Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਹੁਲ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Rahul, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਤਰਨ ਤਾਰਨ , 05 May 2026

Last updated on: May 06, 2026, 12:20 IST

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ 'ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। 

ਉਨ੍ਹਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ਼- ਸਫ਼ਾਈ ਤੇ ਮਜਬੂਤੀਕਰਨ ਦੇ ਵੀ ਹੁਕਮ ਦਿੱਤੇ, ਤਾਂ ਜੋ ਹੰਗਾਮੀ ਹਾਲਾਤ ਵਿੱਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਡਰੇਨਾਂ ਦੀ ਸਾਫ਼- ਸਫ਼ਾਈ, ਗਾਰ ਕੱਢਣ ਅਤੇ ਨਾਜ਼ੁਕ ਕੰਢਿਆਂ ਨੂੰ ਮਜਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ 'ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ।

ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਰਾਹੁਲ ਨੇ ਪਹਿਲਾਂ ਤੋਂ ਪੁਖਤਾ ਪ੍ਰਬੰਧ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਚੱਲ ਰਹੇ ਹੜ੍ਹਾਂ ਤੋਂ ਬਚਾਅ ਸਬੰਧੀ ਕੰਮਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਹੜ੍ਹਾਂ ਦੌਰਾਨ ਵਰਤੇ ਜਾਂਦੇ ਸਾਰੇ ਸਾਜ਼ੋ-ਸਾਮਾਨ ਦੇ ਪ੍ਰਬੰਧ ਅਗੇਤੇ ਤੌਰ 'ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ. ਡੀ. ਐੱਮ ਪੱਟੀ ਅਮਨਦੀਪ, ਐੱਸ. ਡੀ. ਐੱਮ ਭਿੱਖੀਵਿੰਡ ਜਗਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਰੌਬਿਨਜੀਤ ਕੌਰ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD