Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਾਗਰ ਸੇਤੀਆ ਨੇ ਲਿਆ ਸਵੈ ਗਣਨਾ-2027 ਪ੍ਰਕਿਰਿਆ ਦਾ ਜਾਇਜ਼ਾ

ਵੱਧ ਤੋਂ ਵੱਧ ਲੋਕਾਂ ਨੂੰ ਆਪਣੀ ਜਾਣਕਾਰੀ ਭਰਨ ਦੀ ਕੀਤੀ ਅਪੀਲ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 05 May 2026

Last updated on: May 06, 2026, 12:30 IST

ਜਨਗਣਨਾ 2027 ਤਹਿਤ ਸੈਲਫ ਇਨਿਊਮਰੇਸ਼ਨ ਦਾ ਪੋਰਟਲ 14 ਮਈ ਤੱਕ ਖੁੱਲ੍ਹਾ ਹੈ ਜਿਸ ਜਰੀਏ ਜ਼ਿਲ੍ਹਾ ਵਾਸੀ ਆਪਣੀ ਜਾਣਕਾਰੀ ਖੁਦ ਭਰ ਰਹੇ ਹਨ। ਖੁਦ ਜਾਣਕਾਰੀ ਭਰਨ ਦੇ ਆਪਸ਼ਨ ਵਾਲੀ ਇਹ ਦੇਸ਼ ਦੀ ਪਹਿਲੀ ਡਿਜ਼ੀਟਲ ਜਨਗਣਨਾ ਹੈ। https//:secensus.gov.in ਪੋਰਟਲ ਰਾਹੀਂ, ਇਸ ਜਾਣਕਾਰੀ ਨੂੰ ਭਰਿਆ ਜਾ ਹੈ। 

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੀ ਸਵੈ ਗਣਨਾ ਪ੍ਰਕਿਰਿਆ ਦਾ ਜਾਇਜਾ ਲੈਣ ਲਈ ਅੱਜ ਸਬੰਧਤ ਵਿਭਾਗਾਂ ਦੀ ਅਹਿਮ ਮੀਟਿੰਗ ਬੁਲਾਈ। ਮੀਟਿੰਗ ਵਿੱਚ ਉਹਨਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਮੁਖੀ ਆਪਣੀ ਤੇ ਆਪਣੇ ਕਰਮੀਆਂ ਦੀ ਸਵੈ ਗਣਨਾ ਕਰਵਾਉਣ ਨੂੰ ਯਕੀਨੀ ਬਣਾਉਣ। 

ਉਹਨਾਂ ਕਿਹਾ ਕਿ ਇਸ ਸਵੈ ਗਣਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਕੌਂਸਲਰਾਂ, ਸਰਪੰਚਾਂ ਆਦਿ ਦੁਆਰਾ ਵੱਧ ਤੋਂ ਵੱਧ ਸਵੈ ਗਣਨਾ ਕਰਵਾਉਣੀ ਯਕੀਨੀ ਬਣਾਈ ਜਾਵੇ। ਉਹਨਾਂ ਸਾਰੇ ਅਧਿਆਪਕਾਂ ਅਤੇ ਸਿਹਤ ਅਧਿਕਾਰੀਆਂ ਨੂੰ ਵੀ ਇਸ ਵਿੱਚ ਆਪਣੀ ਅਗਵਾਈ ਕਰਨ ਲਈ ਕਿਹਾ। 

ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਵੈ-ਗਣਨਾ (ਸੈਲਫ ਇਨਿਊਮਰੇਸ਼ਨ) ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਆਨਲਾਈਨ ਭਰ ਸਕਦੇ ਹੋ। 

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਅਧਿਕਾਰਤ ਪੋਰਟਲ https//:secensus.gov.in ਤੇ ਜਾ ਕੇ ਆਪਣੇ ਮੋਬਾਇਲ ਨੰਬਰ ਤੋਂ ਓ.ਟੀ.ਪੀ. ਨਾਲ ਲਾਗਆਨ ਕਰਕੇ, ਆਪਣਾ ਸੂਬਾ, ਜ਼ਿਲ੍ਹਾ ਤੇ ਸਥਾਨਕ ਵੇਰਵਾ ਚੁਣੋ। ਡਿਜੀਟਲ ਮੈਪ ਉੱਪਰ ਆਪਣੇ ਘਰ ਦਾ ਸਥਾਨ ਟਿੱਕ ਕਰੋ ਇਸ ਤੋਂ ਬਾਅਦ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਭਰੋ। ਸਬਮਿਸ਼ਨ ਤੋਂ ਬਾਅਦ ਐਸ.ਈ. ਆਈ.ਡੀ. ਮਿਲੇਗੀ ਇਸ ਆਈ.ਡੀ. ਨੂੰ ਸੁਰੱਖਿਅਤ ਰੱਖੋ। 

ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ। 

ਉਹਨਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ।

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD