Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ

ਬਰਨਾਲਾ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਤੋਂ ਮਿਲੇਗੀ ਪੂਰੀ ਤਰ੍ਹਾਂ ਨਿਜਾਤ

Gurmeet Singh Meet Hayer, Meet Hayer, AAP Punjab

Gurpreet Singh

Gurpreet Singh

5 Dariya News

ਹੰਡਿਆਇਆ (ਬਰਨਾਲਾ) , 06 May 2026

Last updated on: May 06, 2026, 15:54 IST

ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ ਲਈ 83 ਕਰੋੜ ਰੁਪਏ ਖਰਚੇ ਜਾਣੇ ਹਨ। 

ਓਹਨਾਂ ਦੱਸਿਆ ਕਿ 6963.55 ਲੱਖ ਰੁਪਏ ਸਿਰਫ ਸੀਵਰੇਜ ਦੇ ਨਿਕਾਸੀ ਸਿਸਟਮ ਲਈ ਖਰਚੇ ਜਾਣੇ ਹਨ ਤੇ ਇਸ ਕੰਮ ਲਈ ਟੈਂਡਰ ਲੱਗਣ ਤੋਂ ਬਾਅਦ ਹੁਣ ਸ਼ੁਰੂਆਤ ਹੋ ਗਈ ਹੈ। ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 65 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾਣੀ ਹੈ ਜਿਸ ਮਗਰੋਂ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਰਹੇਗੀ।

ਓਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਹਨ। ਓਹਨਾਂ ਕਿਹਾ ਕਿ ਜਿੱਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਓਥੇ ਸੜਕਾਂ ਚੌੜੀਆਂ (10 ਤੋਂ 18 ਫੁੱਟ) ਵੀ ਕੀਤੀਆਂ ਜਾ ਰਹੀਆਂ ਹਨ।

ਇਸ ਤੋਂ ਇਲਾਵਾ 300 ਕਰੋੜ ਰੁਪਏ ਸਿਰਫ ਜਲ ਸਰੋਤ ਮਹਿਕਮੇ ਰਾਹੀਂ ਲਿਆਂਦੇ ਗਏ ਹਨ ਜਿਸ ਨਾਲ ਖੇਤਾਂ ਵਿਚ ਪਾਈਪਲਾਈਨਾਂ ਪਾਈਆਂ ਗਈਆਂ ਹਨ, ਇਸ ਤੋਂ ਇਲਾਵਾ ਮੋਘੇ ਨਵੇਂ ਕੱਢਣ ਦੇ ਨਾਲ ਨਾਲ ਖਾਲ ਬਹਾਲ ਕੀਤੇ ਗਏ ਹਨ। ਓਹਨਾਂ ਦਾਅਵਾ ਕੀਤਾ ਕਿ ਇਨ੍ਹਾਂ ਉਪਰਾਲਿਆਂ ਨਾਲ ਇਲਾਕੇ ਵਿਚ ਪਾਣੀ ਦਾ ਪੱਧਰ ਹੋਰ ਨੀਵਾਂ ਜਾਣ ਤੋਂ ਰੁਕਿਆ ਹੈ, ਕਿਉੰਕਿ ਨਹਿਰੀ ਪਾਣੀ ਦੀ ਲਾਗਤ ਵਧੀ ਹੈ। ਓਹਨਾਂ ਕਿਹਾ ਕਿ ਬਰਨਾਲਾ ਹਲਕੇ ਵਿਚ ਆਉਂਦੇ ਦਿਨੀ ਹੋਰ ਵੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐਕਸੀਅਨ ਸੀਵਰੇਜ ਬੋਰਡ ਐੱਸ ਐੱਸ ਢਿੱਲੋਂ, ਗੁਰਜੀਤ ਸਿੰਘ ਰਾਮਨਵਾਸੀਆ, ਨਛੱਤਰ ਸਿੰਘ (ਸਟੈਂਡਰਡ ਕੰਬਾਈਨ), ਮੱਖਣ ਸਿੰਘ (ਬਲਕਾਰ ਕੰਬਾਈਨ), ਗੁਰਮੇਲ ਸਿੰਘ ਤੇ ਇਲਾਕੇ ਦੇ ਹੋਰ ਪਤਵੰਤੇ ਮੌਜੂਦ ਸਨ। 

 

Tags: Gurmeet Singh Meet Hayer , Meet Hayer , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD