲਾਵਾਂ ਐਸ.ਸੀ. ਵਰਗ ਨਾਲ ਸਬੰਧਤ ਹਨ ਅਤੇ ਉਨ੍ਹਾਂ ਕੋਲ ਸਰਟੀਫਿਕੇਟ ਨਹੀਂ ਹੈ, ਉਹ ਵੀ ਇਸ ਲਈ ਅਪਲਾਈ ਕਰ ਸਕਦੇ ਹਨ। ਮੀਟਿੰਗ ਦੌਰਾਨ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਵੱਲੋਂ ਆਪਣੇ ਤਜਰਬੇ ਵੀ ਸਾਂਝੇ ਕੀਤੇ ਗਏ ਅਤੇ ਯੋਜਨਾ ਦੀ ਬਿਹਤਰ ਤਰੀਕੇ ਨਾਲ ਲਾਗੂ ਕਰਨ ਲਈ ਸੁਝਾਅ ਦਿੱਤੇ ਗਏ।

ਇਸ ਉਪਰੰਤ ਉਨ੍ਹਾਂ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।

 

Tags: Kultar Singh Sandhwan , AAP Punjab , Kotkapura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD