Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਧੂਰੀ ਸ਼ਹਿਰ ਦੇ 33 ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ 82.50 ਲੱਖ ਰੁਪਏ ਦੀ ਮਿਲੀ ਮਾਲੀ ਮਦਦ

ਓ.ਐਸ.ਡੀ. ਸੁਖਵੀਰ ਸਿੰਘ ਨੇ ਪੱਕੇ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਸੌਂਪੇ

Sukhveer Singh, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 06 May 2026

Last updated on: May 06, 2026, 16:38 IST

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਦੇ 33 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਬਣਾਉਣ ਲਈ ਕੁੱਲ 82.50 ਲੱਖ ਰੁਪਏ ਦੀ ਮਾਲੀ ਮਦਦ ਪ੍ਰਦਾਨ ਕਰਨ ਦੇ ਮਨਜ਼ੂਰੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਚਾਰ ਪੜਾਵਾਂ ਵਿੱਚ ਜਮ੍ਹਾਂ ਹੁੰਦੀ ਹੈ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ।ਉਨ੍ਹਾਂ ਕਿਹਾ ਕਿ ਪੱਕੇ ਮਕਾਨ ਮਨੁੱਖ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਪਰਿਵਾਰ ਛੱਤ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਮਿਲੀ ਮਦਦ ਨਾਲ ਆਪਣੇ ਮਕਾਨਾਂ ਦੇ ਨਿਰਮਾਣ ਕਾਰਜ ਨੂੰ ਜਲਦ ਪੂਰਾ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਸਕੀਮਾਂ ਦਾ ਵੀ ਲਾਭ ਲੈਣ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸੌਖੀ ਪ੍ਰਕਿਰਿਆ ਰਾਹੀਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਵੱਧ ਰਿਹਾ ਹੈ ਅਤੇ ਉਹ ਖੁਦ ਨੂੰ ਸਰਕਾਰ ਨਾਲ ਜੁੜਿਆ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਸੀ.ਐਮ.ਐਫ.ਓ. ਡਾ. ਅਰਵਿੰਦ ਕੁਮਾਰ, ਵਕਫ਼ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਈ.ਓ. ਗੁਰਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਨਰੇਸ਼ ਸਿੰਗਲਾ ਸਮੇਤ ਹੋਰ ਗਣਮਾਨਯ ਵਿਅਕਤੀ ਵੀ ਹਾਜ਼ਰ ਸਨ।

 

Tags: Sukhveer Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD