Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਤੀਸਰਾ ਐਲਾਨ - ਜਲਾਲਾਬਾਦ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ

ਮੰਡੀ ਅਰਨੀਵਾਲਾ ਵਿੱਚ ਬਣੇਗੀ ਪੰਜਾਬ ਦੀ ਸਭ ਤੋਂ ਪਹਿਲੀ ਜਾਮਣ ਮੰਡੀ-ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਰੱਖਿਆ ਨੀਹ ਪੱਥਰ

Jagdeep Kamboj Goldy, AAP Punjab, Jalalabad

Gurpreet Singh

Gurpreet Singh

5 Dariya News

ਜਲਾਲਾਬਾਦ/ਫਾਜ਼ਿਲਕਾ , 06 May 2026

Last updated on: May 06, 2026, 15:20 IST

ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਐਲਾਨੇ ਦੱਸ ਦਿਨ ਦੱਸ ਵੱਡੇ ਐਲਾਨ ਦੇ ਤਹਿਤ ਅੱਜ ਤੀਜੇ ਦਿਨ ਵਿਧਾਇਕ ਜਲਾਲਾਬਾਦ ਨੇ ਜਲਾਲਾਬਾਦ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ ਦਿੱਤਾ ਹੈ। ਇਸੇ ਤਹਿਤ ਹੀ ਅੱਜ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਜਾਮਣ ਮੰਡੀ ਦਾ ਨੀਂਹ ਪੱਥਰ ਰੱਖਿਆ।

ਜਲਾਲਬਾਦ ਵਾਸੀਆਂ ਨੂੰ ਵਧਾਈ ਦਿੰਦਿਆਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਪੰਜਾਬ ਦੀ ਸਭ ਤੋਂ ਪਹਿਲੀ ਇਤਿਹਾਸਿਕ ਮੰਡੀ ਜਾਮਨ ਅਰਨੀਵਾਲਾ ਵਿਖੇ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੰਡੀ 9 ਕਰੋੜ 85 ਲੱਖ ਦੀ ਲਾਗਤ ਦੇ ਨਾਲ 14 ਏਕੜ ਵਿੱਚ ਤਿਆਰ ਹੋਵੇਗੀ ਤੇ ਇਸ ਮੰਡੀ ਦਾ ਨਾਮ ਸੰਤ ਬਾਬਾ ਤਾਰਾ ਸਿੰਘ ਜੀ ਖੁਸਦਿਲ ਜੀ ਅਨਾਜ, ਫਰੂਟ, ਵੈਜੀਟੇਬਲ ਤੇ ਜਾਮਨ ਮੰਡੀ ਹੋਵੇਗਾ।

 ਉਨ੍ਹਾਂ ਕਿਹਾ ਕਿ ਇਸ ਮੰਡੀ ਦੇ ਬਣਨ ਨਾਲ ਵਪਾਰੀ ਬਾਹਰਲੇ ਸ਼ਹਿਰਾਂ ਤੋਂ ਜਾਮਨ ਖਰੀਦਣ ਅਰਨੀਵਾਲਾ ਆਉਣਗੇ। ਇਸ ਪ੍ਰਕਾਰ ਇੱਥੇ ਵਪਾਰ ਵੀ ਵਧੇਗਾ ਤੇ ਅਰਨੀਵਾਲਾ ਵੀ ਇੱਕ ਇਤਿਹਾਸਿਕ ਜਾਮਨ ਮੰਡੀ ਦੇ ਨਾਮ ਤੇ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਡੀ ਵਿੱਚ ਕਿਸਾਨ ਤੇ ਵਪਾਰੀ ਜਾਮਨ ਦੇ ਨਾਲ ਨਾਲ ਸਬਜ਼ੀ, ਫਲ ਤੇ ਫਸਲਾਂ ਖਰੀਦ ਵੇਚ ਸਕਣਗੇ!

ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਜਲਾਲਾਬਾਦ ਹਲਕੇ ਨੂੰ ਵਿਕਾਸ ਦੇ ਕੰਮਾਂ ਲਈ ਗ੍ਰਾਂਟ ਦਿੱਤੀ ਜਾ ਰਹੀ ਹੈ ਤੇ ਨਵੇਂ ਨਵੇਂ ਵਿਕਾਸ ਪ੍ਰਾਜੈਕਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਥੇ ਇਤਿਹਾਸਿਕ ਮੰਡੀ ਬਣਾਈ ਜਾ ਰਹੀ ਹੈ ਜੋ ਕਿ ਕਾਫੀ ਸਲਾਘਾਯੋਗ ਉਪਰਾਲਾ ਹੈ ਤੇ ਇਹ ਉਪਰਾਲਾ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗਾ। 

ਇਸ ਨਾਲ ਇਲਾਕੇ ਦੇ ਬਾਗਬਾਨਾਂ ਨੂੰ ਵੱਡਾ ਲਾਭ ਹੋਵੇਗਾ ਇਸ ਤੋਂ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੇ ਮੰਡੀਕਰਨ ਵਿੱਚ ਸੌਖ ਹੋਵੇਗੀ ਅਤੇ ਇਸ ਉਪਰਾਲੇ ਨਾਲ ਉਹਨਾਂ ਦੀ ਆਮਦਨ ਵਾਧੇ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਏਨੀਆਂ ਗਰੰਟੀਆਂ ਤੇ ਇੰਨੇ ਵਿਕਾਸ ਦੇ ਕੰਮ ਕਿਸੇ ਵੀ ਸਰਕਾਰ ਦੇ ਸਮੇਂ ਵਿੱਚ ਨਹੀਂ ਹੋਏ ਜਿੰਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮੇਂ ਵਿੱਚ ਹੋਏ ਹਨ, ਇਸ ਲਈ ਉਹ ਪੰਜਾਬ ਸਰਕਾਰ ਦੇ ਤਹਿਤ ਦਿਲੋਂ ਧੰਨਵਾਦੀ ਹਨ ਜਿਨਾਂ ਨੇ ਸਾਡੇ ਹਲਕੇ ਨੂੰ ਇਨਾ ਮਾਣ ਬਖਸ਼ਿਆ ਹੈ!

 

Tags: Jagdeep Kamboj Goldy , AAP Punjab , Jalalabad

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD