Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਰਮੀਤ ਸਿੰਘ ਖੁੱਡੀਆ ਨੇ ਗੋਲਡ ਮੈਡਲਿਸਟ ਕਬੱਡੀ ਖਿਡਾਰਨ ਸਿਮਰਨ ਕੰਬੋਜ ਦਾ ਕੀਤਾ ਸਨਮਾਨ

Gurmeet Khudian, Gurmeet Singh Khudian, AAP Punjab

Gurpreet Singh

Gurpreet Singh

5 Dariya News

ਲੰਬੀ / ਮਲੋਟ /ਸ੍ਰੀ ਮੁਕਤਸਰ ਸਾਹਿਬ , 06 May 2026

Last updated on: May 06, 2026, 16:29 IST

ਚੀਨ ਵਿਖੇ ਏਸ਼ੀਅਨ ਖੇਡਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਵਿੱਚ ਸੋਨੇ ਦਾ ਤਗ਼ਮਾ ਜਿੱਤ ਕੇ ਲਿਆਉਣ ਵਾਲੀ ਕਬੱਡੀ ਖਿਡਾਰਨ ਸਿਮਰਨ ਕੰਬੋਜ਼ ਨੂੰ ਯਾਦਗਾਰੀ ਚਿੰਨ ਅਤੇ ਆਪਣੀ ਨੇਕ ਕਮਾਈ ਵਿੱਚੋਂ  51,000 ਰੁਪਏ ਨਕਦ ਦੇ ਕੇ ਸ.ਗੁਰਮੀਤ ਸਿੰਘ ਖੁੱਡੀਆ ਖੇਤੀਬਾੜੀ ਮੰਤਰੀ ਪੰਜਾਬ ਨੇ ਬੀਤੇ ਦਿਨ ਹਲਕਾ ਲੰਬੀ ਦੇ ਪਿੰਡ ਪੰਜਾਵਾ ਪਹੁੰਚ ਕੇ ਹੌਂਸਲਾ ਅਫ਼ਜਾਈ ਕੀਤੀ। ਕਬੱਡੀ ਖਿਡਾਰਨ ਅਤੇ ਉਸ ਦੇ ਪਿਤਾ ਸੁਖਪਾਲ ਚੰਦ ਕੰਬੋਜ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਇਲਾਕੇ ਦੀ ਸ਼ਾਨ ਇਸ ਖਿਡਾਰਨ ਧੀ ਨੂੰ ਉਹਨਾਂ ਨਾਲ ਮਿਲਾਉਣਗੇ ਅਤੇ ਪੰਜਾਬ ਸਰਕਾਰ ਵਿਚ ਨੌਕਰੀ ਦੇਣ ਦੀ ਸਿਫ਼ਾਰਸ਼ ਵੀ ਕਰਨਗੇ।

ਉਹਨਾਂ ਕਿਹਾ ਕਿ ਕਬੱਡੀ ਖਿਡਾਰਨ ਸਿਮਰਨ ਕੰਬੋਜ ਨੇ ਅੰਤਰਰਾਸ਼ਟਰੀ ਪੱਧਰ ਤੇ ਸੋਨ ਤਗ਼ਮਾ ਹਾਸਿਲ ਕਰਕੇ ਆਪਣਾ, ਮਾਪਿਆਂ, ਹਲਕੇ ਤੇ ਪੰਜਾਬ ਤੋਂ ਇਲਾਵਾ ਦੇਸ਼ ਦਾ ਨਾਂਅ ਰੋਸ਼ਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਖਿਡਾਰਨ ਸਿਮਰਨ ਕੰਬੋਜ ਨੇ ਦੱਸਿਆ ਕਿ ਉਹ ਪਹਿਲਾਂ ਵੀ 25 ਤੋਂ ਵੱਧ ਨੈਸ਼ਨਲ ਮੁਕਾਬਲਿਆਂ ਵਿਚ ਭਾਗ ਲੈ ਚੁੱਕੀ ਹੈ ਅਤੇ ਕਈ ਵਾਰ ਤਗਮੇ ਜਿੱਤ ਚੁੱਕੀ ਹੈ। 

ਉਸ ਦੀ ਇਸ ਲਗਾਤਾਰ ਮਿਹਨਤ ਤੇ ਵਧੀਆ ਪ੍ਰਦਰਸ਼ਨ ਕਰਕੇ ਹੁਣ ਉਹ ਜਪਾਨ ਵਿਚ ਹੋਣ ਵਾਲੀਆਂ ਏਸ਼ੀਅਨ ਖੇਡਾਂ ਲਈ ਕੈਂਪ ਵਿਚ ਵੀ ਚੁਣੀ ਗਈ ਹੈ। ਪਿੰਡ ਪੰਜਾਵਾ ਦੇ ਵਾਸੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹਨਾਂ ਦੇ ਪਿੰਡ ਦੀ ਧੀ ਨੇ ਅੰਤਰਰਾਸ਼ਟਰੀ ਪੱਧਰ ਤੇ ਦੇਸ਼ ਦਾ ਨਾਂਅ ਰੋਸ਼ਨ ਕੀਤਾ। 

ਇਸ ਮੌਕੇ ਹਰਮਨ ਕੰਬੋਜ, ਗੁਰਬਾਜ ਸਿੰਘ ਵਣਵਾਲਾ, ਨਿਰਜੀਤ ਸਿੰਘ ਸਰਪੰਚ ਤੱਪਾਖੇੜਾ, ਰਮੇਸ਼ ਕੁਮਾਰ ਸਰਪੰਚ ਪੰਜਾਵਾ ਤੇ ਪਿੰਡ ਵਾਸੀ ਹਾਜ਼ਰ ਸਨ ।

 

Tags: Gurmeet Khudian , Gurmeet Singh Khudian , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD