Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ

ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਉੱਤੇ ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਵਾਸੀਆਂ ਨਾਲ ਕੀਤੀ ਚਰਚਾ

Sukhvir Singh, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 05 May 2026

Last updated on: May 05, 2026, 16:41 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਪਾਰਕਾਂ ਦੀ ਸੁੰਦਰਤਾ ਵਧਾਉਣ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨ ਤੱਕ ਸੀਮਿਤ ਨਹੀਂ, ਸਗੋਂ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਤੱਕ ਉਸਦਾ ਲਾਭ ਪਹੁੰਚਾਉਣਾ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਜਿਸ ਤਹਿਤ ਹਰੇਕ ਨਾਗਰਿਕ ਦੀ ਸੁਣਵਾਈ ਅਤੇ ਉਸ ਦੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਖੁਦ ਮੈਦਾਨ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਵਿਕਾਸ ਕਾਰਜਾਂ ਦੀ ਹਕੀਕਤ ਅਤੇ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ, ਗੁਰਨੀਤ ਕੌਰ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਜਸਵਿੰਦਰ ਸਿੰਘ ਅਤੇ ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 11 ਦੇ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਓ.ਐਸ.ਡੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

 

Tags: Sukhvir Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD