Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਅਨਾਜ ਭੰਡਾਰਣ ਲਈ ਸ਼ਾਹਬਾਦ-ਅੰਬਾਲਾ ਦੇ ਵਿੱਚ ਬਣਾਇਆ ਜਾਵੇ ਵੱਡਾ ਸਾਇਲੋ - ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਸੂਬੇ ਵਿੱਚ ਅਨਾਜ ਭੰਡਾਰਣ ਅਤੇ ਪਲਵਲ ਤੇ ਨੁੰਹ ਖੇਤਰ ਵਿੱਚ ਜਲ੍ਹਸਪਲਾਈ ਦੇ ਸਬੰਧ ਵਿੱਚ ਕੀਤਾ ਮੰਥਨ

Nayab Singh Saini, Chief Minister of Haryana, BJP Haryana, Shyam Singh Rana, Rajesh Khullar

5 Dariya News

5 Dariya News

5 Dariya News

ਚੰਡੀਗੜ੍ਹ , 06 May 2026

Last updated on: May 07, 2026, 11:14 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਨਾਜ ਨੂੰ ਖਰਾਬ ਹੋਣ ਤੋਂ ਬਚਾਉਣ ਲਈ ਜਰੂਰੀ ਹੈ ਕਿ ਸੂਬੇ ਵਿੱਚ ਕਾਫੀ ਗਿਣਤੀ ਵਿੱਚ ਵੇਅਰਹਾਊਸ ਤੇ ਸਾਇਲੋ ਉਪਲਬਧ ਹੋਣ। ਇਸ ਦੇ ਲਈ ਸਬੰਧਿਤ ਵਿਭਾਗ ਵਿਸਤਾਰ ਕਾਰਜਯੋਜਨਾ ਬਣਾ ਕੇ ਜਲਦੀ ਤੋਂ ਜਲਦੀ ਅਨਾਜ ਭੰਡਾਰਣ ਦੀ ਸਮਸਿਆ ਦਾ ਸਥਾਈ ਹੱਲ ਕੱਢਣ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਨਾਜ ਭੰਡਾਰਣ ਲਈ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਸਾਇਲੋ (ਵਿਸ਼ਾਲ ਵੇਅਰਹਾਊਸ) ਬਨਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ।

ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸੂਬੇ ਵਿੱਚ ਅਨਾਜ ਭੰਡਾਰਣ ਅਤੇ ਪਲਵਲ ਤੇ ਨੁੰਹ ਖੇਤਰਾਂ ਵਿੱਚ ਜਲ੍ਹਸਪਲਾਈ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।

ਸਾਇਲੋ ਲਈ ਰੇਲ ਤੇ ਸੜਕ ਦੇ ਵਿੱਚ 100 ਏਕੜ ਤੱਕ ਭੂਮੀ ਚੋਣ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਕਿਸਾਨਾਂ ਵੱਲੋਂ ਅਨਾਜ ਉਤਪਾਦਨ ਲਈ ਦਿਨ-ਰਾਤ ਮਿਹਨਤ ਕੀਤੀ ਜਾਂਦੀ ਹੈ।ਇਸ ਅਨਾਜ ਦੇ ਸੁਰੱਖਿਅਤ ਭੰਡਾਰਣ ਲਈ ਕਾਫੀ ਗਿਣਤੀ ਵਿੱਚ ਵੇਅਰਹਾਊਸ ਵੀ ਹੋਣੇ ਜਰੂਰੀ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਕਿਸੇ ਅਜਿਹੇ ਸਥਾਨ 'ਤੇ ਸਾਇਲੋ (ਵਿਸ਼ਾਲ ਵੇਅਰਹਾਊਸ) ਦੇ ਨਿਰਮਾਣ ਦੀ ਯੋਜਨਾ ਬਣਾਈ ਜਾਵੇ ਜੋ ਰੇਲਵੇ ਲਾਇਨ ਤੇ ਸੜਕ ਮਾਰਗ ਦੇ ਵਿੱਚ ਹੋਵੇ। 

ਅਜਿਹਾ ਕਰਨ ਨਾਲ ਘੱਟ ਖਰਚ ਵਿੱਚ ਪੂਰੇ ਦੇਸ਼ ਦੇ ਨਾਲ ਸਾਇਲੋ ਦੀ ਕਨੈਕਟੀਵਿਟੀ ਸੰਭਵ ਹੋ ਸਕੇਗੀ। ਉਨ੍ਹਾਂ ਨੇ ਕਿਹਾ ਕਿ ਸਾਇਲੋ ਲਈ ਰੇਲਵੇ ਲਾਇਨ ਤੇ ਸੜਕ ਦੇ ਵਿਚੋਂ-ਵਿੱਚ ਜਰੂਰਤ ਅਨੁਸਾਰ 100 ਏਕੜ ਤੱਕ ਜਮੀਨ ਰਾਖਵਾਂ ਕਰ ਲਈ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਮੀਨ ਰਾਖਵਾਂ ਤੇ ਸਾਇਲੋ ਨਿਰਮਾਣ ਦੀ ਯੋਜਨਾ ਤਿਆਰ ਕਰਨ ਦਾ ਕੰਮ ਇੱਕ ਮਹੀਨੇ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਹਿਸਾਰ ਵਿੱਚ ਫੱਲ-ਸਬਜੀਆਂ ਦੇ ਸੁਰੱਖਿਅਤ ਭੰਡਾਰਣ ਦੀ ਕਾਰਜਯੋਜਨਾ 'ਤੇ ਜੋਰ

ਮੁੱਖ ਮੰਤਰੀ ਨੇ ਕਿਹਾ ਕਿ ਮਿਡਲ ਇਸਟ ਵਿੱਚ ਚੱਲ ਰਹੇ ਯੁੱਧ ਦੇ ਮੱਦੇਨਜਰ ਉੱਥੇ ਸਬਜੀਆਂ ਤੇ ਫੱਲਾਂ ਦੀ ਕਾਫੀ ਵੱਧ ਮੰਗ ਹੈ। ਇਸ ਦੇ ਲਈ ਮੁੱਖ ਮੰਤਰੀ ਨੇ ਵੇਅਰਹਾਊਸਿੰਗ ਕਾਰਪੋਰੇਸ਼ਨ ਨੂੰ ਹਿਸਾਰ ਏਅਰਪੋਰਟ ਦੇ ਨੇੜੇ ਵੀ ਇੱਕ ਸਾਇਲੋ ਅਤੇ ਵੱਡੇ ਵੇਅਰਹਾਊਸ ਦੀ ਸਥਾਪਨਾ ਦੀ ਕਾਰਜਯੋਜਨਾ ਤਿਆਰ ਕਰਨ ਨੂੰ ਕਿਹਾ ਜਿੱਥੇ ਸਬਜੀਆਂ ਤੇ ਫੱਲਾਂ ਦਾ ਸੁਰੱਖਿਅਤ ਭੰਡਾਰਣ ਕੀਤਾ ਜਾ ਸਕੇ ਅਤੇ ਇੰਨ੍ਹਾਂ ਨੂੰ ਹਿਸਾਰ ਏਅਰਪੋਰਟ ਰਾਹੀਂ ਮਿਡਲ ਇਸਟ ਵਿੱਚ ਸਪਲਾਈ ਕੀਤਾ ਜਾ ਸਕੇ। 

ਅਜਿਹਾ ਕਰ ਕੇ ਸੂਬੇ ਦੇ ਸਬਜੀ ਤੇ ਫੱਲ ਉਤਪਾਦਕ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਾਂ ਦੇ ਵੱਧ ਦਾਮ ਮਿਲ ਸਕਣਗੇ।

ਨਹਿਰੀ ਪਾਣੀ ਦੀ ਜਲ੍ਹਸਪਲਾਈ ਦੀ ਯੋਜਨਾ ਬਨਾਉਣ ਅਧਿਕਾਰੀ

ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਸਿਆ ਕਿ ਪਲਵਲ ਤੇ ਨੁੰਹ ਖੇਤਰ ਦੇ 108 ਪਿੰਡਾਂ ਅਤੇ ਪੁੰਨਹਾਨਾ ਨਗਰ ਵਿੱਚ ਟਿਯੂਬਵੈਲ ਅਧਾਰਿਤ ਪੀਣ ਦੇ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ। ਇਸ ਲਈ ਭੁਮੀਗਤ ਜਲਪੱਧਰ ਨੂੰ ਬਣਾਏ ਰੱਖਣ ਲਈ ਜਮੀਨ ਨੂੰ ਰਿਚਾਰਜ ਕਰਨ ਤਹਿਤ ਵਿਭਾਗ ਵੱਲੋਂ 7 ਰੈਨੀਵੈਲ ਤੇ ਬੂਸਟਿੰਗ ਸਟੇਸ਼ਨ ਲਗਾਏ ਜਾਣਗੇ। ਇਸ ਕੰਮ 'ਤੇ 765 ਕਰੋੜ ਰੁਪਏ ਦਾ ਖਰਚ ਆਵੇਗਾ। 

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ-ਨਾਲ ਜਿਨ੍ਹਾ ਖੇਤਰਾਂ ਵਿੱਚ ਟਿਯੂਬਵੈਲ ਨਾਲ ਜਲ੍ਹ ਸਪਲਾਈ ਕੀਤੀ ਜਾਂਦੀ ਹੈ ਉਨ੍ਹਾਂ ਖੇਤਰਾਂ ਵਿੱਚ ਨਹਿਰੀ ਪਾਣੀ ਨਾਲ ਜਲ੍ਹ ਸਪਲਾਈ ਦੀ ਯੋਜਨਾ ਬਣਾਈ ਜਾਵੇ, ਕਿਉਂਕਿ ਆਉਣ ਵਾਲੇ ਸਮੇਂ ਵਿੱਚ ਨੁੰਹ ਤੇ ਪੇਯਜਲ ਏਰਿਆ ਵਿੱਚ ਨਵੇਂ ਉਦਯੋਗਿਕ ਖੇਤਰ ਵਿਕਸਿਤ ਹੋਣਗੇ ਅਤੇ ਉੱਥੇ ਜਨਤਾ ਨੂੰ ਵੱਧ ਗਿਣਤੀ ਵਿੱਚ ਪਾਣੀ ਦੀ ਜਰੂਰਤ ਹੋਵੇਵੀ।

ਇੱਕ ਪੇੜ ਮਾਂ ਦੇ ਨਾਮ ਯੋਜਨਾਂ ਤਹਿਤ ਵੱਡੀ ਗਿਣਤੀ ਵਿੱਚ ਪੌਧੇ ਲਗਾਉਣ ਦੇ ਨਿਰਦੇਸ਼

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜਰ ਪੂਰੇ ਸੂਬੇ ਵਿੱਚ ਵੱਧ ਤੋਂ ਵੱਧ ਪੌਧਾਰੋਪਣ ਕਰਵਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਪੂਰੇ ਸੂਬੇ ਵਿੱਚ ਇੱਕ ਪੇੜ ਮਾਂ ਦੇ ਨਾਮ ਯੋਜਨਾ ਰਾਹੀਂ ਹੁਣ ਤੋਂ ਵੱਡੀ ਗਿਣਤੀ ਵਿੱਚ ਪੇੜ ਲਗਵਾਉਣੇ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਸੂਬੇ ਦੇ ਹਰਿਤ ਖੇਤਰ ਨੂੰ ਵਧਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਲਗਾਏ ਗਏ ਪੌਧਿਆਂ ਦੀ ਸੁਰੱਖਿਆ ਲਈ ਟ੍ਰੀ-ਗਾਰਡ ਲਗਵਾਏ ਜਾਣ ਅਤੇ ਇਹ ਯਕੀਨੀ ਕੀਤਾ ਜਾਵੇ ਕਿ ਸਾਰੇ ਪੌਧਿਆਂ ਨੂੰ ਸਮੇਂ 'ਤੇ ਪਾਣੀ ਮਿਲੇ ਤਾਂ ਜੋ ਉਹ ਪੂਰਣ ਵਿਕਸਿਤ ਹੋ ਸਕਣ। ਇਸ ਦੇ ਲਈ ਅਧਿਕਾਰੀ ਸਮੂਚੀ ਕਾਰਜ ਯੋਜਨਾ ਬਣਾ ਕੇ ਕੰਮ ਕਰਨ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜਯੇਂਦਰ ਕੁਮਾਰ, ਜਨ ਸਿਹਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਜੇ. ਗਣੇਸ਼ਨ ਅਤੇ ਹਰਿਆਣਾ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਐਮਡੀ ਡਾ. ਸ਼ਾਲੀਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

 

 

Tags: Nayab Singh Saini , Chief Minister of Haryana , BJP Haryana , Shyam Singh Rana , Rajesh Khullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD