Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Ludhiana Police, Ludhiana

5 Dariya News

5 Dariya News

5 Dariya News

ਲੁਧਿਆਣਾ , 06 May 2026

Last updated on: May 07, 2026, 13:23 IST

ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਲੌਦ ਵਿਖੇ ਤਾਇਨਾਤ ਬਲਾਕ ਵਿਕਾਸ ਪੰਚਾਇਤ ਅਫ਼ਸਰ ਸੁਖਜੀਤ ਕੌਰ ਨੂੰ 15000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਅਧਿਕਾਰੀ ਨੂੰ ਪਿੰਡ ਸੋਹੀਆਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਪਿੰਡ ਸੋਹੀਆਂ ਵਿਖੇ ਮਤਾ ਪਾਸ ਕਰਕੇ ਗਲੀ ਵਿੱਚ ਇੰਟਰਲਾਕ ਟਾਈਲਾਂ ਲਗਾਉਣ ਅਤੇ ਡ੍ਰੇਨ ਦਾ ਕੰਮ ਕੀਤਾ ਗਿਆ ਸੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਬਲਾਕ ਮਲੌਦ ਦੀ ਬੀ.ਡੀ.ਪੀ.ਓ. ਸੁਖਜੀਤ ਕੌਰ ਕੋਲ ਪਹੁੰਚ ਕੀਤੀ , ਪਰ ਬਿੱਲ ਪਾਸ ਕਰਨ ਦੀ ਬਜਾਏ ਉਸਨੇ 15000 ਰੁਪਏ ਰਿਸ਼ਵਤ ਦੀ ਮੰਗ ਕੀਤੀ। 

ਸ਼ਿਕਾਇਤਕਰਤਾ ਨੂੰ ਮਜਬੂਰ ਹੋ ਕੇ ਮੁਲਜ਼ਮ ਅਧਿਕਾਰੀ ਨੂੰ ਮੌਕੇ ’ਤੇ ਹੀ 5,000 ਰੁਪਏ ਰਿਸ਼ਵਤ ਵਜੋਂ ਦੇਣੇ ਪਏ ਅਤੇ ਬੀਡੀਪੀਓ ਨੇ ਉਸਨੂੰ  ਬਕਾਇਆ ਰਹਿੰਦੇ 10,000 ਰੁਪਏ ਵੀ ਜਲਦ ਚੁਕਾਉਣ ਲਈ ਤਾਕੀਦ ਕੀਤੀ। ਇਸ ਤੋਂ ਇਲਾਵਾ, ਉਸਨੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਲੁਧਿਆਣਾ ਦੁਆਰਾ ਬੀਡੀਪੀਓ ਮਲੌਦ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਪਿੰਡ ਸੋਹੀਆਂ ਵਿੱਚ ਖੇਡ ਮੈਦਾਨ ਦਾ ਉਦਘਾਟਨ ਕੀਤਾ ਜਾਣਾ ਹੈ, ਇਸ ਲਈ  2 ਦਿਨਾਂ ਦੇ ਅੰਦਰ ਗ੍ਰਾਮ ਪੰਚਾਇਤ ਵੱਲੋਂ ਆਪਣੇ ਪੱਧਰ ’ਤੇ ਜ਼ਮੀਨ ਨੂੰ ਪੱਧਰਾ ਕਰਾਇਆ ਜਾਵੇ।

ਇਸ ਸਬੰਧ ਵਿੱਚ ਗ੍ਰਾਮ ਪੰਚਾਇਤ ਸੋਹੀਆਂ ਨੇ ਆਪਣੇ ਖਰਚੇ ’ਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਵਾਇਆ ਸੀ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੋਸ਼ੀ ਬੀਡੀਪੀਓ ਸੁਖਜੀਤ ਕੌਰ ਨੂੰ ਮਿਲਿਆ ਅਤੇ ਖੇਡ ਦੇ ਮੈਦਾਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਝਾੜੀਆਂ ਲਗਾਉਣ ਲਈ ਬਿੱਲ ਪਾਸ ਕਰਵਾਉਣ ਬਾਰੇ ਗੱਲ ਕੀਤੀ, ਫਿਰ ਦੋਸ਼ੀ ਬੀਡੀਪੀਓ ਨੇ ਜ਼ਮੀਨ ਨੂੰ ਪੱਧਰਾ ਕਰਨ ਅਤੇ ਜ਼ਮੀਨ ਵਿੱਚ ਘਾਹ/ਬੂਟੇ ਲਗਾਉਣ ਲਈ ਬਿੱਲ ਪਾਸ ਕਰਨ ਲਈ 15000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। 

ਇਸ ਸੰਦਰਭ ਵਿੱਚ, ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨਾਲ ਸੰਪਰਕ ਕੀਤਾ। ਸ਼ਿਕਾਇਤਕਰਤਾ ਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD