Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਰਵਾਨਗੀ

ਜ਼ੀਰਕਪੁਰ ਦੇ ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਗਏ ਸ਼ਰਧਾਲੂ

Kuljit Singh Randhawa, AAP Punjab, Zirakpur, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਜ਼ੀਰਕਪੁਰ , 06 May 2026

Last updated on: May 07, 2026, 13:18 IST

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਡੇਰਾਬੱਸੀ ਹਲਕੇ ਦੇ ਜ਼ੀਰਕਪੁਰ ਖੇਤਰ ਦੇ *ਵਾਰਡ ਨੰਬਰ 24 ਤੋਂ 33 ਅਤੇ 34 ਵੀਂ ਬੱਸ ਰਾਹੀਂ ਸ਼ਰਧਾਲੂਆਂ ਨੂੰ* ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਸ਼੍ਰੀ ਵਾਲਮੀਕਿ ਤੀਰਥ ਸਥਲ ਅਤੇ ਹੋਰ ਧਾਰਮਿਕ ਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਮ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਸਹੂਲਤ ਦੇਣ ਲਈ ਇਹ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾਂ ਦੀ ਇਸ ਯਾਤਰਾ ਦੌਰਾਨ ਦੋ ਰਾਤਾਂ ਦੇ ਠਹਿਰਣ ਦੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ਤੇ ਕੀਤੀ ਜਾਂਦੀ ਹੈ। 

ਇਸ ਤੋਂ ਇਲਾਵਾ ਏ ਸੀ ਬੱਸਾਂ ਅਤੇ ਖਾਣੇ ਦਾ ਇੰਤਜ਼ਾਮ ਵੀ ਸਰਕਾਰ ਪੱਧਰ ਤੇ ਕੀਤਾ ਜਾਂਦਾ ਹੈ। ਰਵਾਨਗੀ ਸਮੇਂ ਸ਼ਰਧਾਲੂਆਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਸ਼ਰਧਾਲੂਆਂ ਨੇ ਇਸ ਮੌਕੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹਨਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਸਥਾਨਕ ਪ੍ਰਤੀਨਿਧੀਆਂ ਅਤੇ ਅਧਿਕਾਰੀਆਂ ਵੱਲੋਂ ਵੀ ਹਾਜ਼ਰੀ ਲਗਵਾਈ ਗਈ।

 

Tags: Kuljit Singh Randhawa , AAP Punjab , Zirakpur , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD