Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਭਾਸ਼ਾ ਵਿਭਾਗ ਪੰਜਾਬ ਨੇ ਕਰਾਇਆ ਕੁਲਵੰਤ ਸਿੰਘ ਵਿਰਕ ਯਾਦਗਾਰੀ ਕਹਾਣੀ ਸਮਾਗਮ

Language Department Punjab, Punjabi Bhasha Vibhag, Bhasha Vibhag, Punjabi Bhasha Vibhag Patiala

Gurpreet Singh

Gurpreet Singh

5 Dariya News

ਪਟਿਆਲ਼ਾ , 06 May 2026

Last updated on: May 06, 2026, 15:23 IST

ਪੰਜਾਬ ਸਰਕਾਰ ਦੀ ਸਰਪ੍ਰਸਤੀ ਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਪ੍ਰਸਿੱਧ ਪੰਜਾਬੀ ਕਹਾਣੀਕਾਰ ਕੁਲਵੰਤ ਸਿੰਘ ਵਿਰਕ ਦੀ ਯਾਦ ਨੂੰ ਸਮਰਪਿਤ ਕਹਾਣੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਦੋ ਪ੍ਰਸਿੱਧ ਸਮਕਾਲੀ ਕਹਾਣੀਕਾਰਾਂ ਅਜਮੇਰ ਸਿੱਧੂ ਅਤੇ ਸਾਂਵਲ ਧਾਮੀ ਦੀਆਂ ਕਹਾਣੀਆਂ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਡਾ.ਸੁਰਜੀਤ ਸਿੰਘ ਨੇ ਕੀਤੀ। 

ਇਸ ਪ੍ਰੋਗਰਾਮ ਦੇ ਪਹਿਲੇ ਭਾਗ ਵਿੱਚ ਡਾਇਰੈਕਟਰ ਭਾਸ਼ਾ ਵਿਭਾਗ ਸ. ਜਸਵੰਤ ਸਿੰਘ ਜ਼ਫ਼ਰ ਨੇ ਆਏ ਕਹਾਣੀਕਾਰਾਂ, ਵਿਦਵਾਨਾਂ ਤੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਕੁਲਵੰਤ ਸਿੰਘ ਵਿਰਕ ਦੀ ਹੁਨਰੀ ਨਿੱਕੀ ਕਹਾਣੀ ਦੀ ਵਿਸ਼ੇਸ਼ਤਾ ਬਾਰੇ ਗੱਲਾਂ ਸਾਂਝੀਆਂ ਕੀਤੀਆਂ। ਉਹਨਾਂ ਕੁਲਵੰਤ ਸਿੰਘ ਵਿਰਕ ਨੂੰ ਪੰਜਾਬੀ ਬੰਦੇ ਦੇ ਅਵਚੇਤਨ ਨੂੰ ਫੜਨ ਵਾਲਾ ਕਹਾਣੀਕਾਰ ਆਖਦਿਆਂ ਉਸ ਦੁਆਰਾ ਨਿੱਕੀ ਕਹਾਣੀ ਦੇ ਵਿਕਾਸ ਵਿੱਚ ਪਾਏ ਯੋਗਦਾਨ ਬਾਰੇ ਚਾਨਣਾ ਪਾਇਆ। 

ਕਹਾਣੀਕਾਰ ਅਜਮੇਰ ਸਿੱਧੂ ਨੇ ਆਰਟੀਫਿਸ਼ਲ ਇੰਟੈਲੀਜੈਂਸ ਵਿਸ਼ੇ ਨਾਲ ਸੰਬੰਧਿਤ ਆਪਣੀ ਕਹਾਣੀ 'ਬਰਫ ਦੀ ਬੁਲਬੁਲ' ਪੜ੍ਹੀ ਜਿਸ ਦੀ ਭਰਪੂਰ ਪ੍ਰਸੰਸਾ ਹੋਈ। ਸ਼੍ਰੀ ਸਾਂਵਲ ਧਾਮੀ ਨੇ ਪੰਜਾਬ ਵੰਡ ਨਾਲ ਸੰਬੰਧਿਤ ਆਪਣੀ ਕਹਾਣੀ 'ਗਰਾਈਂ' ਪੜ੍ਹੀ, ਜਿਸ ਨਾਲ ਪੰਜਾਬੀ ਭਾਈਚਾਰੇ ਦੀਆਂ ਵਿਭਿੰਨ ਪਰਤਾਂ ਉਘੜ ਕੇ ਸਾਹਮਣੇ ਆਈਆਂ ਅਤੇ ਪੰਜਾਬੀ ਭਾਈਚਾਰੇ ਦੇ ਵਡੱਪਣ ਦੀ ਗੱਲ ਸਾਹਮਣੇ ਆਈ।  

ਡਾ. ਸੁਰਜੀਤ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕੁਲਵੰਤ ਸਿੰਘ ਵਿਰਕ ਬਾਰੇ  ਕਿਹਾ ਕਿ ਪੰਜਾਬੀ ਦੀ ਨਿੱਕੀ ਕਹਾਣੀ ਦੇ ਖੇਤਰ ਵਿੱਚ ਵਿਰਕ ਦਾ ਸਥਾਨ ਮੀਲ ਪੱਥਰ ਵਾਂਗ ਹੈ। ਉਸ ਦੀ ਕਹਾਣੀ ਦੀਆਂ ਵਿਸ਼ੇਸ਼ਤਾਵਾਂ ਉਸ ਤੋਂ ਅਗਲੀ ਪੀੜ੍ਹੀ ਦੇ ਕਥਾਕਾਰਾਂ ਲਈ ਪ੍ਰਤਿਮਾਨ ਵਾਂਗ ਸਥਾਪਿਤ ਹੋਈਆਂ। 

ਕਹਾਣੀਕਾਰਾਂ ਬਾਰੇ ਉਹਨਾਂ ਕਿਹਾ ਕਿ ਸਾਂਵਲ ਧਾਮੀ ਦੀ ਕਹਾਣੀ ਜਿੱਥੇ ਪੰਜਾਬੀ ਬੰਦੇ ਦੇ ਅੰਦਰਲੇ ਦੁੱਖ/ਦਰਦ ਨੂੰ ਆਵਾਜ਼ ਦਿੰਦੀ ਹੈ ਅਤੇ ਜੀਵਨ ਦੇ ਅਣਛੋਹੇ ਪੱਖਾਂ ਨੂੰ ਛੋਂਹਦੀ ਹੈ ਉਥੇ ਆਪਣੀ ਕਾਵਿਕ ਭਾਸ਼ਾ ਰਾਹੀਂ ਮੋਹਿਤ ਵੀ ਕਰਦੀ ਹੈ। ਇਸੇ ਤਰ੍ਹਾਂ ਅਜਮੇਰ ਸਿੱਧੂ ਦੀ ਕਹਾਣੀ ਪੰਜਾਬ ਦੇ ਅਵਚੇਤਨ, ਗਿਆਨ, ਵਿਗਿਆਨ ਵੱਲ ਰੁਚਿਤ ਰਹਿੰਦਿਆਂ ਪੰਜਾਬੀ ਬੰਦੇ ਦੀਆਂ ਮਾਨਸਿਕਤਾ ਦੀਆਂ ਅਜੀਬ ਗੰਢਾਂ ਨੂੰ ਖੋਲ੍ਹਦੀ ਹੈ। 

ਉਹ ਅਜਿਹਾ ਸਮਕਾਲੀ ਕਹਾਣੀਕਾਰ ਹੈ ਜਿਹੜਾ ਸਮਕਾਲ ਦੀਆਂ ਘਟਨਾਵਾਂ ਤੇ ਵਰਤਾਰਿਆਂ ਨੂੰ ਆਪਣੀ ਕਹਾਣੀ ਵਿੱਚ ਭਵਿੱਖਮੁਖੀ ਦ੍ਰਿਸ਼ਟੀ ਨਾਲ ਸਮੇਟਦਾ ਹੈ। ਇਸ ਦੌਰਾਨ ਵਿਭਾਗ ਵੱਲੋਂ ਡਾ. ਸੁਰਜੀਤ ਸਿੰਘ, ਅਜਮੇਰ ਸਿੱਧੂ ਅਤੇ  ਸਾਂਵਲ ਧਾਮੀ ਦਾ ਵਿਭਾਗੀ ਸ਼ਾਲਾਂ ਅਤੇ ਕਿਤਾਬਾਂ ਦੇ ਸੈੱਟਾਂ ਨਾਲ ਸਨਮਾਨ ਕੀਤਾ ਗਿਆ। ਸਮਾਗਮ ਦੇ ਅੰਤ ਉੱਤੇ ਤੇਜਿੰਦਰ ਸਿੰਘ ਗਿੱਲ ਸਹਾਇਕ ਡਾਇਰੈਕਟਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਭੁਪਿੰਦਰਾ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ, ਸਾਬਕਾ ਆਈ.ਆਰ.ਐਸ. ਹਰਜੀਤ ਸਿੰਘ ਸੋਹੀ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫ਼ੈਸਰ ਬਲਦੇਵ ਸਿੰਘ ਧਾਲੀਵਾਲ , ਸਾਬਕਾ ਡਿਪਟੀ ਡਾਇਰੈਕਟਰ ਸਤਨਾਮ ਸਿੰਘ, ਸ਼੍ਰੋਮਣੀ ਕਵੀ ਬਲਵਿੰਦਰ ਸੰਧੂ, ਕੁਲਵੰਤ ਸਿੰਘ ਨਾਰੀਕੇ, ਜੋਗਾ ਸਿੰਘ ਧਨੌਲਾ, ਡਾ. ਗੁਰਦੇਵ ਸਿੰਘ, ਡਾ.ਸਰਬਜੀਤ ਕੌਰ ਤੋਂ ਇਲਾਵਾ  ਵਿਭਾਗ ਦੇ ਡਿਪਟੀ ਡਾਇਰੈਕਟਰ ਆਲੋਕ ਚਾਵਲਾ,  ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਸੁਖਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਰਿੰਦਰ ਕੌਰ , ਦਵਿੰਦਰ ਕੌਰ ਤੇ ਰਾਬੀਆ, ਡਾ. ਸੰਤੋਖ ਸਿੰਘ ਸਤਪਾਲ ਸਿੰਘ ਖੋਜ ਅਫ਼ਸਰ ਸਮੇਤ ਵਿਭਾਗ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ। ਮੰਚ ਸੰਚਾਲਨ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਬਾਖ਼ੂਬੀ ਕੀਤਾ।

 

Tags: Language Department Punjab , Punjabi Bhasha Vibhag , Bhasha Vibhag , Punjabi Bhasha Vibhag Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD