Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ

ਲੋੜੀਂਦੀ ਗਿਣਤੀ ਵਿੱਚ ਵਿਸ਼ੇਸ਼ ਰੇਲਗੱਡੀਆਂ ਅਲਾਟ ਨਹੀਂ ਕੀਤੀਆਂ ਜਾ ਰਹੀਆਂ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ

Lal Chand Kataruchak, AAP Punjab

Web Admin

Web Admin

5 Dariya News

ਚੰਡੀਗੜ੍ਹ , 06 May 2026

Last updated on: May 07, 2026, 13:33 IST

ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। 

ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਪਰੋਕਤ ਹਾਲਾਤਾਂ ਦੇ ਬਾਵਜੂਦ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ। 

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ 'ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ। 

ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।

 

Tags: Lal Chand Kataruchak , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD