Thursday, 23 July 2026

 

 

ਖ਼ਾਸ ਖਬਰਾਂ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ

 

ਸਕੂਲ ਪ੍ਰਬੰਧਨ ਕਮੇਟੀਆਂ ਦੀ ਮਜਬੂਤ ਭੂਮਿਕਾ ਨਾਲ ਸਿਖਿਆ ਵਿਵਸਥਾ ਨੂੰ ਮਿਲੇਗਾ ਨਵਾਂ ਮੁਕਾਮ - ਮਹੀਪਾਲ ਢਾਂਡਾ

Mahipal Dhanda, Haryana, BJP Haryana, Haryana News, Latest Haryana News, Dharmendra Pradhan

5 Dariya News

5 Dariya News

5 Dariya News

ਨਵੀਂ ਦਿੱਲੀ , 06 May 2026

Last updated on: May 07, 2026, 11:19 IST

ਕੇਂਦਰੀ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨੇ ਅੱਜ ਵਿਗਿਆਨ ਭਵਨ, ਨਵੀਂ ਦਿੱਲੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸਕੂਲ ਪ੍ਰਬੰਧਨ ਕਮੇਟੀਆਂ ਲਈ ਦਿਸ਼ਾ-ਨਿਰਦੇਸ਼-2026 ਦੀ ਸ਼ੁਰੂਆਤ ਕੀਤੀ। ਇਸ ਆਯੋਜਨ ਵਿੱਚ ਹਰਿਆਣਾ ਦੇ ਸਿਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਵਰਚੂਅਲ ਜੁੜੇ।

ਇਸ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਦਸਿਆ ਕਿ ਸਮੂਚੀ ਸਿਖਿਆ ਯੋਜਨਾ ਤਹਿਤ ਹਰੇਕ ਸਕੂਲ ਵਿੱਚ ਸਕੂਲ ਪ੍ਰਬੰਧਨ ਕਮੇਟੀ (ਐਸਐਮਸੀ) ਦਾ ਗਠਨ ਸਿਖਿਆ ਦੇ ਭਵਿੱਖ ਦੇ ਨਜਰਇਏ ਨਾਲ ਕਾਰਗਰ ਹੈ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀਆਂ ਸਿਰਫ ਕਾਗਜ਼ੀ ਨਿਗਮ ਨਹੀਂ ਹਨ, ਸਗੋ ਸਿਖਿਆ ਦੇ ਪੱਧਰ ਨੂੰ ਜਮੀਨੀ ਪੱਧਰ 'ਤੇ ਸੁਧਾਰਣ ਵਿੱਚ ਇੰਨ੍ਹਾਂ ਦਾ ਮਹਤੱਵਪੂਰਣ ਯੋਗਦਾਨ ਹੈ।

ਮੰਤਰੀ ਨੇ ਕਿਹਾ ਕਿ ਸਕੂਲ ਪ੍ਰਬੰਧਨ ਕਮੇਟੀਆਂ ਵਿੱਚ ਸਥਾਨਕ ਅਧਿਕਾਰੀਆਂ ਦੇ ਪ੍ਰਤੀਨਿਧੀ, ਮੰਨੇ-ਪ੍ਰਮੰਨੇ ਸਿਖਿਆ ਮਾਹਰ, ਵਿਸ਼ਾ ਮਾਹਰ ਅਤੇ ਵਿਸ਼ੇਸ਼ ਰੂਪ ਨਾਲ ਵਾਂਝੇ ਸਮੂਹਾਂ ਦੇ ਪ੍ਰਤੀਨਿਧੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਵਿਦਿਆਰਥੀਆਂ ਦੇ ਮਾਤਾ-ਪਿਤਾ ਦੀ ਭਾਗੀਦਾਰੀ ਇਸ ਨੂੰ ਹੋਰ ਵੱਧ ਪਾਰਦਰਸ਼ੀ ਅਤੇ ਜਵਾਬਦੇਹੀ ਬਨਾਉਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਐਸਐਮਸੀ ਇੱਕ ਮਹਤੱਵਪੂਰਣ ਵੈਧਾਨਿਕ ਨਿਗਮ ਵਜੋ ਕੰਮ ਕਰਦੀ ਹੈ। ਇਹ ਇੱਕ ਅਜਿਹਾ ਮੰਚ ਹੈ ਜਿੱਥੇ ਮਾਂਪੇ, ਅਧਿਆਪਕ ਅਤੇ ਕਮਿਉਨਿਟੀ ਦੇ ਮੈਂਬਰ ਮਿਲ ਕੇ ਸਕੂਲ ਦੇ ਪ੍ਰਭਾਵੀ ਸੰਚਾਲਨ ਲਈ ਸਾਂਝੀ ਰਣਨੀਤੀ ਤਿਆਰ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਕੂਲ ਨਿਯੋਜਨ, ਸਰੋਤਾਂ ਦੇ ਸਹੀ ਅਲਾਟਮੈਂਟ ਅਤੇ ਵਿਦਿਆਰਥੀਆਂ ਦੇ ਅਧਿਗਮ ਨਤੀਜਿਆਂ ਵਿੱਚ ਸੁਧਾਰ ਲਈ ਕਮੇਟੀਆਂ ਦੀ ਸਰਗਰਮ ਭਾਗੀਦਾਰੀ ਜਰੂਰੀ ਹੈ। 

ਇਹ ਤੰਤਰ ਨਾ ਸਿਰਫ ਬੁਨਿਆਦੀ ਢਾਂਚੇ ਦੀ ਨਿਗਰਾਨੀ ਕਰਦਾ ਹੈ, ਸਗੋ ਵਿਦਿਆਰਥੀਆਂ ਦੇ ਸਮੂਚੀ ਭਲਾਈ ਨੂੰ ਵੀ ਯਕੀਨੀ ਕਰਦਾ ਹੈ। ਸ੍ਰੀ ਢਾਂਡਾ ਨੇ ਜਾਣਕਾਰੀ ਦਿੱਤੀ ਕਿ ਸਕੂਲ ਸਿਖਿਆ ਅਤੇ ਸਾਖਰਤਾ ਵਿਭਾਗ ਨੇ ਰਾਸ਼ਟਰੀ ਸਿਖਿਆ ਨੀਤੀ-2020 , ਸਮੂਚੀ ਸਿਖਿਆ ਅਤੇ ਆਰਟੀਈ ਐਕਟ, 2009 ਦੇ ਪ੍ਰਾਵਧਾਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਨ੍ਹਾਂ ਕਮੇਟੀਆਂ ਦੀ ਸਥਾਪਨਾ ਅਤੇ ਕਾਰਜਪ੍ਰਣਾਲੀ ਨੂੰ ਹੋਰ ਵੱਧ ਮਜਬੂਤ ਕੀਤਾ ਹੈ।

ਮੀਟਿੰਗ ਦੌਰਾਨ ਸ੍ਰੀ ਢਾਂਡਾ ਨੇ ਕੇਂਦਰੀ ਮੰਤਰੀ ਸ੍ਰੀ ਧਰਮੇਂਦਰ ਪ੍ਰਧਾਨ ਨਾਲ ਵੱਖ-ਵੱਖ ਵਿਦਿਅਕ ਪਹਿਲੂਆਂ 'ਤੇ ਮਾਰਗਦਰਸ਼ਨ ਵੀ ਪ੍ਰਾਪਤ ਕੀਤਾ ਅਤੇ ਭਰੋਸਾ ਦਵਾਇਆ ਕਿ ਹਰਿਆਣਾ ਸਰਕਾਰ ਸੂਬੇ ਵਿੱਚ ਗੁਣਵੱਤਾ ਪੂਰਣ ਅਤੇ ਸਮਾਵੇਸ਼ੀ ਸਿਖਿਆ ਪ੍ਰਦਾਨ ਕਰਨ ਲਈ ਪ੍ਰਤੀਬੱਧ ਹੈ।

 

Tags: Mahipal Dhanda , Haryana , BJP Haryana , Haryana News , Latest Haryana News , Dharmendra Pradhan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD