Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ

ਲੋਕ ਸਭਾ ਮੈਂਬਰ ਨੇ ਸ਼ਹਿਰ ਵਿਚ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ

Gurmeet Singh Meet Hayer, Meet Hayer, AAP Punjab, Harinder Singh Dhaliwal, Harpreet Singh, DC Barnala, Deputy Commissioner Barnala, Barnala

5 Dariya News

5 Dariya News

5 Dariya News

ਬਰਨਾਲਾ , 05 May 2026

Last updated on: May 06, 2026, 12:34 IST

ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ ਜੋੜਦੀ ਸੜਕ ਦਾ ਕੰਮ ਕਰੀਬ 30 ਲੱਖ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਿਆ ਹੈ। 

ਸੰਧੂ ਪੱਤੀ ਚੌਕ ਤੋਂ ਸ਼ਹੀਦ ਸੇਵਾ ਸਿੰਘ ਠਕਰੀਵਾਲਾ ਚੌਕ ਵਾਲੀ ਸੜਕ ਦਾ ਤਕਰੀਬਨ 74 ਲੱਖ, ਸੇਖਾ ਫਾਟਕ ਤੋਂ ਸੇਖਾ ਕੈਂਚੀਆਂ ਵਾਲੀ ਸੜਕ ਦਾ ਕੰਮ ਕਰੀਬ 66 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਸ਼ਹਿਰ ਦੇ ਹੋਰ ਕਈ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ।

ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਸੜਕਾਂ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਲਈ ਮਾਨ ਸਰਕਾਰ ਵਲੋਂ 245 ਕਰੋੜ ਰੁਪਏ ਜਾਰੀ  ਕੀਤੇ ਗਏ ਹਨ ਅਤੇ ਇੱਕਲੇ ਬਰਨਾਲਾ ਹਲਕੇ ਲਈ 100 ਕਰੋੜ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ।

ਓਹਨਾਂ ਕਿਹਾ ਸਰਕਾਰ ਵਲੋਂ ਸੜਕਾਂ ਦੇ ਮਿਆਰੀ ਕੰਮ ਉੱਤੇ ਜ਼ੋਰ ਦਿੱਤਾ ਹੈ ਅਤੇ ਸੜਕਾਂ ਦੀ ਗੁਣਵੱਤਾ ਵਿਚ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਆਈ ਏ ਐੱਸ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਹੋਰ ਪਤਵੰਤੇ ਮੌਜੂਦ ਸਨ।

 

Tags: Gurmeet Singh Meet Hayer , Meet Hayer , AAP Punjab , Harinder Singh Dhaliwal , Harpreet Singh , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD