Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ: ਓ.ਐਸ.ਡੀ. ਸੁਖਵੀਰ ਸਿੰਘ

Sukhveer Singh, AAP Punjab, Dhuri

Gurpreet Singh

Gurpreet Singh

5 Dariya News

ਧੂਰੀ , 06 May 2026

Last updated on: May 06, 2026, 16:43 IST

ਹਲਕਾ ਧੂਰੀ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਂਦੇ ਹੋਏ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਇਲਾਕਿਆਂ ਤੋਂ ਆਏ ਲੋਕਾਂ ਨੇ ਆਪਣੇ ਰੋਜ਼ਮਰ੍ਹਾ ਦੇ ਮਸਲਿਆਂ, ਵਿਕਾਸ ਕਾਰਜਾਂ ਅਤੇ ਨਿੱਜੀ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਅਤੇ ਕਈ ਮਸਲਿਆਂ ਦਾ ਤੁਰੰਤ ਹੱਲ ਵੀ ਕੀਤਾ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਧੂਰੀ ਵਾਸੀਆਂ ਦੀ ਹਰ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਦਿਆਂ ਤੁਰੰਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਨਿਯਮਿਤ ਤੌਰ ’ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਿਆ ਰਹੇ। ਓ.ਐਸ.ਡੀ. ਸੁਖਵੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਲੋਕਾਂ ਨੂੰ ਸਹੂਲਤਾਂ ਘਰ ਦੇ ਨੇੜੇ ਹੀ ਮੁਹੱਈਆ ਕਰਵਾਉਣਾ ਹੈ ਅਤੇ ਹਰੇਕ ਵਿਅਕਤੀ ਨੂੰ ਇਨਸਾਫ ਅਤੇ ਸਹੂਲਤਾਂ ਦੀ ਸਮੇਂ-ਸਿਰ ਪ੍ਰਾਪਤੀ ਯਕੀਨੀ ਬਣਾਈ ਜਾ ਰਹੀ ਹੈ।

ਇਸ ਮੌਕੇ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ, ਡਾਇਰੈਕਟਰ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਅਨਿਲ ਮਿੱਤਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਬਲਵਿੰਦਰ ਸਿੰਘ (ਬਿੱਲੂ), ਬਲਦੇਵ ਸਿੰਘ ਖਾਲਸਾ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਡਾਇਰੈਕਟਰ ਸ਼ੂਗਰਫੈੱਡ ਜਸਪਾਲ ਸਿੰਘ ਭੁੱਲਰ, ਵੀਰਭਾਨ, ਦਵਿੰਦਰ ਸਿੰਘ ਅਤੇ ਐਡਵੋਕੇਟ ਰਾਜੀਵ ਚੌਧਰੀ ਸਮੇਤ ਹੋਰ ਵਿਅਕਤੀ ਮੌਜੂਦ ਸਨ।

 

Tags: Sukhveer Singh , AAP Punjab , Dhuri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD