Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ 7 ਮਈ ਨੂੰ ਸ਼ੁਕਰਾਨਾ ਯਾਤਰਾ ਤਹਿਤ ਕੋਟਕਪੂਰਾ ਪਹੁੰਚਣਗੇ : ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਨੇ ਤਿਆਰੀਆਂ ਦਾ ਲਿਆ ਜਾਇਜ਼ਾ ਲੈਣ ਲਈ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

Kultar Singh Sandhwan, AAP Punjab, Kotkapura, PoonamDeep Kaur, DC Faridkot, Deputy Commissioner Faridkot, Faridkot

Gurpreet Singh

Gurpreet Singh

5 Dariya News

ਕੋਟਕਪੂਰਾ , 06 May 2026

Last updated on: May 06, 2026, 15:34 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਕੋਟਕਪੂਰਾ ਪਹੁੰਚਣਗੇ, ਜਿੱਥੇ ਉਹ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ। ਇਸ ਸੰਬੰਧੀ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। 

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ , ਐਸਐਸਪੀ ਫ਼ਰੀਦਕੋਟ ਡਾ. ਪ੍ਰੱਗਿਆ ਜੈਨ, ਐਸਡੀਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਦੌਰਾਨ ਸਮਾਗਮ ਦੀਆਂ ਤਿਆਰੀਆਂ, ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਵਿਵਸਥਾ ਅਤੇ ਲੋਕਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਸਤਿਕਾਰ ਨੂੰ ਬਰਕਰਾਰ ਰੱਖਣ ਲਈ ਮਾਨ ਸਰਕਾਰ ਵੱਲੋਂ ਲਿਆਂਦਾ ਗਿਆ ‘ਸਤਿਕਾਰ (ਸੋਧ) ਬਿੱਲ 2026’ ਹੁਣ ਇੱਕ ਇਤਿਹਾਸਕ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਇਸ ਮਹੱਤਵਪੂਰਨ ਉਪਰਾਲੇ ਦੀ ਖੁਸ਼ੀ ਅਤੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਸ਼ੁਕਰਾਨੇ ਵਜੋਂ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਕੋਟਕਪੂਰਾ ਫੇਰੀ ਇਲਾਕੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। 

ਉਨ੍ਹਾਂ ਅਧਿਕਾਰੀਆਂ/ ਪਾਰਟੀ ਵਰਕਰਾਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ ਤੇ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਲਾਕੇ ਦੇ ਸਮੂਹ ਪੰਚ-ਸਰਪੰਚਾਂ, ਆਹੁਦੇਦਾਰਾਂ, ਵਰਕਰਾਂ, ਧਾਰਮਿਕ ਸਖਸ਼ੀਅਤਾਂ ਅਤੇ ਵੱਖ-ਵੱਖ ਸਭਾ-ਸੋਸਾਇਟੀਆਂ ਅਤੇ ਐਸੋਸੀਏਸ਼ਨਾਂ ਨੂੰ ਅਪੀਲ ਕੀਤੀ ਕਿ ਉਹ 7 ਮਈ ਨੂੰ ਸ਼ਾਮ 4 ਵਜੇ ਬਠਿੰਡਾ ਰੋਡ ਸਥਿਤ ਕੋਟਕਪੂਰਾ ਮੰਡੀ ਗੇਟ ਕੋਲ ਇਕੱਠੇ ਹੋ ਕੇ ਇਸ ਇਤਿਹਾਸਕ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। 

ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬ ਦੀ ਧਾਰਮਿਕ ਅਤੇ ਸਮਾਜਿਕ ਏਕਤਾ ਦਾ ਪ੍ਰਤੀਕ ਬਣੇਗਾ ਅਤੇ ਸਤਿਕਾਰ ਤੇ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

 

Tags: Kultar Singh Sandhwan , AAP Punjab , Kotkapura , PoonamDeep Kaur , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD