Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਈਟੀਐਮਐਸ ਨੂੰ ਅਪਣਾਉਣ ਵਾਲਾ ਲੁਧਿਆਣਾ ਪੰਜਾਬ ਦਾ ਤੀਜਾ ਸ਼ਹਿਰ ਬਣਿਆ

ਡੀਜੀਪੀ ਗੌਰਵ ਯਾਦਵ ਵੱਲੋਂ ਲੁਧਿਆਣਾ ਵਿੱਚ ਅਤਿ-ਆਧੁਨਿਕ ਆਈਸੀਸੀਸੀ ਦਾ ਉਦਘਾਟਨ

Gaurav Yadav, Punjab Police, Police, Punjab Admin, Director General of Police Punjab, DGP Punjab, Intelligent Traffic Management System, ITMS, Integrated Command and Control Centre, ICCC, Ludhiana

Web Admin

Web Admin

5 Dariya News

ਲੁਧਿਆਣਾ , 05 May 2026

Last updated on: May 06, 2026, 09:58 IST

ਮੁੱਖ ਮੰਤਰੀ ਭਗਵੰਤ ਸਿੰਘ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਦਿਸ਼ਾ ਵੱਲ ਚੁੱਕੇ ਅਹਿਮ ਕਦਮਾਂ ਸਦਕਾ ਜਲੰਧਰ ਅਤੇ ਮੋਹਾਲੀ ਤੋਂ ਬਾਅਦ ਹੁਣ ਲੁਧਿਆਣਾ ਸੂਬੇ ਦਾ ਤੀਜਾ ਅਜਿਹਾ ਸ਼ਹਿਰ ਬਣ ਗਿਆ ਹੈ, ਜਿੱਥੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ਆਈਟੀਐਮਐਸ) ਸਥਾਪਤ ਕੀਤਾ ਗਿਆ ਹੈ। ਇਹ ਐਲਾਨ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਭਵਿੱਖਮੁਖੀ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦੇ ਉਦਘਾਟਨ ਮੌਕੇ ਕੀਤਾ।

ਡੀਜੀਪੀ ਨੇ ਦੱਸਿਆ ਕਿ ਆਈਸੀਸੀਸੀ ਪ੍ਰਾਜੈਕਟ ਤਹਿਤ ਸ਼ਹਿਰ ਦੀ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ 259 ਥਾਵਾਂ 'ਤੇ 1,700 ਹਾਈ-ਰੈਜ਼ੋਲਿਊਸ਼ਨ ਕੈਮਰੇ ਲਗਾਏ ਗਏ ਹਨ। ਸ਼ਹਿਰ ਭਰ ਵਿੱਚ 46 ਥਾਵਾਂ 'ਤੇ ਸਥਾਪਿਤ ਕੀਤਾ ਗਿਆ ਇਹ ਆਈਟੀਐਮਐਸ 9 ਟ੍ਰੈਫਿਕ ਉਲੰਘਣਾਵਾਂ ਦਾ ਪਤਾ ਲਗਾ ਸਕਦਾ ਹੈ, ਜਿਸ ਵਿੱਚ ਲਾਲ ਬੱਤੀ ਦੀ ਉਲੰਘਣਾ, ਸਟਾਪ ਲਾਈਨ ਦੀ ਉਲੰਘਣਾ, ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣਾ, ਪਿੱਛੇ ਬੈਠਣ ਵਾਲੇ ਯਾਤਰੀ ਵੱਲੋਂ ਹੈਲਮੇਟ ਨਾ ਪਹਿਣਨਾ, ਤਿੰਨ ਸਵਾਰੀਆਂ, ਓਵਰਸਪੀਡਿੰਗ, ਜ਼ੈਬਰਾ ਕਰਾਸਿੰਗ ਦੀ ਉਲੰਘਣਾ, ਗਲਤ ਸਾਈਡ ਡਰਾਈਵਿੰਗ ਅਤੇ ਗਲਤ ਪਾਰਕਿੰਗ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ, ਜੋ ਗਰਾਊਂਡ-ਜ਼ੀਰੋ ਟੂਰ ਤਹਿਤ ਲੁਧਿਆਣਾ ਵਿੱਚ ਸਨ, ਨੇ ਅਪਗ੍ਰੇਡ ਕੀਤੇ ਗਏ ਅਤਿ-ਆਧੁਨਿਕ ਆਈਸੀਸੀਸੀ ਨੂੰ ਅਹਤਿਆਤੀ ਪੁਲਿਸਿੰਗ ਵੱਲ ਇੱਕ ਅਹਿਮ ਕਦਮ ਦੱਸਿਆ। ਉਨ੍ਹਾਂ ਕਿਹਾ, "ਨਵੇਂ ਉਦਘਾਟਨ ਕੀਤੇ ਗਏ ਇਸ ਆਈਸੀਸੀਸੀ ਵਿੱਚ ਇੱਕੋ ਛੱਤ ਹੇਠ ਕਈ ਯੂਨਿਟਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚ ਟ੍ਰੈਫਿਕ, ਪੁਲਿਸ ਕੰਟਰੋਲ ਰੂਮ (ਪੀਸੀਆਰ), ਸੇਫ ਸਿਟੀ ਅਤੇ ਵਾਇਰਲੈੱਸ ਯੂਨਿਟ ਸ਼ਾਮਲ ਹਨ।

ਇਸ ਨਾਲ ਪੁਲਿਸ ਦੇ ਕੰਮਕਾਜ ਵਿੱਚ ਬਿਹਤਰ ਤਾਲਮੇਲ ਯਕੀਨੀ ਬਣੇਗਾ ਅਤੇ ਪੀਸੀਆਰ ਰਿਸਪਾਂਸ ਟਾਈਮ 15 ਮਿੰਟਾਂ ਤੋਂ ਘਟਾ ਕੇ ਮਹਿਜ਼ 7/8 ਮਿੰਟ ਕਰ ਦਿੱਤਾ ਗਿਆ ਹੈ। ਡੀਜੀਪੀ, ਜਿਨ੍ਹਾਂ ਦੇ ਨਾਲ ਕਮਿਸ਼ਨਰ ਆਫ ਪੁਲਿਸ (ਸੀਪੀ) ਲੁਧਿਆਣਾ ਸਵਪਨ ਸ਼ਰਮਾ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਲੁਧਿਆਣਾ ਰੇਂਜ ਸਤਿੰਦਰ ਸਿੰਘ ਵੀ ਸਨ, ਨੇ ਫੀਲਡ ਅਧਿਕਾਰੀਆਂ ਨਾਲ ਵਿਆਪਕ ਮੀਟਿੰਗ ਵੀ ਕੀਤੀ, ਜਿਸ ਵਿੱਚ ਜਨਤਕ ਸ਼ਿਕਾਇਤਾਂ ਦੇ ਤੁਰੰਤ ਅਤੇ ਨਾਗਰਿਕ-ਕੇਂਦ੍ਰਿਤ ਹੱਲ 'ਤੇ ਜ਼ੋਰ ਦਿੱਤਾ ਗਿਆ।

ਆਪਸੀ ਸਾਂਝ ਅਤੇ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ, ਡੀਜੀਪੀ ਗੌਰਵ ਯਾਦਵ ਨੇ ਪੁਲਿਸ ਲਾਈਨਜ਼ ਵਿਖੇ ਕਰਵਾਏ 'ਵੱਡੇ ਖਾਣੇ' ਦੌਰਾਨ ਪੰਜਾਬ ਪੁਲਿਸ ਦੇ ਸਾਰੇ ਰੈਂਕਾਂ ਦੇ 550 ਤੋਂ ਵੱਧ ਪੁਲਿਸ ਕਰਮਚਾਰੀਆਂ ਨਾਲ ਖਾਣਾ ਖਾਧਾ। ਉਨ੍ਹਾਂ ਕਿਹਾ, "ਅਜਿਹੇ ਮੌਕੇ ਆਪਸੀ ਸਾਂਝ, ਏਕਤਾ ਅਤੇ ਲੋਕ ਸੇਵਾ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਮਜ਼ਬੂਤ ਕਰਦੇ ਹਨ।"

ਇਸ ਦੌਰਾਨ, ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਅਤੇ ਪ੍ਰੇਰਿਤ ਕਰਨ ਲਈ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਲੁਧਿਆਣਾ (ਦਿਹਾਤੀ) ਅੰਕੁਰ ਗੁਪਤਾ, ਐਸਐਸਪੀ ਐਸਬੀਐਸ ਨਗਰ ਤੁਸ਼ਾਰ ਗੁਪਤਾ, ਐਸਐਸਪੀ ਖੰਨਾ ਦਰਪਨ ਆਹਲੂਵਾਲੀਆ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫ਼ਸਰ ਰਿਸ਼ਭ ਭੋਲਾ ਵੀ ਮੌਜੂਦ ਸਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Intelligent Traffic Management System , ITMS , Integrated Command and Control Centre , ICCC , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD