Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਵਜੋਤ ਕੌਰ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰਨ ਵਾਲੀ ਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਖੁਸ਼ਗਵਾਰ ਮਾਹੌਲ ਵਿੱਚ ਮਨਪ੍ਰੀਤ ਕੌਰ ਤੇ ਪਰਿਵਾਰ ਨਾਲ ਚਾਹ ਦਾ ਕੱਪ ਕੀਤਾ ਸਾਂਝਾ, ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ

Navjot Kaur, DC Mansa, Deputy Commissioner Mansa, Mansa

5 Dariya News

5 Dariya News

5 Dariya News

ਮਾਨਸਾ , 05 May 2026

Last updated on: May 06, 2026, 12:37 IST

ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ.ਏ.ਐਸ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ 136ਵਾਂ ਰੈਂਕ ਹਾਸਲ ਕਰਨ ਵਾਲੀ ਮਾਨਸਾ ਦੇ ਪਿੰਡ ਧਲੇਵਾਂ ਦੀ ਵਸਨੀਕ ਮਨਪ੍ਰੀਤ ਕੌਰ ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਵਿਸ਼ੇਸ ਤੌਰ 'ਤੇ ਆਪਣੇ ਦਫ਼ਤਰ ਵਿਖੇ ਸੱਦ ਕੇ ਸਨਮਾਨਿਤ ਕੀਤਾ ਗਿਆ ਅਤੇ ਚਾਹ ਦਾ ਕੱਪ ਸਾਂਝਾ ਕੀਤਾ ਗਿਆ। ਉਨ੍ਹਾਂ ਨੇ ਮਨਪ੍ਰੀਤ ਕੌਰ ਦੀ ਇਸ ਅਹਿਮ ਪ੍ਰਾਪਤੀ ਲਈ ਮੁਬਾਰਕਬਾਦ ਭੇਟ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸਿਵਲ ਸੇਵਾਵਾਂ ਨਾਲ ਜੁੜ ਕੇ ਅਧਿਕਾਰੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਹਮੇਸ਼ਾਂ ਹੀ ਲੋੜਵੰਦ ਲੋਕਾਂ ਦੀ ਮਦਦ ਲਈ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨੌਕਰੀ ਨਹੀਂ ਬਲਕਿ ਸਮਾਜ ਦੇ ਗਰੀਬ ਵਰਗਾਂ ਦੀ ਆਵਾਜ਼ ਸੁਣ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਾਰਥਕ ਹੱਲ ਕਰਨ ਦਾ ਮਹੱਤਵਪੂਰਨ ਜ਼ਰੀਆ ਹੈ। 

ਉਨ੍ਹਾਂ ਨੇ ਮਨਪ੍ਰੀਤ ਕੌਰ ਦੀ ਹੱਲਾਸ਼ੇਰੀ ਕਰਦਿਆਂ ਕਿਹਾ ਕਿ ਇਹ ਮਾਣਾਂਮੱਤੀ ਪ੍ਰਾਪਤੀ ਹੋਰਨਾਂ ਲੜਕੀਆਂ ਲਈ ਵੀ ਚਾਨਣ ਮੁਨਾਰਾ ਸਾਬਤ ਹੋਵੇਗੀ। ਡਿਪਟੀ ਕਮਿਸ਼ਨਰ ਨੇ ਮਨਪ੍ਰੀਤ ਕੌਰ ਦੇ ਪਰਿਵਾਰਕ ਮੈਂਬਰਾਂ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਧੀਆਂ ਪੁੱਤਰਾਂ ਦੀ ਕਾਮਯਾਬੀ ਪਿੱਛੇ ਪਰਿਵਾਰ ਦਾ ਵਡਮੁੱਲਾ ਯੋਗਦਾਨ ਹੁੰਦਾ ਹੈ।

ਮਨਪ੍ਰੀਤ ਕੌਰ ਨੂੰ ਸਨਮਾਨਤ ਕਰਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਬਲਜੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਖੁਸ਼ਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਜਸਵਿੰਦਰ ਕੌਰ ਵੀ ਹਾਜ਼ਰ ਸਨ।

 

Tags: Navjot Kaur , DC Mansa , Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD