Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਦਲਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਕਿਸਾਨ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ - ਡਿਪਟੀ ਕਮਿਸ਼ਨਰ

Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 06 May 2026

Last updated on: May 07, 2026, 13:37 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪਿੰਡਾਂ ਵਿੱਚ ਜਾ ਕੇ ਖੇਤਾਂ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨੂੰ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ। ਇਸ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸਬੰਧਤ ਵਿਭਾਗ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵੇ ਕਿਉਂਕਿ ਇਹ ਮਸਲਾ ਸਾਡੇ ਵਾਤਾਵਰਨ ਅਤੇ ਮਨੁੱਖ ਸਮੇਤ ਹਰ ਜੀਵ ਜੰਤੂ ਦੇ ਜੀਵਨ ਨਾਲ ਜੁੜਿਆ ਹੋਇਆ ਹੈ। 

ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਅਤੇ ਨਾਲ ਹੀ ਉਹ ਫਸਲੀ ਰਹਿੰਦ-ਖੂੰਹਦ ਦਾ ਬਿਨ੍ਹਾਂ ਅੱਗ ਲਗਾਏ ਕਿਵੇਂ ਨਿਪਟਾਰਾ ਕਰ ਸਕਦੇ ਹਨ ਇਸ ਬਾਰੇ ਦੱਸਿਆ ਜਾਵੇ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਹਿਯੋਗ ਲਿਆ ਜਾਵੇਗਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ, ਸਹਿਕਾਰੀ ਸਭਾਵਾਂ, ਕਿਸਾਨ ਸਮੂਹਾਂ ਅਤੇ ਪੰਚਾਇਤਾਂ ਕੋਲ ਖੇਤੀ ਸੰਦ ਉਪਲੱਬਧ ਹਨ ਜਿਨ੍ਹਾਂ ਦੀ ਮਦਦ ਨਾਲ ਫਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੂਗਰ ਮਿੱਲਾਂ, ਭੱਠਿਆਂ ਆਦਿ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਬਾਲਣ ਵਜੋਂ ਵਰਤਣ ਦੀਆਂ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅਧਿਕਾਰੀ ਇਨ੍ਹਾਂ ਹੁਕਮਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਕੇ ਅਤੇ ਉਨ੍ਹਾਂ ਦਾ ਸਾਥ ਲੈ ਕੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਬਿਲਕੁਲ ਖਤਮ ਕੀਤਾ ਜਾਵੇਗਾ। ਉਨ੍ਹਾਂ ਮੀਡੀਆ ਦੇ ਰਾਹੀਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਕਣਕ ਦੇ ਨਾੜ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਜਿਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਇਸ ਨਾਲ ਜ਼ਮੀਨ ਦੀ ਉੁਪਜਾਊ ਸ਼ਕਤੀ ਨੂੰ ਵੀ ਬਹੁਤ ਨੁਕਸਾਨ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਫਸਲੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਕਿਸੇ ਵੀ ਸਲਾਹ ਲਈ ਕਿਸਾਨ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰ ਸਕਦੇ ਹਨ।

 

 

 

Tags: Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD