Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ

Barinder Kumar Goel, Barinder Kumar Goyal, AAP Punjab, Lehragaga

Gurpreet Singh

Gurpreet Singh

5 Dariya News

ਲਹਿਰਾਗਾਗਾ , 05 May 2026

Last updated on: May 05, 2026, 17:14 IST

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 03 ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਕੁਨੈਕਟਿਵਿਟੀ ਮਜ਼ਬੂਤ ਹੋਵੇਗੀ।

ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।

ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੜਕਾਂ ਦੇ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੇ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੋਰ ਗਤੀ ਦੇਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

 

Tags: Barinder Kumar Goel , Barinder Kumar Goyal , AAP Punjab , Lehragaga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD