Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰਵਨੀਤ ਸਿੰਘ ਬਿੱਟੂ ਦੀ ਮੁੱਖ ਮੰਤਰੀ ਮਾਨ ਨੂੰ ਚੁਣੌਤੀ — “ਸਬੂਤ ਹਨ ਤਾਂ ਭਾਜਪਾ ‘ਤੇ ਕੇਸ ਦਰਜ ਕਰੋ”

Ravneet Singh Bittu, Bharatiya Janata Party, BJP, Vineet Joshi, BJP Punjab

Web Admin

Web Admin

5 Dariya News

ਚੰਡੀਗੜ੍ਹ , 06 May 2026

Last updated on: May 07, 2026, 10:01 IST

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਹਨਾਂ ਕੋਲ ਭਾਜਪਾ ਖ਼ਿਲਾਫ਼ ਕੋਈ ਸਬੂਤ ਹਨ ਤਾਂ ਤੁਰੰਤ ਕੇਸ ਦਰਜ ਕੀਤਾ ਜਾਵੇ, ਨਹੀਂ ਤਾਂ ਪੰਜਾਬ ਦੇ ਲੋਕਾਂ ਅਤੇ ਭਾਜਪਾ ਤੋਂ ਮਾਫ਼ੀ ਮੰਗੀ ਜਾਵੇ।

ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ “ਆਪਰੇਸ਼ਨ ਸਿੰਦੂਰ” ਤੋਂ ਬਾਅਦ ਪੂਰਾ ਦੇਸ਼ ਦੇਸ਼ਭਗਤੀ ਅਤੇ ਤਿਰੰਗੇ ਦੇ ਸਨਮਾਨ ਵਿੱਚ ਇਕੱਠਾ ਸੀ, ਪਰ ਇਸੇ ਦੌਰਾਨ ਪੰਜਾਬ ਵਿੱਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਭਾਜਪਾ ‘ਤੇ ਲਗਾਏ ਦੋਸ਼ ਬਹੁਤ ਹੀ ਗੰਭੀਰ ਅਤੇ ਦੁੱਖਦਾਈ ਹਨ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਖੁਦ ਕਹਿ ਚੁੱਕੇ ਹਨ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਆਈਐਸਆਈ ਸਰਗਰਮ ਹੈ, ਜਦਕਿ ਦੂਜੇ ਪਾਸੇ ਮੁੱਖ ਮੰਤਰੀ ਬਿਨਾਂ ਸਬੂਤ ਭਾਜਪਾ ਨੂੰ ਬਦਨਾਮ ਕਰਨ ਵਿੱਚ ਲੱਗੇ ਹੋਏ ਹਨ।

ਬਿੱਟੂ ਨੇ ਕਿਹਾ ਕਿ ਭਾਜਪਾ ਦੇ ਦਫ਼ਤਰਾਂ ਅਤੇ ਆਗੂਆਂ ‘ਤੇ ਪਹਿਲਾਂ ਵੀ ਹਮਲੇ ਹੋ ਚੁੱਕੇ ਹਨ। ਉਹਨਾਂ ਜਲੰਧਰ ਵਿੱਚ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਜ਼ਿਕਰ ਕਰਦਿਆਂ ਪੁੱਛਿਆ ਕਿ ਅੱਜ ਤੱਕ ਉਸ ਮਾਮਲੇ ਵਿੱਚ ਕੀ ਕਾਰਵਾਈ ਹੋਈ ਅਤੇ ਦੋਸ਼ੀਆਂ ਨੂੰ ਕਿਉਂ ਨਹੀਂ ਫੜਿਆ ਗਿਆ। ਉਹਨਾਂ ਕਿਹਾ ਕਿ ਭਾਜਪਾ ਦੇ ਆਗੂ ਅਤੇ ਵਰਕਰ ਦੇਸ਼ਭਗਤ ਹਨ ਅਤੇ ਦੇਸ਼ ਵਿਰੋਧੀ ਤਾਕਤਾਂ ਦੇ ਨਿਸ਼ਾਨੇ ‘ਤੇ ਹਨ।

ਉਹਨਾਂ ਮੁੱਖ ਮੰਤਰੀ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਕਿ “ਜੇ ਹਿੰਮਤ ਹੈ ਤਾਂ ਭਾਜਪਾ ਆਗੂਆਂ ਅਤੇ ਵਰਕਰਾਂ ਖ਼ਿਲਾਫ਼ ਕੇਸ ਦਰਜ ਕਰੋ, ਸਬੂਤ ਮੀਡੀਆ ਸਾਹਮਣੇ ਰੱਖੋ ਅਤੇ ਪੁਲਿਸ ਨੂੰ ਭਾਜਪਾ ਦਫ਼ਤਰ ਭੇਜੋ। ਨਹੀਂ ਤਾਂ ਆਪਣੇ ਬਿਆਨਾਂ ਲਈ ਜਨਤਕ ਮਾਫ਼ੀ ਮੰਗੋ।” ਰਵਨੀਤ ਸਿੰਘ ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖਰਾਬ ਹੋ ਰਹੀ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਮਹੀਨਾ ਜਾਂ ਹਫ਼ਤਾ ਅਜਿਹਾ ਨਹੀਂ ਲੰਘਿਆ ਜਿੱਥੇ ਕਤਲ, ਗੈਂਗਵਾਰ ਜਾਂ ਧਮਾਕਿਆਂ ਦੀਆਂ ਘਟਨਾਵਾਂ ਨਾ ਹੋਈਆਂ ਹੋਣ। 

ਇਸਦੇ ਬਾਵਜੂਦ ਸਰਕਾਰ ਆਪਣੀ ਨਾਕਾਮੀ ਛੁਪਾਉਣ ਲਈ ਸਿਆਸੀ ਦੋਸ਼ਾਰੋਪਣ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਈਐਸਆਈ, ਗੈਂਗਸਟਰ ਅਤੇ ਖਾਲਿਸਤਾਨੀ ਤੱਤਾਂ ਨੂੰ ਇਕੱਠਾ ਕਰਕੇ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ ਅਤੇ ਇਸ ਸਮੇਂ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਸੁਰੱਖਿਆ ਏਜੰਸੀਆਂ ਨੂੰ ਇਕੱਠੇ ਹੋ ਕੇ ਪੰਜਾਬ ਦੀ ਅਮਨ-ਸ਼ਾਂਤੀ ਦੀ ਰੱਖਿਆ ਕਰਨੀ ਚਾਹੀਦੀ ਹੈ।

ਬਿੱਟੂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਵੇਦਨਸ਼ੀਲ ਮਾਮਲਿਆਂ ‘ਤੇ ਮੁੱਖ ਮੰਤਰੀ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣਾ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹੈ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਆਪਣੇ ਬਿਆਨ ‘ਤੇ ਮਾਫ਼ੀ ਨਹੀਂ ਮੰਗਦੇ ਅਤੇ ਕੋਈ ਸਬੂਤ ਵੀ ਪੇਸ਼ ਨਹੀਂ ਕਰਦੇ, ਤਾਂ ਭਾਜਪਾ ਇਸ ਮਾਮਲੇ ਨੂੰ ਕਾਨੂੰਨੀ ਤੌਰ ‘ਤੇ ਅੱਗੇ ਲੈ ਕੇ ਜਾਵੇਗੀ ਅਤੇ ਅਦਾਲਤ ਦਾ ਦਰਵਾਜ਼ਾ ਵੀ ਖਟਖਟਾਇਆ ਜਾਵੇਗਾ।

ਇਸ ਮੌਕੇ ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੀ ਹੈ, ਪਰ ਪੰਜਾਬ ਦੀ ਜਨਤਾ ਹੁਣ ਸਰਕਾਰ ਦੀਆਂ ਨਾਕਾਮੀਆਂ ਨੂੰ ਸਮਝ ਚੁੱਕੀ ਹੈ।

 

Tags: Ravneet Singh Bittu , Bharatiya Janata Party , BJP , Vineet Joshi , BJP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD