Thursday, 23 July 2026

 

 

ਖ਼ਾਸ ਖਬਰਾਂ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ

 

ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਨੇ ਸਾਲ 2014 ਵਿੱਚ ਸੱਤਾ ਪਰਿਵਰਤਨ ਤੋਂ ਕੀਤਾ ਵਿਵਸਥਾ ਪਰਿਵਰਤਨ - ਹਰਵਿੰਦਰ ਕਲਿਆਣ

ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਦੇ ਜਨਮ ਦਿਨ 'ਤੇ ਵਿਧਾਨ ਸਭਾ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ ਅਤੇ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ 'ਰਾਜਨੀਤੀ ਕੇ ਸੰਤ-ਮਨੋਹਰ ਲਾਲ' ਗੀਤ ਦਾ ਕੀਤਾ ਲੋਕ ਅਰਪਣ

Harvinder Kalyan, BJP Haryana, Haryana, Rao Narbir Singh

5 Dariya News

5 Dariya News

5 Dariya News

ਚੰਡੀਗੜ੍ਹ , 05 May 2026

Last updated on: May 06, 2026, 14:47 IST

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਰਗੇ ਸੰਤ ਰਾਜਨੀਤੀ ਵਿੱਚ ਬਹੁਤ ਘੱਟ ਹੁੰਦੇ ਹਨ, ਜੋ ਅੰਤੋਦਿਆ ਦੀ ਭਾਵਨਾ ਨਾਲ ਸਰਵ-ਸਮਾਜ ਦੇ ਕਲਿਆਣ ਲਈ ਆਪਣਾ ਜੀਵਨ ਲਗਾਉਂਦੇ ਹਨ। ਸ਼੍ਰੀ ਮਨੋਹਰ ਲਾਲ ਨੇ 2014 ਵਿੱਚ ਹਰਿਆਣਾ ਦੀ ਸੱਤਾ ਵਿੱਚ ਤਬਦੀਲੀ ਦੇ ਨਾਲ-ਨਾਲ ਵਿਵਸਥਾ ਪਰਿਵਰਤਨ ਦੀ ਜੋ ਨੀਂਹ ਰੱਖੀ ਸੀ, ਉਸੇ ਸਦਕਾ ਅੱਜ ਸਰਕਾਰੀ ਯੋਜਨਾਵਾਂ ਸਮਾਜ ਦੀ ਆਖਰੀ ਕਤਾਰ ਵਿੱਚ ਖੜ੍ਹੇ ਵਿਅਕਤੀ ਤੱਕ ਪਹੁੰਚ ਰਹੀਆਂ ਹਨ।

ਇਹ ਗੱਲ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਜਨਮ ਦਿਨ 'ਤੇ ਉਨ੍ਹਾਂ ਦੇ ਜੀਵਨ 'ਤੇ ਅਧਾਰਿਤ ਗੀਤ ‘ਰਾਜਨੀਤੀ ਕੇ ਸੰਤ-ਮਨੋਹਰ ਲਾਲ’ ਦਾ ਲੋਕ ਅਰਪਣ ਕਰਦਿਆਂ ਕਹੀ। ਇਸ ਮੌਕੇ ਗੀਤ ਦਾ ਪੋਸਟਰ ਵੀ ਲਾਂਚ ਕੀਤਾ ਗਿਆ। ਇਹ ਗੀਤ ਡਾ. ਨਵੀਨ ਲਾਂਬਾ ਦੁਆਰਾ ਲਿਖਿਆ ਗਿਆ ਹੈ ਅਤੇ ਸ਼੍ਰੀ ਨਵੀਨ ਪੂਨੀਆ ਦੁਆਰਾ ਗਾਇਆ ਗਿਆ ਹੈ। 

ਇਹ ਗੀਤ ਐਲ.ਐਚ.ਐਫ (ਲਾਡਵਾ ਹੈਂਡਬਾਲ ਫਾਊਂਡੇਸ਼ਨ) ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਮੌਕੇ ਹਰਿਆਣਾ ਦੇ ਉਦਯੋਗ ਤੇ ਵਣਜ ਅਤੇ ਸੈਨਿਕ ਤੇ ਅਰਧ ਸੈਨਿਕ ਭਲਾਈ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜ਼ਦ ਸਨ। ਲੋਕ ਅਰਪਣ ਪ੍ਰੋਗਰਾਮ ਦੌਰਾਨ ਵਿਧਾਨ ਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਇਸ ਗਾਣੇ ਰਾਹੀਂ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਮਨੁੱਖ ਦਾ ਜੀਵਨ ਕਿਹੋ ਜਿਹਾ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਸਾਲ 2014 ਵਿੱਚ ਜਦੋਂ ਕੇਂਦਰ ਵਿੱਚ ਸ੍ਰੀ ਨਰਿੰਦਰ ਮੋਦੀ ਅਤੇ ਹਰਿਆਣਾ ਵਿੱਚ ਸ੍ਰੀ ਮਨੋਹਰ ਲਾਲ ਨੇ ਸੱਤਾ ਸੰਭਾਲੀ ਸੀ, ਉਦੋਂ ਦੇਸ਼ ਅਤੇ ਸੂਬੇ ਦੇ ਹਾਲਾਤ ਚੰਗੇ ਨਹੀਂ ਸਨ। ਪਰ ਰਾਸ਼ਟਰੀ ਪੱਧਰ 'ਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅਤੇ ਸੂਬਾ ਪੱਧਰ 'ਤੇ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਵਿਵਸਥਾ ਵਿੱਚ ਵੱਡੀ ਤਬਦੀਲੀ ਕਰਨ ਦਾ ਕੰਮ ਕੀਤਾ ਅਤੇ ਸਮਾਜ ਦੇ ਵਾਂਝੇ ਵਰਗਾਂ ਤੱਕ ਉਨ੍ਹਾਂ ਦੇ ਅਧਿਕਾਰ ਪਹੁੰਚਾਏ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਸ੍ਰੀਮਨੋਹਰ ਲਾਲ ਨੇ ਨੌਕਰੀਆਂ ਅਤੇ ਤਬਾਦਲਿਆਂ ਵਿੱਚ ਫੈਲੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦਾ ਕੰਮ ਕੀਤਾ ਅਤੇ ਪਾਰਦਰਸ਼ੀ ਭਰਤੀ ਪ੍ਰਣਾਲੀ ਤੇ ਆਨਲਾਈਨ ਟਰਾਂਸਫਰ ਪਾਲਿਸੀ ਨੂੰ ਲਾਗੂ ਕੀਤਾ। ਸਾਲ 2014 ਤੋਂ ਪਹਿਲਾਂ ਬੱਚਿਆਂ ਨੂੰ 'ਖਰਚੀ-ਪਰਚੀ' ਤੋਂ ਬਿਨਾਂ ਨੌਕਰੀ ਮਿਲਣ ਦੀ ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ। 

ਉਨ੍ਹਾਂ ਵੱਲੋਂ ਲਾਗੂ ਨੀਤੀਆਂ ਕਾਰਨ ਹੀ ਅੱਜ ਗਰੀਬ ਘਰਾਂ ਦੇ ਬੱਚੇ ਬਿਨਾਂ ਪੈਸਿਆਂ ਅਤੇ ਬਿਨਾਂ ਕਿਸੇ ਸਿਫਾਰਸ਼ ਦੇ ਐਸਸੀਐਸ ਪੱਧਰ ਤੱਕ ਦੀਆਂ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਸ੍ਰੀ ਹਰਵਿੰਦਰ ਕਲਿਆਣ ਨੇ ਕਿਹਾ ਕਿ ਸ੍ਰੀ ਮਨੋਹਰ ਲਾਲ ਨੇ ਹਰਿਆਣਾ ਵਿੱਚ ਸੁਸ਼ਾਸਨ (ਗੁੱਡ ਗਵਰਨੈਂਸ) ਸਥਾਪਿਤ ਕੀਤਾ ਅਤੇ ਉਨ੍ਹਾਂ ਦੀਆਂ ਨੀਤੀਆਂ 'ਤੇ ਚੱਲਦਿਆਂ ਮੌਜੂਦਾ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਹਰਿਆਣਾ ਨੂੰ ਅੱਗੇ ਵਧਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੌਜੂਦਾ ਕੇਂਦਰ ਅਤੇ ਸੂਬਾ ਸਰਕਾਰ ਭਾਰਤ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਪੂਰਾ ਕਰੇਗੀ। ਹਰਿਆਣਾ ਦੇ ਉਦਯੋਗ ਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਮੈਂ ਆਪਣੇ 40 ਸਾਲਾਂ ਦੇ ਸਿਆਸੀ ਸਫਰ ਵਿੱਚ ਬਹੁਤ ਸਾਰੀਆਂ ਸਰਕਾਰਾਂ ਬਦਲਦੀਆਂ ਦੇਖੀਆਂ ਹਨ। ਸਾਲ 2014 ਵਿੱਚ ਬਣੀ ਭਾਜਪਾ ਸਰਕਾਰ ਨੇ ਜਿਸ ਤਰ੍ਹਾਂ 'ਹਰਿਆਣਾ ਇੱਕ-ਹਰਿਆਣਵੀ ਇੱਕ' ਦੀ ਭਾਵਨਾ ਨਾਲ ਕੰਮ ਸ਼ੁਰੂ ਕੀਤਾ ਹੈ, ਉਸ ਦਾ ਪੂਰਾ ਸਿਹਰਾ ਸ਼੍ਰੀ ਮਨੋਹਰ ਲਾਲ ਜੀ ਨੂੰ ਜਾਂਦਾ ਹੈ।

ਉਨ੍ਹਾਂ ਦਾ ਜੀਵਨ ਇੱਕ ਸੰਤ ਤੋਂ ਕੁਸ਼ਲ ਪ੍ਰਸ਼ਾਸਕ ਬਣਨ ਦੀ ਜਿਉਂਦੀ-ਜਾਗਦੀ ਮਿਸਾਲ ਹੈ। 2014 ਤੋਂ ਪਹਿਲਾਂ ਲੋਕ ਬੱਚਿਆਂ ਦੀਆਂ ਨੌਕਰੀਆਂ ਲਈ ਚੰਡੀਗੜ੍ਹ ਦੇ ਚੱਕਰ ਕੱਟਦੇ ਰਹਿੰਦੇ ਸਨ, ਪਰ ਜਦੋਂ ਸ਼੍ਰੀ ਮਨੋਹਰ ਲਾਲ ਨੇ ਨਿਰਪੱਖ ਭਰਤੀ ਨੀਤੀ ਲਾਗੂ ਕੀਤੀ ਤਾਂ ਇੱਕ-ਇੱਕ ਪਿੰਡ ਵਿੱਚ ਗਰੀਬ ਘਰਾਂ ਦੇ ਸੌ-ਸੌ ਬੱਚੇ ਨੌਕਰੀ ਲੱਗੇ, ਜਿਸ ਦੀ ਕਿਸੇ ਨੂੰ ਉਮੀਦ ਨਹੀਂ ਸੀ।

ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਕਿਸੇ ਕਾਰਨ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਖੁਦ ਇਸ ਪ੍ਰੋਗਰਾਮ ਵਿੱਚ ਨਹੀਂ ਆ ਸਕੇ, ਪਰ ਉਨ੍ਹਾਂ ਨੇ ਆਪਣਾ ਸੰਦੇਸ਼ ਭੇਜਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਅਤੇ ਸ਼੍ਰੀ ਮਨੋਹਰ ਲਾਲ ਨੂੰ ਜਨਮ ਦਿਨ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਰਪੰਚ ਰਾਮਫਲ ਪੂਨੀਆ ਸਮੇਤ ਕਈ ਹੋਰ ਮਾਣਯੋਗ ਵਿਅਕਤੀ ਮੌਜ਼ਦ ਸਨ।

 

 

 

Tags: Harvinder Kalyan , BJP Haryana , Haryana , Rao Narbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD