Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਾਰਤ-ਜਾਪਾਨ ਨੇ ਤੀਜੀ ਸਾਂਝੀ ਕਮੇਟੀ ਮੀਟਿੰਗ ਵਿੱਚ ਸਿਹਤ ਸੰਭਾਲ ਸਬੰਧਾਂ ਨੂੰ ਮਜ਼ਬੂਤ ​​ਕੀਤਾ

ਭਾਰਤ-ਜਾਪਾਨ ਦਰਮਿਆਨ ਹੈਲਥਕੇਅਰ ਦੇ ਖੇਤਰ ਵਿੱਚ ਸਹਿਯੋਗ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ, ਸਿਹਤ ਸੇਵਾਵਾਂ ਤੱਕ ਪਹੁੰਚ ਵਿੱਚ ਸੁਧਾਰ ਅਤੇ ਬਿਹਤਰ ਨਤੀਜਿਆਂ ਲਈ ਨਵੀਨਤਾ ਨੂੰ ਉਤਸ਼ਾਹਿਤ ਕਰਨ ਦੇ ਸਾਂਝੇ ਦ੍ਰਿਸ਼ਟੀਕੋਣ ਦੁਆਰਾ ਨਿਰਦੇਸ਼ਿਤ ਹੈ : ਜੇ.ਪੀ. ਨੱਡਾ

Jagat Prakash Nadda, JP Nadda, BJP, Bharatiya Janata Party, 3rd Joint Committee Meeting, Kimi Onoda, New Delhi

Web Admin

Web Admin

5 Dariya News

ਨਵੀਂ ਦਿੱਲੀ , 05 May 2026

Last updated on: May 06, 2026, 12:16 IST

ਜਾਪਾਨ ਦੀ ਸਿਹਤ ਨੀਤੀ ਦੀ ਇੰਚਾਰਜ ਮੰਤਰੀ ਸੁਸ਼੍ਰੀ ਕਿਮੀ ਓਨੋਡਾ (Ms. Kimi Onoda) ਨੇ ਨਵੀਨਤਾ, ਤਕਨਾਲੋਜੀ ਅਤੇ ਖੋਜ ਰਾਹੀਂ ਸਿਹਤ ਸੰਭਾਲ ਖੇਤਰ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਵਿੱਚ ਜਾਪਾਨ ਦੀ ਨਿਰੰਤਰ ਭਾਗੀਦਾਰੀ ਵਧਾਉਣ 'ਤੇ ਜ਼ੋਰ ਦਿੱਤਾ ਭਾਰਤ ਅਤੇ ਜਾਪਾਨ ਦੇ ਦਰਮਿਆਨ ਸਿਹਤ ਸਬੰਧੀ ਸੰਯੁਕਤ ਕਮੇਟੀ (ਜੇਸੀਐੱਮ) ਦੀ ਤੀਸਰੀ ਬੈਠਕ ਅੱਜ ਭਾਰਤ ਮੰਡਪਮ ਵਿਖੇ ਆਯੋਜਿਤ ਕੀਤੀ ਗਈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਅਤੇ ਜਾਪਾਨ ਦੀ ਸਿਹਤ ਨੀਤੀ ਦੀ ਇੰਚਾਰਜ ਮੰਤਰੀ ਸੁਸ਼੍ਰੀ ਕਿਮੀ ਓਨੋਡਾ ਨੇ ਮਿਲ ਕੇ ਬੈਠਕ ਦੀ ਪ੍ਰਧਾਨਗੀ ਕੀਤੀ।

ਵਫਦ ਦਾ ਸੁਆਗਤ ਕਰਦੇ ਹੋਏ, ਕੇਂਦਰੀ ਸਿਹਤ ਸਕੱਤਰ, ਸ਼੍ਰੀਮਤੀ ਪੁਣਯ ਸਲਿਲਾ ਸ੍ਰੀਵਾਸਤਵ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਦੇ ਦਰਮਿਆਨ ਸਾਂਝੇਦਾਰੀ ਆਪਸੀ ਸਨਮਾਨ, ਭਰੋਸਾ ਅਤੇ ਭਵਿੱਖ ਲਈ ਸਾਂਝੇ ਦ੍ਰਿਸ਼ਟੀਕੋਣ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ-ਜਾਪਾਨ ਦਰਮਿਆਨ ਸਹਿਯੋਗ ਪੱਤਰ ਦੇ ਤਹਿਤ ਆਯੋਜਿਤ ਸੰਯੁਕਤ ਕਮੇਟੀ ਦੀ ਬੈਠਕ ਨਿਯਮਿਤ ਗੱਲਬਾਤ ਅਤੇ ਡੂੰਘੀ ਆਪਸੀ ਸਮਝ ਰਾਹੀਂ ਇਸ  ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਮੰਚ ਸਿੱਧ ਹੋਈ ਹੈ ਅਤੇ ਉਨ੍ਹਾਂ ਨੇ ਇਹ ਭਰੋਸਾ ਵੀ ਪ੍ਰਗਟਾਇਆ ਕਿ ਇਸ ਦੌਰਾਨ ਰਚਨਾਤਮਕ ਅਤੇ ਦੂਰ-ਦਰਸ਼ੀ ਸਲਾਹ-ਮਸ਼ਵਰੇ ਹੋਣਗੇ।

ਸ਼੍ਰੀ ਨੱਡਾ ਨੇ ਇਸ ਮੌਕੇ ‘ਤੇ ਆਪਣੇ ਸੰਬੋਧਨ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਬੈਠਕ ਸਿਹਤ ਦੇ ਖੇਤਰ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵੀਆਂ ਸਾਂਝੇਦਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦੋਨਾਂ ਦੇਸ਼ਾਂ ਦੀ ਆਪਸੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਦੇ ਖੇਤਰ ਵਿੱਚ ਭਾਰਤ-ਜਾਪਾਨ ਸਹਿਯੋਗ ਸਿਹਤ ਅਤੇ ਭਲਾਈ ਸਬੰਧੀ ਸਹਿਯੋਗ ਪੱਤਰ ਅਤੇ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ, ਸਿਹਤ ਸੰਭਾਲ ਸੇਵਾਵਾਂ ਦੀ ਪਹੁੰਚ ਵਿੱਚ ਸੁਧਾਰ ਅਤੇ ਸਿਹਤ ਸਬੰਧੀ ਖੇਤਰ ਵਿੱਚ ਬਿਹਤਰ ਨਤੀਜਿਆਂ ਲਈ ਨਵੀਨਤਾ ਨੂੰ ਹੁਲਾਰਾ ਦੇਣ ਦੀ ਸਾਂਝੀ ਦ੍ਰਿਸ਼ਟੀ ਦੁਆਰਾ ਨਿਰਦੇਸ਼ਿਤ ਹੈ।

ਸ਼੍ਰੀ ਨੱਡਾ ਨੇ ਇਸ ਦੌਰਾਨ ਭਾਰਤ ਅਤੇ ਜਾਪਾਨ ਦਰਮਿਆਨ ਇੱਕ ਸਦੀ ਤੋਂ ਵੱਧ ਸਮੇਂ ਤੋਂ ਚਲੇ ਆ ਰਹੇ ਬਹੁ-ਆਯਾਮੀ ਸਬੰਧਾਂ ਦਾ ਜ਼ਿਕਰ ਕੀਤਾ ਜੋ ਕਿ ਵੱਖ-ਵੱਖ ਖੇਤਰਾਂ ਵਿੱਚ ਸ਼ਮੂਲੀਅਤ ‘ਤੇ ਅਧਾਰਿਤ ਹੈ ਅਤੇ ਉਨ੍ਹਾਂ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਮਾਰਗਦਰਸ਼ਕ ਸਿਧਾਂਤ ਦੇ ਤਹਿਤ ਸਮਾਵੇਸ਼ੀ ਵਿਕਾਸ ਪ੍ਰਤੀ ਭਾਰਤ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੰਯੁਕਤ ਕਮੇਟੀ ਦੀ ਬੈਠਕ ਸਿਹਤ ਸੰਭਾਲ ਦੇ ਖੇਤਰ ਵਿੱਚ ਦੁਵੱਲੇ ਸਹਿਯੋਗ ਨੂੰ ਅੱਗੇ ਵਧਾਉਣ ਲਈ ਮਹੱਤਵਪੂਰਨ ਮੰਚ ਹੈ।

ਬੈਠਕ ਨੂੰ ਸੰਬੋਧਨ ਕਰਦੇ ਹੋਏ, ਸੁਸ਼੍ਰੀ ਓਨੋਡਾ ਨੇ ਨਵੀਨਤਾ, ਤਕਨਾਲੋਜੀ ਅਤੇ ਖੋਜ ਰਾਹੀਂ ਸਿਹਤ ਸੰਭਾਲ ਦੇ ਖੇਤਰ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ਵਿੱਚ ਜਾਪਾਨ ਦੀ ਨਿਰੰਤਰ ਭਾਗੀਦਾਰੀ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਨਾਲ ਹੀ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਵੀ ਵਿਅਕਤ ਕੀਤੀ।

ਸੰਯੁਕਤ ਕਮੇਟੀ ਦੀ ਬੈਠਕ ਦੌਰਾਨ ਤਰਜੀਹੀ ਮੁੱਖ ਖੇਤਰਾਂ ਬਾਰੇ ਵਿਸਤ੍ਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਚਰਚਾਵਾਂ ਆਯੋਜਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸ਼ਾਮਲ ਹਨ :

ਗੈਰ-ਸੰਚਾਰੀ ਬਿਮਾਰੀਆਂ (ਐੱਨਸੀਡੀ) ਦੀ ਰੋਕਥਾਮ, ਡਾਇਗਨੌਸਿਸ, ਟ੍ਰੀਟਮੈਂਟ ਅਤੇ ਪੁਨਰਵਾਸ :

ਬੈਠਕ ਵਿੱਚ ਭਾਰਤੀ ਵਫਦਾਂ ਨੇ ਬਿਮਾਰੀਆਂ ਨਾਲ ਵਧਦੀ ਦੁਖਦਾਈ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਿਸ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੇ ਵਧਦੇ ਪ੍ਰਸਾਰ ‘ਤੇ ਜ਼ੋਰ ਦਿੱਤਾ ਗਿਆ ਅਤੇ ਟਿਕਾਊ ਵਿਕਾਸ ਟੀਚਿਆਂ (ਐੱਸਡੀਜੀ) ਦੇ ਅਨੁਸਾਰ ਉਨ੍ਹਾਂ ਦੀ ਜਾਂਚ-ਪੜਤਾਲ, ਨਿਰੰਤਰ ਦੇਖਭਾਲ ਅਤੇ ਟਿਕਾਊ ਹੈਲਥ ਪ੍ਰਮੋਸ਼ਨ ‘ਤੇ ਅਧਾਰਿਤ ਵਿਆਪਕ ਪ੍ਰਤੀਕਿਰਿਆ ਦੀ ਰੂਪ-ਰੇਖਾ ਪੇਸ਼ ਕੀਤੀ ਗਈ।

ਨਾਲ ਹੀ, ਜਾਪਾਨੀ ਵਫਦ ਨੇ ਇਸ ਮਾਮਲੇ ਵਿੱਚ ਸਹਿਯੋਗ ਲਈ ਪਹਿਲਾਂ ਤੋਂ ਚੱਲ ਰਹੀਆਂ ਪਹਿਲਕਦਮੀਆਂ ਬਾਰੇ ਦੱਸਿਆ ਜਿਨ੍ਹਾਂ ਵਿੱਚ ਕੈਂਸਰ ਦੀ ਪਛਾਣ ਲਈ ਜਾਂਚ, ਜਲਦੀ ਇਲਾਜ ਅਤੇ ਤਕਨੀਕੀ ਸਹਿਯੋਗ ਅਤੇ ਸੰਸਥਾਗਤ ਸਮਰੱਥਾ ਵਿਕਾਸ ਰਾਹੀਂ ਇਲਾਜ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ‘ਤੇ ਕੇਂਦ੍ਰਿਤ ਪ੍ਰੋਜੈਕਟ ਸ਼ਾਮਲ ਹਨ।

ਸਪਲਾਈ ਚੇਨ ਨੂੰ ਮਜ਼ਬੂਤੀ ਦੇਣ ਅਤੇ ਉੱਚ-ਗੁਣਵੱਤਾ ਵਾਲੇ ਮੈਡੀਕਲ ਉਤਪਾਦਾਂ ਅਤੇ ਸੇਵਾਵਾਂ ਤੱਕ ਪਹੁੰਚ :

ਭਾਰਤੀ ਵਫਦਾਂ ਨੇ ਦਵਾਈ ਅਤੇ ਮੈਡੀਕਲ ਉਪਕਰਣਾਂ ਸਬੰਧੀ ਆਪਣੇ ਖੇਤਰਾਂ ਦੀ ਵਿਆਪਕਤਾ ਅਤੇ ਉਨ੍ਹਾਂ ਦੀ ਸਮਰੱਥਾ ਦਾ ਜ਼ਿਕਰ ਕੀਤਾ ਜਿਸ ਵਿੱਚ ਉਨ੍ਹਾਂ ਦੇ ਘਰੇਲੂ ਮੈਨੂਫੈਕਚਰਿੰਗ ਨੂੰ ਮਜ਼ਬੂਤ ਕਰਨ, ਨਿਰਭਰਤਾ ਨੂੰ ਘਟਾਉਣ ਅਤੇ ਟੀਚਾਬੱਧ ਨੀਤੀਗਤ ਉਪਾਵਾਂ ਰਾਹੀਂ ਸਸਤੀ ਦਰ ‘ਤੇ ਉਪਲਬਧਤਾ ਨੂੰ ਯਕੀਨੀ ਬਣਾਉਣ ‘ਤੇ ਜ਼ੋਰ ਦਿੱਤਾ ਗਿਆ। ਜਾਪਾਨੀ ਵਫਦਾਂ ਨੇ ਮੈਡੀਕਲ ਉਤਪਾਦਾਂ ਅਤੇ ਸੇਵਾਵਾਂ ਤੱਕ ਪਹੁੰਚ ਵਧਾਉਣ, ਮਜ਼ਬੂਤ ਸਪਲਾਈ ਚੇਨਾਂ ਦੇ ਨਿਰਮਾਣ ਅਤੇ ਯੋਜਨਾਬੱਧ ਸਾਂਝੇਦਾਰੀ ਰਾਹੀਂ ਤਕਨਾਲੋਜੀ ਦੀ ਵਰਤੋਂ ਨੂੰ ਪਹੁੰਚਯੋਗ ਬਣਾਉਣ ਦੇ ਉਦੇਸ਼ ਨਾਲ ਤਾਲਮੇਲ ਵਾਲੇ ਜਨਤਕ-ਨਿਜੀ ਸਹਿਯੋਗ ਦੇ ਆਪਣੇ ਮਾਡਲ ਬਾਰੇ ਵਿਸਤਾਰ ਨਾਲ ਦੱਸਿਆ। 

ਡਿਜੀਟਲ ਹੈਲਥ :

ਭਾਰਤੀ ਵਫਦਾਂ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੇ ਤਹਿਤ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ ਦੇ ਆਪਣੇ ਦ੍ਰਿਸ਼ਟੀਕੋਣ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਨਾਲ ਅੰਤਰ-ਸੰਚਾਲਨ, ਸੁਰੱਖਿਅਤ ਅਤੇ ਨਾਗਰਿਕ-ਕੇਂਦ੍ਰਿਤ ਡਿਜੀਟਲ ਹੈਲਥ ਦੇ ਅਨੁਸਾਰ ਈਕੋਸਿਸਟਮ ਵਿਕਸਿਤ ਹੋਵੇ ਜਿਸ ਨੂੰ ਅਪਣਾਉਣ ਅਤੇ ਏਕੀਕਰਣ ਵਿੱਚ ਮਹੱਤਵਪੂਰਨ ਤਰੱਕੀ ਹੋਈ ਹੈ। ਜਾਪਾਨੀ ਵਫਦਾਂ ਨੇ ਉਭਰ ਰਹੇ ਡਿਜੀਟਲ ਪਲੈਟਫਾਰਮਾਂ ਦਾ ਲਾਭ ਲੈਂਦੇ ਹੋਏ ਪ੍ਰਣਾਲੀਆਂ ਨੂੰ ਆਪਸ ਵਿੱਚ ਜੋੜਨ, ਏਆਈ-ਸਮਰੱਥ ਮੈਡੀਕਲ ਟੈਕਨੋਲੋਜਿਜ਼ ਅਤੇ ਰਿਸਰਚ ਵਿੱਚ ਸਹਿਯੋਗ ਰਾਹੀਂ ਡਿਜੀਟਾਈਜ਼ੇਸ਼ਨ ਨੂੰ ਅੱਗੇ ਵਧਾਉਣ ਦੇ ਸਬੰਧ ਵਿੱਚ ਆਪਣੇ ਤਜ਼ਰਬੇ ਸਾਂਝੇ ਕੀਤੇ।

ਮਾਨਵ ਸੰਸਾਧਨ ਵਿਕਾਸ ਅਤੇ ਅਦਾਨ-ਪ੍ਰਦਾਨ

ਭਾਰਤੀ ਵਫਦਾਂ ਨੇ ਕੁਸ਼ਲ ਅਤੇ ਆਲਮੀ ਪੱਧਰ ‘ਤੇ ਪ੍ਰਤੀਯੋਗੀ ਸਿਹਤ ਕਾਰਜਬਲ ਵਿੱਚ ਸਹਾਇਕ ਆਪਣੀ ਨੀਤੀ ਅਤੇ ਰੈਗੂਲੇਟਰੀ ਸਿਸਟਮ ਦੇ ਨਾਲ-ਨਾਲ ਅਦਾਨ –ਪ੍ਰਦਾਨ ਸਬੰਧੀ ਪ੍ਰੋਗਰਾਮਾਂ, ਸੰਯੁਕਤ ਟ੍ਰੇਨਿੰਗ ਅਤੇ ਕੁਸ਼ਲਤਾਵਾਂ ਦੀ ਆਪਸੀ ਮਾਨਤਾ ਲਈ ਸੁਚਾਰੂ ਮਾਰਗਾਂ ਅਤੇ ਤੌਰ –ਤਰੀਕਿਆਂ ਦਾ ਜ਼ਿਕਰ ਕੀਤਾ। ਜਾਪਾਨੀ ਵਫਦਾਂ ਨੇ ਮੈਡੀਕਲ ਸੈਕਟਰ ਵਿੱਚ ਸਾਂਝੇ ਤੌਰ ‘ਤੇ ਰਿਸਰਚ, ਪਰਸੋਨਲ ਐਕਸਚੇਂਜਿਜ ਅਤੇ ਸਹਿਯੋਗ ਦੇ ਅਧਾਰ ‘ਤੇ ਵਿਗਿਆਨਿਕ ਗਤੀਵਿਧੀਆਂ ਵਿੱਚ ਸਹਾਇਤਾ ਲਈ ਕੰਮ ਕਰ ਰਹੀ ਵਿਧੀ ਬਾਰੇ ਵਿਸਤਾਰ ਨਾਲ ਵੇਰਵਾ ਦਿੱਤਾ। 

ਸ਼੍ਰੀ ਨੱਡਾ ਨੇ ਆਪਣੇ ਸਮਾਪਤੀ ਭਾਸ਼ਣ ਵਿੱਚ ਕਿਹਾ ਕਿ ਵਿਚਾਰ-ਵਟਾਂਦਰੇ ਨੇ ਭਾਰਤ-ਜਾਪਾਨ ਸਿਹਤ ਸਾਂਝੇਦਾਰੀ ਨੂੰ ਨਵੀਂ ਗਤੀ ਪ੍ਰਦਾਨ ਕੀਤੀ ਹੈ। ਉਨ੍ਹਾਂ ਨੇ ਤਰਜੀਹੀ ਪ੍ਰਮੁੱਖ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਸਾਂਝੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਇਸ ਗੱਲ ֲ‘ਤੇ ਜ਼ੋਰ ਦਿੱਤਾ ਕਿ ਚਰਚਾਵਾਂ ਨੇ ਸਮਰੱਥਾਪੂਰਨ  ਅਤੇ ਸਮਾਵੇਸ਼ੀ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤੀ ਦੇਣ ਲਈ ਸਪਸ਼ਟ ਦਿਸ਼ਾ ਨਿਰਧਾਰਿਤ ਕੀਤੀ ਹੈ। 

ਉਨ੍ਹਾਂ ਨੇ ਇਹ ਵੀ ਕਿਹਾ ਕਿ ਬੈਠਕ ਦੇ ਨਤੀਜੇ ਦੋਨਾਂ ਦੇਸ਼ਾਂ ਦੇ ਦਰਮਿਆਨ ਸਹਿਯੋਗ ਨੂੰ ਅੱਗੇ ਵਧਾਉਣ ਲਈ ਮਜ਼ਬੂਤ ਅਧਾਰ ਪ੍ਰਦਾਨ ਕਰਨਗੇ। ਉਨ੍ਹਾਂ ਨੇ ਆਪਸੀ ਵਿਚਾਰਾਂ ਨੂੰ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਲਈ ਸਾਰਥਕ ਨਤੀਜਿਆਂ ਵਿੱਚ ਬਦਲਣ ਦੇ ਉਦੇਸ਼ ਨਾਲ ਜਾਪਾਨ ਦੇ ਨਾਲ ਮਿਲ ਕੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ।

ਸੁਸ਼੍ਰੀ ਓਨੋਡਾ ਨੇ ਆਪਸੀ ਸਹਿਯੋਗ ਨੂੰ ਹੋਰ ਅੱਗੇ ਵਧਾਉਣ ਪ੍ਰਤੀ ਜਾਪਾਨ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ ਸਿਹਤ ਖੇਤਰ ਵਿੱਚ ਭਾਰਤ ਅਤੇ ਜਾਪਾਨ ਦੇ ਦਰਮਿਆਨ ਵਿਸ਼ੇਸ਼ ਰਣਨੀਤਕ ਅਤੇ ਆਲਮੀ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਜਾਪਾਨ ਦੇ ਸੰਕਲਪ ਨੂੰ ਦੁਹਰਾਇਆ।  ਬੈਠਕ ਦੀ ਸਮਾਪਤੀ ਸਕਾਰਾਤਮਕ ਮਾਹੌਲ ਵਿੱਚ ਹੋਇਆ ਜਿਸ ਵਿੱਚ ਦੋਵੇਂ ਧਿਰਾਂ ਨੇ ਆਪਣੇ ਨਾਗਰਿਕਾਂ ਲਈ ਬਿਹਤਰ ਸਿਹਤ ਨਤੀਜੇ ਪ੍ਰਾਪਤ ਕਰਨ ਲਈ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨ ਬਾਰੇ ਆਸ਼ਾ ਪ੍ਰਗਟ ਕੀਤੀ। 

 

Tags: Jagat Prakash Nadda , JP Nadda , BJP , Bharatiya Janata Party , 3rd Joint Committee Meeting , Kimi Onoda , New Delhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD