Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅਕਸ਼ੈ ਸ਼ਰਮਾ ਨੇ ਜਾਗਰੂਕ ਵੋਟਿੰਗ, ਪੜ੍ਹਾਈ ਤੇ ਰੋਜ਼ਗਾਰ ‘ਤੇ ਦਿੱਤਾ ਸੰਦੇਸ਼

“ਮੇਰਾ ਬੂਥ ਸਭ ਤੋਂ ਮਜ਼ਬੂਤ” ਅਭਿਆਨ ਤਹਿਤ ਬੈਠਕ ਆਯੋਜਿਤ

Akshay Sharma, BJP Punjab, Amritsar

Web Admin

Web Admin

5 Dariya News

ਅੰਮ੍ਰਿਤਸਰ , 06 May 2026

Last updated on: May 07, 2026, 13:10 IST

ਭਾਰਤੀ ਜਨਤਾ ਪਾਰਟੀ ਦੇ ਹਲਕਾ ਉੱਤਰੀ ਤੋਂ ਆਗੂ ਅਕਸ਼ੈ ਸ਼ਰਮਾ ਵੱਲੋਂ “ਮੇਰਾ ਬੂਥ ਸਭ ਤੋਂ ਮਜ਼ਬੂਤ” ਅਭਿਆਨ ਤਹਿਤ ਗੰਡਾ ਸਿੰਘ ਵਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਪ੍ਰਭਾਵਸ਼ਾਲੀ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਵਸਨੀਕ, ਨੌਜਵਾਨ ਅਤੇ ਬੂਥ ਵਰਕਰ ਮੌਜੂਦ ਰਹੇ। 

ਅਕਸ਼ੈ ਸ਼ਰਮਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ਼ਹਿਰ ਦੀ ਅਸਲੀ ਤਾਕਤ ਮਿਹਨਤਕਸ਼ ਲੋਕ ਹਨ। “ਤੁਸੀਂ ਹੀ ਇਸ ਸ਼ਹਿਰ ਦੀ ਰੀੜ ਦੀ ਹੱਡੀ ਹੋ। ਤੁਹਾਡੀ ਮਿਹਨਤ ਨਾਲ ਹੀ ਇਹ ਸਿਸਟਮ ਚੱਲਦਾ ਹੈ। ਜੇ ਤੁਸੀਂ ਰੁਕ ਜਾਓ, ਤਾਂ ਸ਼ਹਿਰ ਰੁਕ ਜਾਂਦਾ ਹੈ,” ਉਨ੍ਹਾਂ ਕਿਹਾ।ਉਨ੍ਹਾਂ ਨੇ ਕਿਹਾ ਕਿ ਅੱਜ ਤੱਕ ਲੋਕਾਂ ਦੇ ਅਸਲ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। 

“ਸੜਕਾਂ, ਸੀਵਰ ਅਤੇ ਲਾਈਟਾਂ ਲਗਾਉਣਾ ਹੀ ਵਿਕਾਸ ਨਹੀਂ। ਅਸਲੀ ਵਿਕਾਸ ਉਹ ਹੈ ਜਿੱਥੇ ਆਮ ਇਨਸਾਨ ਨੂੰ ਢੰਗ ਦਾ ਇਲਾਜ, ਬੱਚਿਆਂ ਨੂੰ ਸਿੱਖਿਆ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇ,” ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ। ਸਰਕਾਰੀ ਸਿਹਤ ਪ੍ਰਣਾਲੀ ‘ਤੇ ਸਵਾਲ ਉਠਾਉਂਦੇ ਹੋਏ ਅਕਸ਼ੈ ਸ਼ਰਮਾ ਨੇ ਕਿਹਾ ਕਿ ਅੱਜ ਵੀ ਗਰੀਬ ਮਰੀਜ਼ਾਂ ਨੂੰ ਦਵਾਈਆਂ ਬਾਹਰੋਂ ਖਰੀਦਣੀਆਂ ਪੈਂਦੀਆਂ ਹਨ ਅਤੇ ਕਈ ਵਾਰ ਟੈਸਟਾਂ ਦੇ ਪੈਸੇ ਨਾ ਹੋਣ ਕਰਕੇ ਬਿਨਾਂ ਇਲਾਜ ਕਰਵਾਏ ਵਾਪਸ ਜਾਣਾ ਪੈਂਦਾ ਹੈ। 

ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਦਸਵੀਂ ਤੋਂ ਬਾਅਦ ਦੇ ਪੰਜ ਸਾਲ ਜੀਵਨ ਦੀ ਦਿਸ਼ਾ ਤੈਅ ਕਰਦੇ ਹਨ। “ਜੋ ਇਹ ਸਮਾਂ ਪੜ੍ਹਾਈ ‘ਚ ਲਗਾਉਂਦਾ ਹੈ, ਉਹ ਅੱਗੇ ਵਧਦਾ ਹੈ, ਨਹੀਂ ਤਾਂ ਉਹ ਘੱਟ ਤਨਖਾਹ ਵਾਲੀਆਂ ਨੌਕਰੀਆਂ ‘ਚ ਫਸ ਜਾਂਦਾ ਹੈ। ਅੱਜ 20-50 ਹਜ਼ਾਰ ਦੀ ਤਨਖਾਹ ਨਾਲ ਵੀ ਘਰ ਚਲਾਉਣਾ ਔਖਾ ਹੈ,” ਉਨ੍ਹਾਂ ਨੇ ਕਿਹਾ। 

ਉਨ੍ਹਾਂ ਨੇ ਬੇਰੋਜ਼ਗਾਰੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਵੀ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਨਵੇਂ ਉਦਯੋਗ, ਫੈਕਟਰੀਆਂ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨੇ ਜ਼ਰੂਰੀ ਹਨ। ਅਕਸ਼ੈ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਕੋਈ ਨੇਤਾ ਵੋਟ ਮੰਗਣ ਆਵੇ, ਉਸਨੂੰ ਜ਼ਰੂਰ ਸਵਾਲ ਪੁੱਛੋ। 

“ਰੋਜ਼ਗਾਰ, ਸਿੱਖਿਆ, ਸਿਹਤ ਅਤੇ ਸੁਰੱਖਿਆ ਬਾਰੇ ਸਵਾਲ ਪੁੱਛਣਾ ਤੁਹਾਡਾ ਹੱਕ ਹੈ,” ਉਨ੍ਹਾਂ ਨੇ ਕਿਹਾ। ਉਨ੍ਹਾਂ ਨੇ ਵੋਟ ਦੀ ਮਹੱਤਤਾ ਬਾਰੇ ਕਿਹਾ, “ਤੁਹਾਡੀ ਵੋਟ ਤੁਹਾਡੀ ਇਜ਼ਤ ਹੈ। ਇਹ ਇੱਕ ਦਿਨ ਦਾ ਨਹੀਂ, ਸਗੋਂ ਪੰਜ ਸਾਲਾਂ ਦਾ ਫੈਸਲਾ ਹੁੰਦਾ ਹੈ। ਇਸਨੂੰ ਕਦੇ ਵੀ ਛੋਟੇ ਲਾਭਾਂ ਲਈ ਨਾ ਵੇਚੋ। 

ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਇੱਕ ਵਿਕਸਿਤ ਪਰਿਵਾਰ, ਵਿਕਸਿਤ ਮੁਹੱਲਾ ਅਤੇ ਵਿਕਸਿਤ ਇਲਾਕਾ ਮਿਲ ਕੇ ਹੀ ਇੱਕ ਮਜ਼ਬੂਤ ਅਤੇ ਵਿਕਸਿਤ ਅੰਮ੍ਰਿਤਸਰ ਦੀ ਨੀਂਹ ਰੱਖਦੇ ਹਨ। ਮੇਰਾ ਬੂਥ ਸਭ ਤੋਂ ਮਜ਼ਬੂਤ ਅਭਿਆਨ ਤੇ ਤਹਿਤ ਅਕਸ਼ੈ ਸ਼ਰਮਾ ਵੱਲੋਂ ਅਨੰਦ ਅਵਾਇਨੂ, ਪ੍ਰੀਤ ਨਗਰ ਅਤੇ ਹਲਕਾ ਉੱਤਰੀ ਦੇ ਹੋਰ ਇਲਾਕਿਆਂ ਚ ਬੈਠਕ ਕੀਤੀ ਗਈ।

ਇਸ ਦੌਰਾਨ ਪਾਵਨ ਕੁਮਾਰ ਹੈਪੀ ਸਰਪੰਚ, ਸਮਦਿਸ਼ ਮਹਾਜਨ, ਅਭੇ ਸੁਰੀ, ਸੂਰਜ ਵਧਵਾ,ਦਿਲਬਾਗ ਸਿੰਘ, ਰਾਜਪਾਲ ਸਿੰਘ, ਬਿੱਟੂ ਪ੍ਰਧਾਨ, ਕੁਲਵੰਤ ਸਿੰਘ, ਬੇਬੀ, ਰਾਮ ਕ੍ਰਿਸ਼ਨ ਅਤੇ ਹੋਰ ਮੌਜੂਦ ਸੀ।

 

Tags: Akshay Sharma , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD